16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਦਰਾਣਾ ਵਿਚ ਨਗਰ ਕੀਰਤਨ ਸਜਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 28-12-2025
ਕਾਲਾਂਵਾਲੀ/ਸਿਰਸਾ, 27 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਖੇਤਰ ਦੇ ਪਿੰਡ ਗੁਦਰਾਣਾ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਤੋਂ ਸ਼ੁਰੂ ਹੋਇਆ ਅਤੇ ਪਿੰਡ ਦੀਆਂ ਮੁੱਖ ਗਲੀਆਂ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਾਪਸ ਪਹੁੰਚਿਆ | ਨਗਰ ਕੀਰਤਨ ਦੌਰਾਨ ਸੁਖਰਾਜ ਸਿੰਘ ਢੱਡੇ ਵਾਲੇ ਦੇ ਕਵੀਸ਼ਰੀ ਜਥੇ ਨੇ ਗੁਰੂ ਦੀ ਗਾਥਾ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਸੁਖਰਾਜ ਸਿੰਘ ਦੇ ਜਥੇ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦਿਆਂ ਕਿਹਾ ਕਿ ਗੁਰੂ ਜੀ ਨੇ ਆਪਣਾ ਸਾਰਾ ਜੀਵਨ ਪਿਆਰ, ਇੱਕ ਪਰਮਾਤਮਾ ਅਤੇ ਸਾਂਝੇ ਭਾਈਚਾਰੇ ਦੇ ਸੰਦੇਸ਼ ਦਾ ਪ੍ਰਚਾਰ ਕਰਦਿਆਂ ਬਿਤਾਇਆ | ਇਸ ਤੋਂ ਇਲਾਵਾ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਦੀ ਰੱਖਿਆ ਲਈ ਆਪਣਾ ਪੂਰਾ ਪਰਿਵਾਰ ਕੁਰਬਾਨ ਕਰ ਦਿੱਤਾ | ਗੁਰੂ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਦੇ ਹੋਏ ਸਾਨੂੰ ਗੁਰੂ ਜੀ ਦਾ ਪ੍ਰਕਾਸ਼ ਉਤਸਵ ਜਾਤ, ਰੰਗ ਅਤੇ ਧਾਰਮਿਕ ਭੇਦਭਾਵ ਤੋਂ ਪਰੇ ਹੋ ਕੇ ਮਨਾਉਣਾ ਚਾਹੀਦਾ ਹੈ | ਸਮਾਗਮ ਦੌਰਾਨ ਪਿੰਡ ਵਾਸੀਆਂ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਬਾਬਾ ਫਤਿਹ ਸਿੰਘ ਗਤਕਾ ਅਖਾੜਾ ਤਲਵੰਡੀ ਸਾਬੋ ਦੇ ਮੈਂਬਰਾਂ ਨੇ ਸ਼ਾਨਦਾਰ ਕਰਤਬ ਦਿਖਾਏ | ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਸ਼ਰਧਾਲੂਆਂ ਲਈ ਲੰਗਰ ਲਗਾਏ ਗਏ |
Ad Position 22
No active advertisement
ਪਿਛਲੀ ਖ਼ਬਰ ਜਲੰਧਰ-ਕਪੂਰਥਲਾ ਸੜਕ ਦੀ ਖਰਾਬ ਹਾਲਤ ਤੋਂ ਨਾਰਾਜ਼ ਲੋਕਾਂ ਵਲੋਂ ਪ੍ਰਦਰਸ਼ਨ ਅਗਲੀ ਖ਼ਬਰ ਪਸ਼ੂਆਂ ਨੂੰ ਸੜਕਾਂ 'ਤੇ ਬੇਸਹਾਰਾ ਛੱਡਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ-ਡਿਪਟੀ ਕਮਿਸ਼ਨਰ
Ad Position 24