16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸਰਕਾਰੀ ਸਕੂਲ ਕਸੌਰ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 28-12-2025
ਗੂਹਲਾ ਚੀਕਾ, 27 ਦਸੰਬਰ (ਓ.ਪੀ. ਸੈਣੀ)-ਪੂਰੇ ਸੰਸਾਰ ਭਰ 'ਚ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸੇ ਤਰ੍ਹਾਂ ਹਰਿਆਣਾ ਸਰਕਾਰ ਵੀ ਵੱਖ-ਵੱਖ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਦਿਹਾੜੇ ਨੂੰ ਮਨਾ ਰਹੀ ਹੈ | ਪੰਜਾਬੀ ਅਧਿਆਪਕ ਨਿਸ਼ਾਨ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਸੌਰ ਵਿਖੇ ਸਕੂਲ ਪ੍ਰਬੰਧਨ ਕਮੇਟੀ ਦੇ ਸਹਿਯੋਗ ਨਾਲ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਉਂਦਿਆਂ ਹੋਇਆਂ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਵਿਦਿਆਰਥੀਆਂ ਵਲੋਂ ਬੜੇ ਹੀ ਪਿਆਰ ਅਤੇ ਅਦਬ ਨਾਲ ਗੁਰਬਾਣੀ ਸਰਵਣ ਕੀਤੀ ਗਈ | ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਤੋਂ ਬਾਅਦ ਗ੍ਰੰਥੀ ਸਿੰਘ ਭਾਈ ਜਤਿੰਦਰ ਸਿੰਘ ਵਲੋਂ ਵਿਦਿਆਰਥੀਆਂ ਨਾਲ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਕਿ ਕਿਵੇਂ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਧਰਮ ਦੇ ਪੱਕੇ ਰਹਿੰਦੇ ਹੋਏ ਜ਼ਾਲਮ ਸਰਕਾਰ ਅੱਗੇ ਝੁਕੇ ਨਾ ਅਤੇ ਅੰਤ ਨੂੰ ਸ਼ਹੀਦੀ ਦਾ ਜਾਮ ਪੀ ਗਏ | ਵੱਡੇ ਸਾਹਿਬਜ਼ਾਦੇ ਚਮਕੌਰ ਗੜ੍ਹੀ ਦੀ ਜੰਗ 'ਚ ਜ਼ੁਲਮ ਵਿਰੁੱਧ ਲੜਦੇ ਹੋਏ ਸ਼ਹੀਦੀਆਂ ਪ੍ਰਾਪਤ ਕਰ ਗਏ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਸਰਹਿੰਦ ਵਿਖੇ ਕੰਧ 'ਚ ਚਿਣ ਕੇ ਸ਼ਹੀਦ ਕੀਤਾ ਗਿਆ ਅਤੇ ਮਾਤਾ ਗੁਜਰੀ ਜੀ ਨੇ ਵੀ ਇੱਥੇ ਹੀ ਆਪਣੇ ਸਵਾਸ ਤਿਆਗ ਦਿੱਤੇ | ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨਾਂ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਨਾ ਦਿੱਤੀ ਗਈ | ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਇਸ ਅਦੁੱਤੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਸਕੂਲ ਪਿ੍ੰਸੀਪਲ ਡਾ. ਰਾਜਵੰਤ ਕੌਰ, ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਸ਼ਲ ਪਾਲ ਸ਼ਰਮਾ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣ, ਸਕੂਲ ਸਟਾਫ਼ 'ਚੋਂ ਡਾ. ਯੋਗੇਸ਼ ਸ਼ਰਮਾ, ਜੀਵਨ ਦਾਸ, ਅੰਕਿਤ, ਦਰਸ਼ਨ ਸਿੰਘ, ਅਮਨਦੀਪ ਗੋਇਲ, ਆਜ਼ਾਦ ਸਿੰਘ, ਹਰਵਿੰਦਰਜੀਤ ਕੌਰ, ਪੰਮੀ ਦੇਵੀ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਰਿਹਾ |

Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਅਤੇ ਐਸ. ਪੀ. ਨੇ ਪਿੰਡ ਰਸੂਲਪੁਰ ਵਿਖੇ ਜਨਤਕ ਦਰਬਾਰ ਅਤੇ ਸਮਾਧਾਨ ਕੈਂਪ ਮੌਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆ... ਅਗਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਵਿਖੇ 'ਵੀਰ ਬਾਲ ਦਿਵਸ' ਮਨਾਇਆ
Ad Position 24