11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਹਰਦਿਆਲ ਨਗਰ ਦੀ ਸੀਵਰੇਜ ਸਮੱਸਿਆ ਹੱਲ ਕਰਨ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 01-06-2025
ਜਲੰਧਰ, 31 ਮਈ (ਸ਼ਿਵ)-ਨਿਊ ਹਰਦਿਆਲ ਨਗਰ ਦੇ ਵਾਰਡ ਨੰਬਰ 4 ਦੀਆਂ ਗਲੀਆਂ 'ਚ ਸੀਵਰੇਜ ਬੰਦ ਹੋਣ ਤੇ ਗੰਦਾ ਸੀਵਰੇਜ ਦਾ ਪਾਣੀ ਰਸੋਈਆਂ 'ਚ ਦਾਖਲ ਹੋਣ ਤੋਂ ਨਾਰਾਜ਼ ਲੋਕਾਂ ਨੇ ਇਲਾਕਾ ਕੌਂਸਲਰ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ਇਸ ਮÏਕੇ ਪੰਜਾਬ ਪ੍ਰਦੇਸ਼ ਭਾਜਪਾ ਯੁਵਾ ਮੋਰਚਾ ਦੇ ਮੀਡੀਆ ਸਕੱਤਰ ਸ੍ਰੀ ਪ੍ਰਸ਼ਾਂਤ ਗੰਭੀਰ ਨੂੰ ਇਲਾਕਾ ਵਾਸੀਆਂ ਵਲੋਂ ਸੱਦਿਆ ਗਿਆ ਤੇ ਸੀਵਰੇਜ ਦਾ ਪਾਣੀ ਗਲੀਆਂ ਤੇ ਸੜਕਾਂ 'ਤੇ ਖੜ੍ਹਾ ਸੀ | ਉਸ ਬਾਰੇ ਜਾਣਕਾਰੀ ਦਿੱਤੀ ਗਈ ਕਿ ਇਸ ਸਮੱਸਿਆ ਨੂੰ ਹੱਲ ਨਹੀਂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੂਰੇ ਇਲਾਕੇ 'ਚ ਮੱਛਰਾਂ ਦੀ ਭਰਮਾਰ ਹੋ ਗਈ ਹੈ ਤੇ ਪੀਣ ਵਾਲਾ ਪਾਣੀ ਵੀ ਕਾਫ਼ੀ ਸਮੇਂ ਤੋਂ ਬੰਦ ਹੈ | ਭਾਜਪਾ ਆਗੂ ਨੇ ਕਿਹਾ ਕਿ ਉਹ ਸੋਮਵਾਰ ਨੂੰ ਇਲਾਕੇ ਦੇ ਵਸਨੀਕਾਂ ਨਾਲ ਨਗਰ ਨਿਗਮ ਕਮਿਸ਼ਨਰ ਨੂੰ ਮਿਲਣਗੇ ਤੇ ਉਨ੍ਹਾਂ ਦੀ ਸਮੱਸਿਆ ਦੇ ਹੱਲ ਲਈ ਇਕ ਮੰਗ ਪੱਤਰ ਸੌਂਪਿਆ ਜਾਵੇਗਾ ਅਤੇ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਨਿਗਮ ਲੋਕਾਂ ਦੀ ਸਮੱਸਿਆ ਦਾ ਹੱਲ ਨਹੀਂ ਕਰਦੇ ਹਨ, ਤਾਂ ਉਹ ਇਲਾਕੇ ਦੇ ਵਸਨੀਕਾਂ ਨਾਲ ਮੀਟਿੰਗ ਕਰਨਗੇ ਤੇ ਵਿਰੋਧ ਪ੍ਰਦਰਸ਼ਨ ਦੀ ਯੋਜਨਾ ਬਣਾਉਣਗੇ |

Ad Position 22
No active advertisement
ਪਿਛਲੀ ਖ਼ਬਰ ਐਲ. ਕੇ. ਸੀ. ਟੀ. ਸੀ. ਵਿਖੇ ਡਿਜੀਟਲ ਮਾਰਕੀਟਿੰਗ ਸੰਬੰਧੀ ਵਰਕਸ਼ਾਪ <br/> ਅਗਲੀ ਖ਼ਬਰ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਵਿਦਾਇਗੀ ਸਮਾਰੋਹ ਦੌਰਾਨ ਸੇਵਾਮੁਕਤ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ <br/>...
Ad Position 24