01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਨਿਪੁਣ ਹਰਿਆਣਾ ਮਿਸ਼ਨ ਅਧੀਨ ਹੋਈ ਸਮੀਖਿਆ ਮੀਟਿੰਗ

Ad Position 21
No active advertisement
ਅਜੀਤ ਡੈਸਕ 30-12-2025
ਯਮੁਨਾਨਗਰ, 29 ਦਸੰਬਰ (ਗੁਰਦਿਆਲ ਸਿੰਘ ਨਿਮਰ)-ਨਿਪੁਣ ਹਰਿਆਣਾ ਮਿਸ਼ਨ ਅਧੀਨ ਜ਼ਿਲ੍ਹਾ ਸਕੱਤਰੇਤ ਆਡੀਟੋਰੀਅਮ 'ਚ ਡਿਪਟੀ ਕਮਿਸ਼ਨਰ ਪ੍ਰੀਤੀ ਦੀ ਪ੍ਰਧਾਨਗੀ ਹੇਠ ਇਕ ਸਮੀਖਿਆ ਮੀਟਿੰਗ ਹੋਈ |
ਇਸ ਮੀਟਿੰਗ 'ਚ ਜ਼ਿਲ੍ਹੇ ਦੇ ਪ੍ਰਾਇਮਰੀ ਪੱਧਰ 'ਤੇ ਬੱਚਿਆਂ ਦੇ ਮੁੱਢਲੇ ਸਾਖਰਤਾ ਅਤੇ ਅੰਕਾਂ ਦੇ ਹੁਨਰ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕੀਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੱਤੇ ਕਿ ਸਾਰੇ ਅਧਿਆਪਕ ਆਉਣ ਵਾਲੇ ਦੋ ਮਹੀਨਿਆਂ 'ਚ 10ਵੀਂ ਤੇ 12ਵੀਂ ਜਮਾਤ ਦੇ ਸਾਰੇ ਸਕੂਲਾਂ 'ਚ 100% ਨਤੀਜੇ ਯਕੀਨੀ ਬਣਾਉਣ ਲਈ ਪੂਰੀ ਲਗਨ ਨਾਲ ਕੰਮ ਕਰਨ | ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਅੱਧ-ਮਿਆਦ 'ਚ ਸਕੂਲ ਛੱਡਣ ਵਾਲੇ ਬੱਚਿਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾਵੇ ਅਤੇ ਸਾਰੇ ਅਧਿਆਪਕਾਂ ਵਲੋਂ ਸਕੂਲ ਤੋਂ ਬਾਹਰ ਬੱਚਿਆਂ ਦਾ ਸਰਵੇਖਣ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਬੱਚਿਆਂ ਨੂੰ ਮੁੱਢਲੀ ਸਿੱਖਿਆ ਪ੍ਰਦਾਨ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਇਕ ਸਮੀਖਿਆ ਮੀਟਿੰਗ ਮੁੜ ਕੀਤੀ ਜਾਵੇਗੀ ਅਤੇ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ 'ਚ ਪੜ੍ਹਨ, ਲਿਖਣ ਅਤੇ ਗਣਿਤ ਦੀ ਸਮਝ ਵਿਕਸਤ ਕਰਨ ਲਈ ਨਿਰਧਾਰਤ ਟੀਚਿਆਂ ਨੂੰ ਸਮੇਂ ਸਿਰ ਪੂਰਾ ਕਰਨ ਨੂੰ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਨਿਪੁਣ ਹਰਿਆਣਾ ਮਿਸ਼ਨ ਰਾਜ ਸਰਕਾਰ ਦੀ ਇਕ ਮਹੱਤਵਪੂਰਨ ਪਹਿਲਕਦਮੀ ਹੈ, ਜਿਸਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ | ਉਕਤ ਮੀਟਿੰਗ 'ਚ ਸਕੂਲਾਂ 'ਚ ਪੜ੍ਹਾਉਣ ਦੀ ਗੁਣਵੱਤਾ, ਅਧਿਆਪਕਾਂ ਦੀ ਨਿਯਮਤ ਨਿਗਰਾਨੀ, ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਅਤੇ ਮਾਪਿਆਂ ਦੀ ਸ਼ਮੂਲੀਅਤ ਵਰਗੇ ਵਿਸ਼ਿਆਂ 'ਤੇ ਵੀ ਚਰਚਾ ਕੀਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਫੀਲਡ ਪੱਧਰ 'ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਿਯਮਤ ਨਿਰੀਖਣ ਰਾਹੀਂ ਪ੍ਰਗਤੀ ਦੀ ਸਮੀਖਿਆ ਕੀਤੀ ਜਾਵੇਗੀ | ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਪ੍ਰੇਮਲਤਾ ਨੇ ਸਿੱਖਿਆ ਸੁਧਾਰ ਲਈ ਭਵਿੱਖ ਦੀਆਂ ਯੋਜਨਾਵਾਂ ਦੀ ਰੂਪ-ਰੇਖਾ ਦਿੱਤੀ | ਉਨ੍ਹਾਂ ਨੇ ਸਾਰੇ ਬਲਾਕ ਸਿੱਖਿਆ ਅਧਿਕਾਰੀਆਂ ਨੂੰ ਨਿਯਮਿਤ ਤੌਰ 'ਤੇ ਸਕੂਲਾਂ ਦਾ ਨਿਰੀਖਣ ਕਰਨ ਅਤੇ ਕਿਸੇ ਵੀ ਕਮੀ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਅੰਡਰ ਟ੍ਰੇਨਿੰਗ ਆਈ. ਏ. ਐਸ. ਸੁਮਨ ਯਾਦਵ, ਡੀ. ਪੀ. ਆਰ. ਓ. ਡਾ. ਮਨੋਜ ਕੁਮਾਰ, ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਅਧਿਕਾਰੀ ਅਸ਼ੋਕ ਰਾਣਾ, ਡੀ. ਆਈ. ਈ. ਟੀ. ਪਿ੍ੰਸੀਪਲ ਸੁਨੀਤਾ ਤਿਆਗੀ ਅਤੇ ਸਾਰੇ ਬਲਾਕ ਸਿੱਖਿਆ ਅਧਿਕਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੀ ਚੜ੍ਹਤ ਨੇ ਵਿਰੋਧੀਆਂ ਨੂੰ ਫਿਕਰਾਂ 'ਚ ਪਾਇਆ-ਕੰਗ, ਢੋਟ, ਬਾਜਵਾ ਅਗਲੀ ਖ਼ਬਰ ਅੰਤਰਰਾਸ਼ਟਰੀ ਮੁੱਕੇਬਾਜ਼ ਨੀਰਜ ਗੋਇਤ ਨਗਰ ਨਿਗਮ ਦੇ ਬਰਾਂਡ ਅੰਬੈਸਡਰ ਨਿਯੁਕਤ
Ad Position 24