ਕਾਲਾਂਵਾਲੀ/ਸਿਰਸਾ, 30 ਦਸੰਬਰ (ਭੁਪਿੰਦਰ ਪੰਨੀਵਾਲੀਆ)- ਪੀਐਮ ਸ਼੍ਰੀ ਸਰਕਾਰੀ ਸਕੂਲ ਬੜਾਗੁੜ੍ਹਾ ਵਿਖੇ ਰਾਸ਼ਟਰੀ ਸੇਵਾ ਯੋਜਨਾ ਪ੍ਰੋਗਰਾਮ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਦਿਖਾਇਆ | ਪਿ੍ੰਸੀਪਲ ਈਸ਼ਵਰ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਨਵੀਆਂ ਉਚਾਈਆਂ 'ਤੇ ਪਹੁੰਚਣ ਦਾ ਪ੍ਰਣ ਲਿਆ | ਪ੍ਰੋਗਰਾਮ ਕੋਆਰਡੀਨੇਟਰ ਅਮਿਤ ਸ਼ਰਮਾ ਨੇ ਵਿਦਿਆਰਥੀਆਂ ਨੂੰ ਐਨਐਸਐਸ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ, ਉਨ੍ਹਾਂ ਨੂੰ ਇੱਕ ਉੱਜਲ ਭਵਿੱਖ ਲਈ ਯਤਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਨਸ਼ਾ ਛੁਡਾਉਣ ਦਾ ਪ੍ਰਣ ਲਿਆ | ਪਿੰਡ ਦੀ ਸਰਪੰਚ ਸੁਖਵਿੰਦਰ ਕੌਰ ਬੜਾਗੁੜ੍ਹਾ ਨੇ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਵਿਦਿਆਰਥੀਆਂ ਦੀ ਭੂਮਿਕਾ 'ਤੇ ਚਾਨਣਾ ਪਾਇਆ | ਕਿਰਨ ਕਾਂਤ ਸ਼ਰਮਾ ਨੇ ਆਪਣੀ ਕਵਿਤਾ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਈਸ਼ਵਰ ਸਿੰਘ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਅਤੇ ਸਕੂਲ ਸਟਾਫ਼ ਦੇ ਨਾਲ-ਨਾਲ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ | ਸਕੂਲ ਦੇ ਸਟਾਫ਼ ਮੈਂਬਰਾਂ ਸ਼ਸ਼ੀ ਰਵੀਸ਼, ਮੋਨਿਕਾ, ਪ੍ਰਭਾਤ ਸਰਨ ਅਤੇ ਜਗਜੀਤ ਸਿੰਘ ਨੇ ਵੀ ਬੱਚਿਆਂ ਨੂੰ ਸੰਬੋਧਨ ਕੀਤਾ |