11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ 'ਚ ਪਤੀ ਅਤੇ ਸੱਸ ਨੂੰ ਕੈਦ

Ad Position 21
No active advertisement
ਅਜੀਤ ਡੈਸਕ 01-06-2025
ਜਲੰਧਰ, 31 ਮਈ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਿਸ਼ੇਸ਼ ਕੰਬੋਜ ਦੀ ਅਦਾਲਤ ਨੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ 'ਤੇ ਮਿ੍ਤਕਾ ਦੇ ਪਤੀ ਸੁਨੀਲ ਕੁਮਾਰ ਪੁੱਤਰ ਲਾਲ ਚੰਦ ਅਤੇ ਸੱਸ ਜਸਪਾਲ ਕੌਰ ਪਤਨੀ ਲਾਲ ਚੰਦ ਵਾਸੀ ਕਾਨਿਆਂਵਾਲੀ, ਗੜ੍ਹਾ, ਜਲੰਧਰ ਨੂੰ 5-5 ਸਾਲ ਦੀ ਕੈਦ ਅਤੇ 50-50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜੁਰਮਾਨਾ ਨਾ ਦੇਣ 'ਤੇ ਦੋਸ਼ੀਆਂ ਨੂੰ 6-6 ਮਹੀਨੇ ਹੋਰ ਸਜ਼ਾ ਭੁਗਤਣੀ ਪਵੇਗੀ | ਦੋਸ਼ੀਆਂ ਦੇ ਖ਼ਿਲਾਫ਼ ਮਿਤੀ 12 ਫਰਵਰੀ 2020 ਨੂੰ ਥਾਣਾ 7 ਵਿਖੇ ਸੁਨੀਲ ਦੀ ਪਤਨੀ ਮਿ੍ਤਕਾ ਪੂਜਾ ਦੀ ਮਾਂ ਕੁਸ਼ੱਲਿਆ ਵਾਸੀ ਕੱਚਾ ਕੋਟ, ਬਸਤੀ ਬਾਵਾ ਖੇਲ੍ਹ, ਜਲੰਧਰ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਗਿਆ ਸੀ | ਸ਼ਿਕਾਇਤਕਰਤਾ ਨੇ ਸ਼ਿਕਾਇਤ 'ਚ ਕਿਹਾ ਸੀ ਕਿ ਉਸ ਦੀ ਲੜਕੀ ਦਾ ਵਿਆਹ ਸੁਨੀਲ ਨਾਲ ਹੋਇਆ ਸੀ ਤੇ ਉਸ ਦਾ ਸਹੁਰਾ ਪਰਿਵਾਰ ਅਕਸਰ ਉਸ ਨੂੰ ਦਾਜ ਦਹੇਜ ਘੱਟ ਲਿਆਉਣ ਲਈ ਤੰਗ ਪੇ੍ਰਸ਼ਾਨ ਕਰਦਾ ਰਹਿੰਦਾ ਸੀ ਜਿਸ ਤੋਂ ਤੰਗ ਆ ਕੇ ਪੂਜਾ ਨੇ ਖ਼ੁਦਕੁਸ਼ੀ ਕਰ ਲਈ ਸੀ | ਜਿਸ ਤੋਂ ਬਾਅਦ ਇਨ੍ਹਾਂ ਖ਼ਿਲਾਫ਼ ਇਹ ਮਾਮਲਾ ਦਰਜ ਕੀਤਾ ਗਿਆ ਸੀ | ਇਸੇ ਮਾਮਲੇ 'ਚ ਅੱਜ ਅਦਾਲਤ ਨੇ ਇਨ੍ਹਾਂ ਦੋਵਾਂ ਨੂੰ ਸਜ਼ਾ ਦੇਣ ਦਾ ਹੁਕਮ ਦਿੱਤਾ ਹੈ |
ਖੋਹਬਾਜ਼ੀ ਦੇ ਮਾਮਲੇ 'ਚ ਬਰੀ
ਜਲੰਧਰ, 31 ਮਈ (ਚੰਦੀਪ ਭੱਲਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਨਿਰਭਉ ਸਿੰਘ ਗਿੱਲ ਦੀ ਅਦਾਲਤ ਨੇ ਖੋਹਬਾਜ਼ੀ ਦੇ ਮਾਮਲੇ ਚ ਦੋਸ਼ ਸਾਬਤ ਨਾ ਹੋਣ ਤੇ ਹਰਵਿੰਦਰ ਸਿੰਘ ਉਰਫ਼ ਜਿੰਦੀ ਪੁੱਤਰ ਮਲਕੀਤ ਸਿੰਘ ਵਾਸੀ ਅਹਿਮਦਪੁਰ ਛੰਨਾ, ਥਾਣਾ ਸਦਰ, ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ ¢ ਉਕਤ ਦੇ ਖ਼ਿਲਾਫ਼ 24 ਜੂਨ 2024 ਨੂੰ ਥਾਣਾ 6 ਵਿਖੇ ਸੁਰਿੰਦਰ ਕੌਰ ਵਾਸੀ ਜਲੰਧਰ ਹਾਈਟ-2, ਫੋਲੜੀਵਾਲ ਦੀ ਸ਼ਿਕਾਇਤ 'ਤੇ ਉਸ ਦੇ ਕੰਨ ਦੀਆਂ ਵਾਲੀਆਂ ਖੋਹਣ ਦਾ ਮਾਮਲਾ ਦਰਜ ਕੀਤਾ ਗਿਆ ਸੀ ਪਰ ਅੱਜ ਅਦਾਲਤ ਨੇ ਸਬੂਤਾਂ ਦੀ ਘਾਟ ਦੇ ਕਾਰਨ ਦੋਸ਼ ਸਾਬਤ ਨਾ ਹੋਣ 'ਤੇ ਉਕਤ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਜਾਇਦਾਦਾਂ ਦੇ ਮਾਮਲੇ 'ਚ ਵਿਜੀਲੈਂਸ ਨੂੰ ਮਿਲ ਸਕਦੀ ਹੈ ਹੋਰ ਅਹਿਮ ਜਾਣਕਾਰੀ ਅਗਲੀ ਖ਼ਬਰ ਮਾਨਵ ਸਹਿਯੋਗ ਸਕੂਲ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ <br/>
Ad Position 24