ਜੈਤੋ, 26 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸੰਯੁਕਤ ਕਿਸਾਨ ਮੋਰਚਾ ਤੇ ਭਰਾਤਰੀ ਜਥੇਬੰਦੀਆਂ ਵਲੋਂ ਨਹਿਰੂ ਪਾਰਕ ਜੈਤੋ ਵਿਖੇ ਸਾਂਝੀ ਮੀਟਿੰਗ ਕੀਤੀ ਜਿਸ 'ਚ ਬਿਜਲੀ ਸੋਧ ਬਿੱਲ 2025 ਤੇ ਬਿਜਲੀ ਮਹਿਕਮੇ ਦੀਆਂ ਸਰਕਾਰੀ ਜ਼ਮੀਨਾਂ ਵੇਚਣ ਦੇ ਵਿਰੋਧ 'ਚ ਆਉਣ ਵਾਲੇ ਦਿਨਾਂ 'ਚ ਜੈਤੋ ਸ਼ਹਿਰ 'ਚ ਝੰਡਾ ਮਾਰਚ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ | ਮੀਟਿੰਗ 'ਚ ਬਿਜਲੀ ਮਹਿਕਮੇ ਵਲੋਂ ਟੈਕਨੀਕਲ ਸਰਵਿਸ ਯੂਨੀਅਨ ਦੇ ਸਰਕਲ ਆਗੂ ਨਰਿੰਦਰਜੀਤ ਸਿੰਘ ਡਵੀਜ਼ਨ ਪ੍ਰਧਾਨ ਚੰਦਰ ਸ਼ੇਖਰ ਤੇ ਸਬ ਡਵੀਜ਼ਨ ਮੈਂਬਰ ਕੁਲਬੀਰ ਸਿੰਘ, ਪੱਪੂ ਗਰੇਵਾਲ ਕਿਸਾਨ ਯੂਨੀਅਨ ਮਾਲਵਾ ਬਲਾਕ ਪ੍ਰਧਾਨ, ਪਰਮਜੀਤ ਸਿੰਘ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਮੀਤ ਪ੍ਰਧਾਨ, ਗੁਰਜੀਤ ਸਿੰਘ ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਪ੍ਰਧਾਨ, ਗੁਰਜੀਤ ਸਿੰਘ ਨੰਬਰਦਾਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫ਼ਰੀਦਕੋਟ, ਭੁਪਿੰਦਰ ਸਿੰਘ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਸਹਾਇਕ ਸਕੱਤਰ, ਵਪਾਰੀ ਯੂਨੀਅਨ, ਮਜ਼ਦੂਰ ਜਥੇਬੰਦੀਆਂ ਤੇ ਵਿਦਿਆਰਥੀ ਜਥੇਬੰਦੀਆਂ ਵਲੋਂ ਮੀਟਿੰਗ 'ਚ ਹਿੱਸਾ ਲਿਆ ਗਿਆ ਤੇ ਆਉਣ ਦਿਨਾਂ 'ਚ ਹੋ ਰਹੇ ਪ੍ਰੋਗਰਾਮ ਸਬੰਧੀ ਸਾਰਿਆਂ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਵਿਸ਼ਵਾਸ ਪ੍ਰਗਟ ਕੀਤਾ |