ਡੱਬਵਾਲੀ, 30 ਦਸੰਬਰ (ਇਕਬਾਲ ਸਿੰਘ ਸ਼ਾਂਤ)-ਡੱਬਵਾਲੀ ਦੇ ਇਨੈਲੋ ਵਿਧਾਇਕ ਅਦਿੱਤਿਆ ਦੇਵੀਲਾਲ ਨੇ ਲੜਕੀਆਂ ਸਿੱਖਿਆ ਨੂੰ ਉਤਸਾਹਤ ਕਰਨ ਵੱਲੋਂ ਸ਼ਲਾਘਾਯੋਗ ਪਹਿਲ ਕੀਤੀ ਹੈ | ਉਨ੍ਹਾਂ ਮਹਾਰਾਣਾ ਪ੍ਰਤਾਪ ਮਹਿਲਾ ਕਾਲਜ ਡੱਬਵਾਲੀ ਨੂੰ ਵਿਧਾਇਕ ਫੰਡ ਵਿੱਚੋਂ 15 ਲੱਖ ਰੁਪਏ ਦੀ ਗ੍ਰਾਂਟ ਮੁਹੱਈਆ ਕਰਵਾਈ ਹੈ | ਇਸ ਮਾਲੀ ਮੱਦਦ ਦਾ ਮੁੱਖ ਉਦੇਸ਼ ਕਾਲਜ ਵਿੱਚ ਦੀਆਂ ਵਿਦਿਆਰਥਣਾਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣਾ ਹੈ | ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਗਿਰਧਾਰੀ ਲਾਲ ਗਰਗ ਨੇ ਵਿਧਾਇਕ ਦਾ ਧੰਨਵਾਦ ਕਰਦੇ ਕਿਹਾ ਕਿ ਮਹਾਰਾਣਾ ਪ੍ਰਤਾਪ ਮਹਿਲਾ ਕਾਲਜ ਡੱਬਵਾਲੀ ਅਤੇ ਨੇੜਲੇ ਪਿੰਡਾਂ ਦੀਆਂ ਵਿਦਿਆਰਥਣਾਂ ਨੂੰ ਦਹਾਕਿਆਂ ਤੋਂ ਬਿਹਤਰੀਨ ਸਿੱਖਿਆ ਦੇਣ ਲਈ ਯਤਨਸ਼ੀਲ ਹੈ | ਉਨ੍ਹਾਂ ਦੱਸਿਆ ਕਿ ਇਸ ਗ੍ਰਾਂਟ ਰਕਮ ਨਾਲ ਕਾਲਜ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਜਿਸ ਨਾਲ ਸੰਸਥਾ ਦੇ ਵਿੱਦਿਅਕ ਮਾਹੌਲ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਵਿਦਿਆਰਥਣਾਂ ਦਾ ਮਨੋਬਲ ਵੀ ਵਧੇਗਾ | ਪਿ੍ੰਸੀਪਲ ਡਾ. ਵਨੀਤਾ ਗੁਪਤਾ ਨੇ ਖੁਸ਼ੀ ਦਾ ਇਜਹਾਰ ਕਰਦੇ ਕਿਹਾ ਕਿ ਵਿਧਾਇਕ ਦਾ ਇਹ ਕਦਮ ਮਹਿਲਾ ਸਿੱਖਿਆ ਪ੍ਰਤੀ ਉਨ੍ਹਾਂ ਦੀ ਦੂਰਦਰਸ਼ੀ ਸੋਚ ਨੂੰ ਦਰਸਾਉਂਦਾ ਹੈ |
ਵਿਧਾਇਕ ਅਦਿੱਤਿਆ ਦੇਵੀਲਾਲ ਵੱਲੋਂ ਐੱਮ.ਪੀ. ਕਾਲਜ ਨੂੰ 15 ਲੱਖ ਰੁਪਏ ਦੀ ਵਿੱਤੀ ਗ੍ਰਾਂਟ <br/>
ਅਜੀਤ ਡੈਸਕ
31-12-2025