08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸ਼ਹੀਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ

Ad Position 21
repet_subhas-goyals [Copy P29]
ਅਜੀਤ ਡੈਸਕ 29-12-2025
ਰਤੀਆ, 28 ਦਸੰਬਰ (ਬੇਅੰਤ ਕੌਰ ਮੰਡੇਰ)- ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਪੁਰਾਣਾ ਬਾਜ਼ਾਰ ਵਿਖੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਬੱਚਿਆਂ ਨੇ ਚੌਪਈ ਸਾਹਿਬ, ਆਨੰਦ ਸਾਹਿਬ, ਜਪੁਜੀ ਸਾਹਿਬ ਅਤੇ ਮੂਲ ਮੰਤਰ ਦੇ ਗਾਇਣ ਦੇ ਨਾਲ-ਨਾਲ ਧਾਰਮਿਕ ਸ਼ਬਦਾਂ ਅਤੇ ਕਵਿਤਾਵਾਂ ਦੀ ਸੁੰਦਰ ਪੇਸ਼ਕਾਰੀਆਂ ਨਾਲ ਸੰਗਤਾਂ ਨੂੰ ਖ਼ੁਸ਼ ਕੀਤਾ | ਸਮਾਜ ਸੇਵਕ ਹੈਪੀ ਸਿੰਘ ਸੇਠੀ ਨੇ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਇੱਕ ਗੁਰਬਾਣੀ ਪ੍ਰੋਗਰਾਮ ਦਾ ਆਯੋਜਨ ਕੀਤਾ | ਇਲਾਕੇ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ 'ਚ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਇਸ ਪ੍ਰੋਗਰਾਮ 'ਚ ਬੱਚਿਆਂ ਨੇ ਨਾ ਸਿਰਫ਼ ਗੁਰਬਾਣੀ ਦਾ ਪਾਠ ਕੀਤਾ ਸਗੋਂ ਸ਼ਹਾਦਤ 'ਤੇ ਧਾਰਮਿਕ ਕਵਿਤਾਵਾਂ ਅਤੇ ਸ਼ਬਦਾਂ ਦੀ ਸੁੰਦਰ ਪੇਸ਼ਕਾਰੀ ਵੀ ਕੀਤੀ | ਪ੍ਰੋਗਰਾਮ 'ਚ ਹਿੱਸਾ ਲੈਣ ਵਾਲੇ ਸਾਰੇ ਬੱਚਿਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਸਟੱਡੀ ਸਰਕਲ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਨੇਜਰ ਹਰਵਿੰਦਰ ਸਿੰਘ, ਕਿਸ਼ਨ ਸਿੰਘ, ਜਸਵੰਤ ਸਿੰਘ, ਰੁਪੇਸ਼ ਸਿੰਘ, ਅੰਗਰੇਜ਼ ਸਿੰਘ, ਨਵਦੀਪ ਸਿੰਘ ਅਤੇ ਹੋਰ ਵਲੰਟੀਅਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨੇ ਪਿੰਡ ਬੱਪਾਂ 'ਚ ਕੀਤਾ ਗਊਸ਼ਾਲਾ ਦੇ ਸ਼ੈੱਡ ਦਾ ਉਦਘਾਟਨ ਅਗਲੀ ਖ਼ਬਰ ਖੇਡਾਂ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਸਕਦੀਆਂ ਹਨ- ਕੁਲਵੰਤ ਸਿੰਘ ਸੈਣੀ
Ad Position 24