11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਬੀਬੀ ਗੁਲਾਬ ਕੌਰ ਨੂੰ ਸਮਰਪਿਤ ਹੋਵੇਗਾ 34ਵਾਂ ਮੇਲਾ ਗ਼ਦਰੀ ਬਾਬਿਆਂ ਦਾ <br/>

Ad Position 21
No active advertisement
ਅਜੀਤ ਡੈਸਕ 01-06-2025
ਜਲੰਧਰ, 31 ਮਈ (ਜਸਪਾਲ ਸਿੰਘ)-ਗ਼ਦਰ ਲਹਿਰ ਦੀ ਸਿਰਮੌਰ ਵੀਰਾਂਗਣਾ, ਗ਼ਦਰੀ ਗੁਲਾਬ ਬੀਬੀ ਗੁਲਾਬ ਕੌਰ ਦੇ ਵਿਛੋੜੇ ਦੀ 100ਵੀਂ ਵਰੇ੍ਹਗੰਢ ਨੂੰ ਸਮਰਪਿਤ ਹੋਵੇਗਾ ਇਸ ਵਾਰ ਦਾ 34ਵਾਂ ਮੇਲਾ ਗ਼ਦਰੀ ਬਾਬਿਆਂ ਦਾ | ਇਸ ਸੰਬੰਧੀ ਫੈਸਲਾ ਅੱਜ ਦੇਸ਼ ਭਗਤ ਯਾਦਗਾਰ ਕਮੇਟੀ ਦੇ ਬੋਰਡ ਆਫ਼ ਟਰੱਸਟ ਦੀ ਮੀਟਿੰਗ 'ਚ ਕੀਤਾ ਤੇ ਹੁਣ ਤੋਂ ਹੀ ਦੇਸ਼-ਵਿਦੇਸ਼ ਵਸਦੇ ਗ਼ਦਰੀ ਸੰਗਰਾਮੀਆਂ ਦੇ ਵਾਰਸਾਂ ਨੂੰ ਪਹਿਲੀ ਨਵੰਬਰ 2025 ਨੂੰ ਸਿਖ਼ਰਾਂ ਛੋਹਣ ਵਾਲੇ ਮੇਲੇ ਦੀਆਂ ਤਿਆਰੀਆਂ ਆਰੰਭ ਕਰ ਦੇਣ ਦਾ ਸੱਦਾ ਦਿੱਤਾ ਗਿਆ | ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪਿ੍ਥੀਪਾਲ ਸਿੰਘ ਮਾੜੀਮੇਘਾ, ਮੀਤ ਪ੍ਰਧਾਨ ਕੁਲਵੰਤ ਸਿੰਘ ਸੰਧੂ, ਵਿੱਤ ਸਕੱਤਰ ਸੀਤਲ ਸਿੰਘ ਸੰਘਾ, ਸਹਾਇਕ ਸਕੱਤਰ ਚਰੰਜੀ ਲਾਲ ਕੰਗਣੀਵਾਲ ਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਦੱਸਿਆ ਕਿ 28 ਜੂਨ ਨੂੰ ਦੇਸ਼ ਭਗਤ ਯਾਦਗਾਰ ਹਾਲ ਅੰਦਰ ਬਣੇ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ ਹਾਲ ਵਿਚ ਬਹੁਤ ਹੀ ਭਖ਼ਦੇ ਮੁੱਦਿਆਂ 'ਤੇ ਵਿਸ਼ੇਸ਼ ਵਿਚਾਰ-ਚਰਚਾ ਕੀਤੀ ਜਾਵੇਗੀ | ਇਸ ਮੌਕੇ ਸਾਊਾਡ ਸਿਸਟਮ ਲਈ ਵਿਸ਼ੇਸ਼ ਆਰਥਿਕ ਸਹਾਇਤਾ ਕਰਨ ਲਈ ਸੀਨੀਅਰ ਟਰੱਸਟੀ ਸੁਰਿੰਦਰ ਕੁਮਾਰੀ ਕੋਛੜ ਦਾ ਧੰਨਵਾਦ ਕੀਤਾ | ਬੋਰਡ ਆਫ਼ ਟਰੱਸਟ ਨੇ ਖੜ੍ਹੇ ਹੋ ਕੇ ਸੀ. ਪੀ. ਆਈ. ਮਾਓਵਾਦੀ ਦੇ ਜਨਰਲ ਸਕੱਤਰ ਕਾਮਰੇਡ ਕੇਸ਼ਵ ਰਾਓ ਤੇ ਔਰਤ ਕਾਮਰੇਡਾਂ ਸਮੇਤ ਦਰਜਨਾਂ ਕਮਿਊਨਿਸਟ ਇਨਕਲਾਬੀਆਂ ਨੂੰ ਸ਼ਰਧਾਂਜ਼ਲੀ ਦਿੱਤੀ ਗਈ | ਮੀਟਿੰਗ 'ਚ ਇਹ ਵੀ ਫੈਸਲਾ ਕੀਤਾ ਗਿਆ ਕਿ ਜੂਨ ਮਹੀਨੇ ਝੋਨੇ ਦੀ ਲੁਆਈ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਸਿਖਿਆਰਥੀ ਚੇਤਨਾ ਕੈਂਪ ਸਤੰਬਰ ਮਹੀਨੇ ਦੇਸ਼ ਭਗਤ ਯਾਦਗਾਰ ਹਾਲ 'ਚ ਲਗਾਇਆ ਜਾਵੇਗਾ | ਇਸ ਮੌਕੇ ਸੀਨੀਅਰ ਟਰੱਸਟੀ ਸੁਰਿੰਦਰ ਕੁਮਾਰੀ ਕੋਛੜ, ਡਾ. ਪਰਮਿੰਦਰ ਸਿੰਘ, ਹਰਦੇਵ ਸਿੰਘ ਅਰਸ਼ੀ, ਗੁਰਮੀਤ ਸਿੰਘ, ਰਣਜੀਤ ਸਿੰਘ ਔਲਖ, ਪ੍ਰਗਟ ਸਿੰਘ ਜਾਮਾਰਾਏ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਰਾਮਾ ਮੰਡੀ 'ਚ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਦੀ ਗ਼ੈਰ-ਕਾਨੂੰਨੀ ਉਸਾਰੀ ਨੂੰ ਢਾਹਿਆ <br/> ਅਗਲੀ ਖ਼ਬਰ ਨਿਗਮ 'ਚ ਲੋਕਾਂ ਨੂੰ ਮਿਲੇ ਸਮੇਂ 'ਚ ਅਫ਼ਸਰ ਨਾ ਕਰਨ ਮੀਟਿੰਗ-ਭੰਡਾਰੀ <br/>
Ad Position 24