ਜਲੰਧਰ, 31 ਮਈ (ਸ਼ੈਲੀ)-ਵਿਜੀਲੈਂਸ ਵਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸੀ. ਆਈ. ਏ. ਸਟਾਫ ਵਿਚ ਤਾਇਨਾਤ ਐਸ. ਆਈ. ਸੁਖਰਾਜ ਸਿੰਘ ਨੂੰ ਵਿਜੀਲੈਂਸ ਟੀਮ ਵਲੋਂ ਅਦਾਲਤ ਵਿਚ ਪੇਸ਼ ਕੀਤਾ, ਜਿਥੇ ਐਸ. ਆਈ. ਸੁਖਰਾਜ ਸਿੰਘ ਨੂੰ ਕੱਲ੍ਹ ਤੱਕ ਰਿਮਾਂਡ 'ਤੇ ਭੇਜ ਦਿੱਤਾ ਗਿਆ | ਜਾਣਕਾਰੀ ਅਨੁਸਾਰ, 30 ਮਈ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਸੀ. ਆਈ. ਏ. ਸਟਾਫ ਜਲੰਧਰ 'ਚ ਤਾਇਨਾਤ ਸਬ-ਇੰਸਪੈਕਟਰ (ਐਸ. ਆਈ.) ਸੁਖਰਾਜ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਸੀ | ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਸੀ ਕਿ ਉਕਤ ਪੁਲਿਸ ਅਧਿਕਾਰੀ ਨੂੰ ਅੰਮਿ੍ਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਸੈਦਪੁਰ ਕਲਾਂ ਦੇ ਵਸਨੀਕ, ਜੋ ਕਿ ਇਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਦਾ ਮਾਲਕ ਹੈ, ਦੀ ਸ਼ਿਕਾਇਤ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ ਗਿਆ ਸੀ |