01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਗੁਰੂ ਨਾਨਕ ਖ਼ਾਲਸਾ ਕਾਲਜ ਯਮੁਨਾਨਗਰ ਦੀ ਮਹਿਲਾ ਹਾਕੀ ਟੀਮ ਨੇ ਇੰਟਰ-ਕਾਲਜ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤਿਆ

Ad Position 21
No active advertisement
ਅਜੀਤ ਡੈਸਕ 30-12-2025
ਯਮੁਨਾਨਗਰ, 29 ਦਸੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਦੀ ਮਹਿਲਾ ਹਾਕੀ ਟੀਮ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਕੁਰੂਕਸ਼ੇਤਰ ਵਿਖੇ ਹੋਈ ਇੰਟਰ-ਕਾਲਜ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤਿਆ ਹੈ | ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੇ ਮੈਚ 'ਚ ਆਰੀਆ (ਪੀ. ਜੀ.) ਕਾਲਜ ਪਾਣੀਪਤ ਨੂੰ 4-1 ਨਾਲ, ਦੂਜੇ ਮੈਚ 'ਚ ਸਰਕਾਰੀ ਕਾਲਜ ਪੰਚਕੂਲਾ ਨੂੰ 6-1 ਨਾਲ ਅਤੇ ਰੋਮਾਂਚਕ ਫਾਈਨਲ ਮੈਚ 'ਚ ਜੀ. ਐਨ. ਜੀ. ਕਾਲਜ ਯਮੁਨਾਨਗਰ ਨੂੰ 4-1 ਨਾਲ ਹਰਾਇਆ | ਟੀਮ ਨੂੰ ਵਧਾਈ ਦਿੰਦੇ ਹੋਏ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਕਿਹਾ ਕਿ ਇਸ ਮਹਿਲਾ ਹਾਕੀ ਟੀਮ ਦੀ ਇਹ ਸ਼ਾਨਦਾਰ ਜਿੱਤ ਪੂਰੇ ਕਾਲਜ ਲਈ ਬਹੁਤ ਮਾਣ ਵਾਲੀ ਗੱਲ ਹੈ | ਉਨ੍ਹਾਂ ਦੀ ਸਖ਼ਤ ਮਿਹਨਤ, ਖੇਡ ਭਾਵਨਾ ਅਤੇ ਵਚਨਬੱਧਤਾ ਸੱਚਮੁੱਚ ਗੁਰੂ ਨਾਨਕ ਖਾਲਸਾ ਕਾਲਜ ਦੀਆਂ ਕਦਰਾਂ-ਕੀਮਤਾਂ ਨੂੰ ਦਰਸਾਉਂਦੀ ਹੈ | ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਸੰਜੇ ਵਿਜ ਨੇ ਕਿਹਾ ਕਿ ਖਿਡਾਰੀਆਂ ਨੇ ਪੂਰੀ ਚੈਂਪੀਅਨਸ਼ਿਪ ਦੌਰਾਨ ਅਸਾਧਾਰਨ ਹੁਨਰ, ਆਤਮਵਿਸ਼ਵਾਸ ਅਤੇ ਲੜਾਈ ਦੀ ਭਾਵਨਾ ਦਿਖਾਈ ਹੈ | ਇਸ ਦੌਰਾਨ ਰਣਦੀਪ ਸਿੰਘ ਜੌਹਰ ਪ੍ਰਧਾਨ ਗਵਰਨਿੰਗ ਬਾਡੀ ਅਤੇ ਪ੍ਰਬੰਧਕ ਕਮੇਟੀ ਨੇ ਵੀ ਟੀਮ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਦੇ ਸਮੁੱਚੇ ਸ਼ਖਸੀਅਤ ਵਿਕਾਸ ਲਈ ਸੰਸਥਾ ਦੀ ਵਚਨਬੱਧਤਾ ਨੂੰ ਉਜਾਗਰ ਕਰਦੀਆਂ ਹਨ | ਪ੍ਰੋ. ਸ਼ਿਵ ਅਤੇ ਪ੍ਰੋ. ਯੁਵਰਾਜ ਨੇ ਵੀ ਚੈਂਪੀਅਨਸ਼ਿਪ ਦੌਰਾਨ ਵਿਦਿਆਰਥੀਆਂ ਦਾ ਸਾਥ ਦਿੱਤਾ ਅਤੇ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਅਸਥਾਈ ਕੋਰਟ ਕੰਪਲੈਕਸ ਸਥਾਪਤ ਕਰਨ ਸੰਬੰਧੀ ਬਾਰ ਐਸੋਸੀਏਸ਼ਨ ਦੀ ਹੋਈ ਮੀਟਿੰਗ ਅਗਲੀ ਖ਼ਬਰ ਡੀ. ਐੱਮ. ਯੂ. ਗੱਡੀ ਮੂਹਰੇ ਆਇਆ ਨੌਜਵਾਨ, ਹੋਈ ਮੌਤ
Ad Position 24