16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਹਥਿਆਰਾਂ ਨਾਲ ਲੈਸ ਵਿਅਕਤੀਆਂ ਨੇ ਸ਼ਿਵਾ ਜੀ ਨਗਰ 'ਚ ਮਚਾਈ ਦਹਿਸ਼ਤ, ਅੱਧਾ ਦਰਜਨ ਦੇ ਕਰੀਬ ਮੁਹੱਲਾ ਵਾਸੀ ਜ਼ਖ਼ਮੀ

Ad Position 21
repet_subhas-goyals [Copy P29]
ਅਜੀਤ ਡੈਸਕ 28-12-2025
ਜਲੰਧਰ, 27 ਦਸੰਬਰ (ਐੱਮ. ਐੱਸ. ਲੋਹੀਆ)-ਬਸਤੀਆਂ ਦੇ ਖੇਤਰ 'ਚ ਸ਼ਿਵਾ ਜੀ ਨਗਰ ਮੁਹੱਲੇ 'ਚ ਹਥਿਆਰਬੰਦ ਵਿਅਕਤੀਆਂ ਦੇ ਗਰੋਹ ਵਲੋਂ ਦਹਿਸ਼ਤ ਦਾ ਮਾਹੌਲ ਬਣਾਉਂਦੇ ਹੋਏ ਗਲੀ ਨੰਬਰ 3 ਦੇ ਵਾਸੀਆਂ 'ਤੇ ਹਮਲਾ ਕੀਤਾ ਗਿਆ | ਹਮਲਾਵਰਾਂ ਤੋਂ ਬਚਾਅ ਲਈ ਜਦੋਂ ਇਲਾਕਾ ਵਾਸੀ ਆਪਣੇ ਘਰਾਂ ਅੰਦਰ ਵੜ ਗਏ, ਤਾਂ ਹਮਲਾਵਰਾਂ ਨੇ ਘਰਾਂ 'ਤੇ ਇੱਟਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ | ਮੌਕੇ 'ਤੇ ਪਹੁੰਚੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਜਾਣਕਾਰੀ ਦਿੱਤੀ ਕਿ ਬਦਮਾਸ਼ਾਂ ਵਲੋਂ ਦਹਿਸ਼ਤ ਫੈਲਾਏ ਜਾਣ ਦੀ ਸੂਚਨਾ ਮਿਲਣ 'ਤੇ ਉਹ ਇਲਾਕਾ ਵਾਸੀਆਂ ਨੂੰ ਹੌਸਲਾ ਦੇਣ ਲਈ ਉਨ੍ਹਾਂ ਦੇ ਨਾਲ ਖੜੇ੍ਹ ਹੋਣ ਆਏ ਹਨ | ਸ਼ੀਤਲ ਅੰਗੁਰਾਲ ਨੇ ਕਿਹਾ ਕਿ ਉਨ੍ਹਾਂ ਵਲੋਂ ਕਰੀਬ 6 ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ ਅਤੇ ਉਹ ਬਾਕੀ ਇਲਾਕਾ ਵਾਸੀਆਂ ਤੋਂ ਉਨ੍ਹਾਂ ਦਾ ਹਾਲ ਅਤੇ ਹਾਲਾਤ ਦਾ ਜਾਇਜ਼ਾ ਲੈ ਰਹੇ ਹਨ | ਇਸ ਮੌਕੇ ਪਹੁੰਚੇ ਏ.ਸੀ.ਪੀ. (ਪੱਛਮੀ) ਆਤਿਸ਼ ਭਾਟੀਆ ਨੂੰ ਸ਼ੀਤਲ ਅੰਗੁਰਾਲ ਨੇ ਇਲਾਕਾ ਵਾਸੀਆਂ ਤੋਂ ਮਿਲੀ ਹਮਲਾਵਰਾਂ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਦੀ ਗਿ੍ਫ਼ਤਾਰੀ ਦੀ ਮੰਗ ਕਰਦੇ ਹੋਏ, ਪੀੜਤਾਂ ਦੀ ਸੁਰੱਖਿਆ ਦੇ ਪ੍ਰਬੰਧ ਕਰਨ ਲਈ ਕਿਹਾ | ਸ਼ੀਤਲ ਅੰਗੁਰਾਲ ਨੇ ਦੱਸਿਆ ਕਿ ਇਲਾਕੇ 'ਚ ਕੁਝ ਵਿਅਕਤੀ ਸ਼ਰੇਆਮ ਨਸ਼ੇ ਦਾ ਕਾਰੋਬਾਰ ਕਰ ਰਹੇ ਹਨ, ਜਿਨ੍ਹਾਂ ਬਾਰੇ ਪੁਲਿਸ ਨੂੰ ਕਈ ਵਾਰ ਦੱਸਿਆ ਗਿਆ ਹੈ, ਪਰ ਪੁਲਿਸ ਪ੍ਰਸ਼ਾਸਨ ਉਨ੍ਹਾਂ ਵਿਅਕਤੀਆਂ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕਰ ਰਿਹਾ | ਏ.ਸੀ.ਪੀ. ਭਾਟੀਆ ਨੇ ਜਾਣਕਾਰੀ ਦਿੱਤੀ ਕਿ ਪੀੜਤਾਂ ਰੇਖਾ ਦੇ ਬਿਆਨ ਲਏ ਜਾ ਰਹੇ ਹਨ, ਜਿਸ ਦੇ ਆਧਾਰ 'ਤੇ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਮਾਡਲ ਟਾਊਨ ਵਿਖੇ ਭਾਈ ਸੰਗਤ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਪੀੜਤਾਂ ਨੇ ਹਮਲਾਵਰਾਂ 'ਤੇ ਲਗਾਏ ਨਸ਼ੇ ਦਾ ਕਾਰੋਬਾਰੀ ਹੋਣ ਦੇ ਦੋਸ਼ ਹਥਿਆਰਾਂ ਨਾਲ ਲੈਸ ਵਿਅਕਤੀਆਂ ਨੇ ਸ਼ਿਵਾ ਜੀ ਨਗ...
Ad Position 24