11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਵਿਖੇ ਗੁਰਪੁਰਬ ਸੰਬੰਧੀ ਮੀਟਿੰਗ ਕੱਲ੍ਹ <br/>

Ad Position 21
No active advertisement
ਅਜੀਤ ਡੈਸਕ 01-06-2025
ਜਲੰਧਰ, 31 ਮਈ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਵਿਖੇ ਮੀਰੀ ਪੀਰੀ ਦੇ ਮਾਲਕ ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸਿੰਘ ਸਭਾਵਾਂ ਦੀ ਇਕ ਵਿਸ਼ੇਸ਼ ਇਕੱਤਰਤਾ 1 ਜੂਨ ਨੂੰ ਸ਼ਾਮ 6 ਵਜੇ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਦੇ ਮੀਰੀ ਪੀਰੀ ਦਰਬਾਰ ਹਾਲ ਵਿਖੇ ਹੋਵੇਗੀ | ਬੇਅੰਤ ਸਿੰਘ ਸਰਹੱਦੀ ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਦੀ ਜਾਣਕਾਰੀ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਹ ਪੁਰਬ ਵਿਸ਼ਾਲ ਪੱਧਰ 'ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਸਾਰੇ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਲੰਧਰ ਸ਼ਹਿਰ ਦੀਆਂ ਸਮੂਹ ਸਿੰਘ ਸਭਾਵਾਂ, ਸੇਵਾ ਸੁਸਾਇਟੀਆਂ ਤੇ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਗੁਰਦੁਆਰਾ ਸਾਹਿਬ ਦੇ ਮੀਰੀ ਪੀਰੀ ਦਰਬਾਰ ਹਾਲ ਵਿਖੇ 1 ਜੂਨ ਨੂੰ ਸ਼ਾਮ 6 ਵਜੇ ਰੱਖੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਮਾਨਵ ਸਹਿਯੋਗ ਸਕੂਲ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ <br/> ਅਗਲੀ ਖ਼ਬਰ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਪ੍ਰਸ਼ਾਸਨ ਵਲੋਂ ਛਾਉਣੀ ਦੇ ਕੰਟੋਨਮੈਂਟ ਦਫ਼ਤਰ 'ਚ ਮੌਕ ਡਰਿੱਲ
Ad Position 24