ਬਾਘਾ ਪੁਰਾਣਾ, 26 ਦਸੰਬਰ (ਟਿੰਕੂ ਕਾਠਪਾਲ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਅੱਜ ਐਸ.ਕੇ.ਐਮ. ਬਾਘਾ ਪੁਰਾਣਾ ਦੀ ਵਿਸਥਾਰੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਔਰਤ ਵਿੰਗ ਦੇ ਜ਼ਿਲ੍ਹਾ ਕਨਵੀਨਰ ਛਿੰਦਰਪਾਲ ਕੌਰ ਰੋਡੇ ਖ਼ੁਰਦ, ਹਰਮੇਲ ਸਿੰਘ ਘਾਲੀ ਬੀ.ਕੇ.ਯੂ. ਉਗਰਾਹਾਂ, ਮੁਕੰਦ ਕਮਲ ਬੀ.ਕੇ.ਯੂ. ਲੱਖੋਵਾਲ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਤੇ ਜ਼ਿਲ੍ਹਾ ਪੈੱ੍ਰਸ ਸਕੱਤਰ ਜਸਮੇਲ ਸਿੰਘ ਰਾਜੇਆਣਾ, ਮੇਜਰ ਸਿੰਘ ਕਾਲੇਕੇ ਜ਼ਿਲ੍ਹਾ ਪ੍ਰਧਾਨ ਪੰਜਾਬ ਖੇਤ ਮਜ਼ਦੂਰ ਯੂਨੀਅਨ, ਸੁਖਵਿੰਦਰ ਸਿੰਘ ਲੰਗੇਆਣਾ ਬੀ.ਕੇ.ਯੂ. ਉਗਰਾਹਾਂ, ਮੇਜਰ ਸਿੰਘ ਲੱਖੋਵਾਲ, ਸਵਰਨ ਸਿੰਘ ਔਲਖ ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਪੈੱ੍ਰਸ ਬਿਆਨ ਰਾਹੀ ਦੱਸਿਆ ਕਿ ਅੱਜ ਦੀ ਮੀਟਿੰਗ ਸੰਯੁਕਤ ਕਿਸਾਨ ਮੋਰਚਾ ਤੇ ਮੁਲਾਜ਼ਮ, ਮਜ਼ਦੂਰ ਤੇ ਜਨਤਕ ਜਥੇਬੰਦੀਆਂ ਵਲੋਂ ਬਿਜਲੀ ਬਿੱਲ 2025, ਬੀਜ ਬਿੱਲ 2025 ਨੂੰ ਵਾਪਸ ਲੈਣ, ਜਨਤਕ ਖੇਤਰ ਦੇ ਨਿੱਜੀਕਰਨ ਅਤੇ ਸਰਕਾਰੀ ਤੇ ਜਨਤਕ ਅਦਾਰਿਆਂ ਦੀਆਂ ਜ਼ਮੀਨਾਂ ਵੇਚਣ ਵਿਰੁੱਧ ਅਤੇ ਚਾਰ ਲੇਬਰ ਕੋਡ ਰੱਦ ਕਰਵਾਉਣ ਲਈ ਇਕ ਵੱਡੀ ਜਨਤਕ ਲਾਮਬੰਦੀ ਕਰਦੇ ਹੋਏ ਸੰਘਰਸ਼ ਤੇਜ਼ ਕਰਨ ਲਈ ਕੀਤੀ ਹੈ | ਉਕਤ ਬਿੱਲ ਵਾਪਸ ਕਰਵਾਉਣ ਲਈ ਮੋਰਚੇ ਦੇ ਸੱਦੇ 'ਤੇ ਜਨਤਕ ਲਾਮਬੰਦੀ ਕਰਕੇ ਘਰ-ਘਰ ਸੰਘਰਸ਼ ਦਾ ਸੁਨੇਹਾ ਲਗਾ ਕੇ ਲੋਕਾਂ ਨੂੰ ਜਾਗਰੂਕ ਕਰਕੇ ਦੋ ਵਰਕੀ ਲੀਫਲੇਟ ਵੰਡਣ ਤੋਂ ਇਲਾਵਾ 28 ਦਸੰਬਰ ਤੋਂ 4 ਜਨਵਰੀ ਤੱਕ ਪਿੰਡਾਂ ਕਸਬਿਆਂ ਅਤੇ ਸ਼ਹਿਰਾਂ 'ਚ ਮੋਟਰਸਾਈਕਲ ਮਾਰਚ, ਝੰਡਾ ਤੇ ਢੋਲ ਮਾਰਚ ਜਾਗੋ, ਰੈਲੀਆਂ ਅਤੇ ਮੁਜ਼ਾਹਰੇ ਕਰਕੇ ਜਨਤਕ ਮੁਹਿੰਮ ਭਖਾਉਣ ਵਿਚ ਵੱਡੀ ਪੱਧਰ 'ਤੇ ਸ਼ਮੂਲੀਅਤ ਕਰਕੇ ਨਾਲ-ਨਾਲ 16 ਜਨਵਰੀ ਨੂੰ ਬਿਜਲੀ ਵਿਭਾਗ ਦੇ ਐਸ.ਈ. ਦਫ਼ਤਰਾਂ ਉੱਪਰ ਇਕ ਦਿਨ ਦੇ ਵਿਸ਼ਾਲ ਧਰਨੇ ਵਿਚ ਵੀ ਵੱਡੀ ਪੱਧਰ 'ਤੇ ਸ਼ਮੂਲੀਅਤ ਕਰਨ ਦਾ ਐਲਾਨ ਵੀ ਕੀਤਾ ਹੈ | ਮੀਟਿੰਗ ਵਿਚ ਔਰਤ ਵਿੰਗ ਦੇ ਕਨਵੀਨਰ ਛਿੰਦਰਪਾਲ ਕੌਰ ਰੋਡੇ ਖ਼ੁਰਦ, ਕੇ.ਕੇ.ਯੂ., ਮੁਕੰਦ ਕਮਲ ਬੀ.ਕੇ.ਯੂ. ਲੱਖੋਵਾਲ, ਹਰਮੇਲ ਸਿੰਘ ਘਾਲੀ ਬੀ.ਕੇ.ਯੂ. ਉਗਰਾਹਾਂ, ਜਸਮੇਲ ਸਿੰਘ ਰਾਜੇਆਣਾ ਬਲਾਕ ਤੇ ਜ਼ਿਲ੍ਹਾ ਪੈੱ੍ਰਸ ਸਕੱਤਰ ਕਿਰਤੀ ਕਿਸਾਨ ਯੂਨੀਅਨ, ਮੇਜਰ ਸਿੰਘ ਕਾਲੇਕੇ ਜ਼ਿਲ੍ਹਾ ਪ੍ਰਧਾਨ ਪੰਜਾਬ ਖੇਤ ਮਜ਼ਦੂਰ ਯੂਨੀਅਨ, ਸੁਖਵਿੰਦਰ ਸਿੰਘ ਲੰਗੇਆਣਾ ਬੀ.ਕੇ.ਯੂ. ਉਗਰਾਹਾਂ, ਸਵਰਨ ਸਿੰਘ ਔਲਖ ਟੈਕਨੀਕਲ ਸਰਵਿਸਿਜ਼ ਯੂਨੀਅਨ, ਬਲਾਕ ਪ੍ਰਧਾਨ ਅਜਮੇਰ ਸਿੰਘ ਛੋਟਾ ਘਰ, ਯੂਥ ਆਗੂ ਬਲਕਰਨ ਸਿੰਘ, ਗੁਰਪ੍ਰੀਤ ਸਿੰਘ ਵੈਰੋਕੇ, ਨਿਰਮਲ ਸਿੰਘ, ਬਲਵਿੰਦਰ ਸਿੰਘ ਨੱਥੂਵਾਲਾ, ਚਰਨਜੀਤ ਸਿੰਘ ਛੋਟਾ ਘਰ, ਹਰਵਿੰਦਰ ਸਿੰਘ ਟੈਕਨੀਕਲ ਸਰਵਿਸਿਜ਼, ਅਮਰੀਕ ਸਿੰਘ ਘੋਲੀਆ, ਰੇਸ਼ਮ ਸਿੰਘ ਮਾਣੂੰਕੇ, ਅਜੀਤ ਸਿੰਘ ਡੇਮਰੂ, ਪ੍ਰਗਟ ਸਿੰਘ, ਇਕਬਾਲ ਸਿੰਘ, ਗੁਰਮੀਤ ਸਿੰਘ ਲੱਖੋਵਾਲ, ਜਸਪਾਲ ਸਿੰਘ, ਹਾਕਮ ਸਿੰਘ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਮਜ਼ਦੂਰ ਤੇ ਕਿਸਾਨ ਆਗੂ ਹਾਜ਼ਰ ਹੋਏ |