01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਭਾਜਪਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੇ ਕਿਸਾਨਾਂ ਨੂੰ ਆਰਥਿਕ ਪੱਖੋਂ ਕਮਜ਼ੋਰ ਕੀਤਾ - ਮੰਜੂਰਾ

Ad Position 21
No active advertisement
ਅਜੀਤ ਡੈਸਕ 30-12-2025
ਸਿਰਸਾ, 29 ਦਸੰਬਰ (ਭੁਪਿੰਦਰ ਪੰਨੀਵਾਲੀਆ)- ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਕਿਸਾਨ ਸੈੱਲ ਦੇ ਸੂਬਾ ਕਨਵੀਨਰ ਫੂਲ ਸਿੰਘ ਮੰਜੂਰਾ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨ ਆਰਥਿਕ ਪੱਖੋਂ ਕਮਜੋਰ ਲਗਾਤਾਰ ਕਮਜੋਰ ਹੋ ਰਿਹਾ ਹੈ ਜਦੋਂਕਿ ਸਰਕਾਰ ਨੇ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦਾ ਵਾਅਦਾ ਕੀਤਾ ਸੀ | ਉਨ੍ਹਾਂ ਨੇ ਕਿਹਾ ਕਿ ਜਨਨਾਇਕ ਚੌਧਰੀ ਦੇਵੀ ਲਾਲ ਨੇ ਕਿਸਾਨਾਂ ਦੇ ਹੱਕ ਦੀਆਂ ਨੀਤੀਆਂ ਬਣਾਈਆਂ ਸਨ, ਜਿਨ੍ਹਾਂ ਨੂੰ ਭਾਜਪਾ ਸਰਕਾਰ ਨੇ ਅਣਗੌਲਿਆਂ ਕੀਤਾ ਹੈ | ਉਹ ਅੱਜ ਡੱਬਵਾਲੀ ਰੋਡ 'ਤੇ ਇਨੈਲੋ ਦਫ਼ਤਰ 'ਚ ਪਾਰਟੀ ਕਿਸਾਨ ਸੈੱਲ ਮੈਂਬਰਾਂ ਨੂੰ ਸੰਬੋਧਨ ਕਰ ਰਹੇ ਸਨ | ਇਸ ਮੌਕੇ ਇਨੈਲੋ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜੱਸਾ ਅਤੇ ਇਨੈਲੋ ਕਿਸਾਨ ਸੈੱਲ ਦੇ ਜ਼ਿਲ੍ਹਾ ਕਨਵੀਨਰ ਸੰਦੀਪ ਗੰਗਾ ਸਮੇਤ ਕਈ ਕਿਸਾਨ ਮੌਜੂਦ ਸਨ |
ਸ੍ਰੀ ਫੂਲ ਸਿੰਘ ਮੰਜੂਰਾ ਨੇ ਕਿਹਾ ਕਿ ਪਿਛਲੇ ਦਸ ਸਾਲਾਂ ਦੌਰਾਨ ਸੂਬੇ ਭਰ ਦੇ ਕਿਸਾਨਾਂ ਨੇ ਭਾਜਪਾ ਦੀਆਂ ਗਲਤ ਨੀਤੀਆਂ ਦੇ ਨਤੀਜੇ ਭੁਗਤੇ ਹਨ | ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇ ਕਿਸਾਨਾਂ ਦੀ ਅਮਦਨ ਦੁਗਣੀ ਕਰਨ ਦੀ ਗੱਲ ਕਹੀ ਸੀ ਜੋ ਅੱਜ ਤੱਕ ਪੂਰੀ ਨਹੀਂ ਹੋਈ ਸਗੋਂ ਕਿਸਾਨ ਦਿਨੋ-ਦਿਨ ਆਰਥਿਕ ਪੱਖੋਂ ਕਮਜੋਰ ਹੋ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਇਨੈਲੋ ਕਿਸਾਨਾਂ 'ਤੇ ਕਿਸੇ ਵੀ ਤਰ੍ਹਾਂ ਦਾ ਜ਼ੁਲਮ ਨਹੀਂ ਹੋਣ ਦੇਵੇਗੀ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਲਗਾਤਾਰ ਲੜਦੀ ਰਹੇਗੀ | ਮੰਜੂਰਾ ਨੇ ਕਿਹਾ ਕਿ ਭਾਜਪਾ ਸਰਕਾਰ ਜ਼ਿਆਦਾਤਰ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਦਾਅਵਾ ਕਰਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ | ਇਨੈਲੋ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜੱਸਾ ਅਤੇ ਕਿਸਾਨ ਸੈੱਲ ਦੇ ਜ਼ਿਲ੍ਹਾ ਕੋਆਰਡੀਨੇਟਰ ਸੰਦੀਪ ਗੰਗਾ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਜਨਨਾਇਕ ਚੌਧਰੀ ਦੇਵੀ ਲਾਲ ਨੇ ਹਮੇਸ਼ਾ ਕਿਸਾਨਾਂ ਦੀ ਬਿਹਤਰੀ ਲਈ ਇਤਿਹਾਸਕ ਕਦਮ ਚੁੱਕੇ ਸਨ | ਤਾਊ ਦੇਵੀ ਲਾਲ ਨੇ ਕਿਸਾਨਾਂ ਦੀਆਂ ਫਸਲਾਂ ਦੇ ਉਚਿਤ ਭਾਅ, ਗੁਣਵੱਤਾ ਵਾਲੇ ਬੀਜ, ਕਿਫਾਇਤੀ ਦਰਾਂ 'ਤੇ ਖੇਤੀਬਾੜੀ ਉਪਕਰਣਾਂ ਦੀ ਉਪਲਬਧਤਾ ਅਤੇ ਕਿਸਾਨੀ ਕਰਜ਼ਾ ਮੁਆਫ਼ੀ ਲਈ ਕੰਮ ਕੀਤਾ ਸੀ, ਜਿਸ ਨੂੰ ਭਾਜਪਾ ਸਰਕਾਰ ਨੇ ਅਣਗੌਲਿਆਂ ਕੀਤਾ ਹੈ |
ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਕਿਸਾਨਾਂ ਨੂੰ ਲੋੜੀਂਦਾ ਸਿੰਚਾਈ ਪਾਣੀ, ਲੋੜੀਂਦੀ ਬਿਜਲੀ, ਫਸਲਾਂ ਦੇ ਉਚਿਤ ਭਾਅ ਵੀ ਨਹੀਂ ਦਿੱਤੇ ਜਾ ਰਹੇ ਜਿਸ ਨਾਲ ਉਨ੍ਹਾਂ ਦੀ ਆਰਥਿਕ ਸਥਿਤੀ ਬੁਰੀ ਤਰ੍ਹਾਂ ਕਮਜ਼ੋਰ ਹੋ ਗਈ ਹੈ | ਇਸ ਮੌਕੇ ਇਨੈਲੋ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਗੰਗਾ ਰਾਮ ਬਜਾਜ, ਡੱਬਵਾਲੀ ਬਲਾਕ ਮੁਖੀ ਮੰਦਰ ਸਾਰਾਂ, ਹੁਸ਼ਿਆਰ ਖੋੜ, ਗੁਰਿੰਦਰ ਗਿੱਲ, ਕੁਲਦੀਪ ਜੰਮੂ, ਗਿਰਧਾਰੀ ਬਿਸੂ, ਕੁਲਦੀਪ ਗੋਦਾਰਾ, ਗੁਰਮੇਲ ਸਿੰਘ ਆਦਿ ਸਮੇਤ ਅਨੇਕ ਕਿਸਾਨ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਪਿੰਡ ਸ਼ੇਖੂਪੁਰਾ (ਮੰਚੂਰੀ) ਵਿਖੇ ਗੁਰਮਤਿ ਸਮ... ਅਗਲੀ ਖ਼ਬਰ ਜਨਨਾਇਕ ਚੌਧਰੀ ਦੇਵੀ ਲਾਲ ਦੀਆਂ ਨੀਤੀਆਂ ਨੂੰ ਅਣਗੌਲਿਆਂ ਕਰਨ ਦਾ ਦੋਸ਼ ਭਾਜਪਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੇ ਕਿ...
Ad Position 24