08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸ਼ਾਹਕੋਟ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ 3 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 29-12-2025
ਸ਼ਾਹਕੋਟ, 28 ਦਸੰਬਰ (ਸੁਖਦੀਪ ਸਿੰਘ)-ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮੁਹੱਲਾ ਧੂੜਕੋਟ, ਸ਼ਾਹਕੋਟ ਤੋਂ ਮਹਾਨ ਨਗਰ ਕੀਰਤਨ 3 ਜਨਵਰੀ ਦਿਨ ਸ਼ਨੀਵਾਰ ਨੂੰ ਸਜਾਇਆ ਜਾਵੇਗਾ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਚੰਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 3 ਜਨਵਰੀ ਨੂੰ ਸਵੇਰੇ 10:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਸ਼ਹਿਰ ਦੀ ਪਰਿਕਰਮਾ ਕਰੇਗਾ | ਉਨ੍ਹਾਂ ਦੱਸਿਆ ਕਿ 5 ਜਨਵਰੀ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸੰਗਤਾਂ ਵਲੋਂ ਨਿਸ਼ਾਨ ਸਾਹਿਬ ਦੀ ਸੇਵਾ ਕੀਤੀ ਜਾਵੇਗੀ ਅਤੇ ਕੀਰਤਨੀ ਜੱਥੇ ਵੱਲੋਂ ਗੁਰਬਾਣੀ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਗੁਰਦੁਆਰਾ ਸਾਹਿਬ ਤੋਂ ਰੋਜ਼ਾਨਾ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ, ਜੋ ਕਿ 3 ਜਨਵਰੀ ਤੱਕ ਜਾਰੀ ਰਹਿਣਗੀਆਂ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਫਾਰ ਵੁਮੈਨ ਵਿਖੇ 'ਪ੍ਰੋਟੈਕਟਿੰਗ ਵੁਮੈਨ ਇਨ ਦਾ ਡਿਜ਼ੀਟਲ ਵਰਲਡ' ਵਿਸ਼ੇ 'ਤੇ 5 ਰੋਜ਼ਾ ਵਰਕਸ਼ਾਪ ਅਗਲੀ ਖ਼ਬਰ ਪੁਲਿਸ ਨਾਕੇ ਨੂੰ ਦੇਖ ਲਿਫਾਫਾ ਸੁੱਟ ਕੇ ਭੱਜਿਆ ਨੌਜਵਾਨ, ਤਲਾਸ਼ੀ ਦੌਰਾਨ ਹੈਰੋਇਨ ਬਰਾਮਦ
Ad Position 24