ਫਿਲੌਰ/ਅੱਪਰਾ, 31 ਮਈ (ਸਤਿੰਦਰ ਸ਼ਰਮਾ, ਦਲਵਿੰਦਰ ਸਿੰਘ)-ਡੀ. ਐਸ. ਪੀ. ਫਿਲੌਰ ਸਰਵਣ ਸਿੰਘ ਬੱਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਸ. ਐਚ. ਓ. ਫਿਲੌਰ ਇੰਸਪੈਕਟਰ ਸੰਜੀਵ ਕਪੂਰ, ਸਬ ਇੰਸਪੈਕਟਰ ਗੋਵਿੰਦਰ ਸਿੰਘ ਤੇ ਉਨ੍ਹਾਂ ਦੀ ਟੀਮ ਨੇ 2 ਨਸ਼ਾ ਤਸਕਰਾਂ ਜਗਜੀਤ ਸਿੰਘ ਉਰਫ ਜੱਗੀ ਪੁੱਤਰ ਇੰਦਰਜੀਤ ਸਿੰਘ ਵਾਸੀ ਪਿੰਡ ਮੋਰੋਂ ਤੇ ਸੁਰਜੀਤ ਸਿੰਘ ਉਰਫ ਰਾਜਾ ਪੁੱਤਰ ਸੁੱਚਾ ਰਾਮ ਵਾਸੀ ਪਿੰਡ ਮੋਰੋ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 101 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਅਤੇ ਉਨ੍ਹਾਂ ਵਿਰੁੱਧ 31 ਮਈ ਨੂੰ ਮੁਕੱਦਮਾ ਨੰਬਰ 165 ਤਹਿਤ ਜੁਰਮ 22-61-85 ਐਨ ਡੀ ਪੀ ਐਸ ਐਕਟ ਅਧੀਨ ਥਾਣਾ ਫਿਲੌਰ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ | ਡੀ. ਐਸ. ਪੀ. ਬੱਲ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਉਕਤ ਨਸ਼ਾ ਤਸਕਰ ਕਾਫੀ ਸਮੇਂ ਤੋਂ ਵੱਖ-ਵੱਖ ਸਾਧਨਾਂ ਰਾਹੀਂ ਵੱਖ- ਵੱਖ ਏਰੀਏ ਤੋਂ ਨਸ਼ੀਲੇ ਕੈਪਸੂਲ ਖ਼ਰੀਦ ਕੇ ਫਿਲੌਰ ਦੇ ਇਲਾਕੇ 'ਚ ਸਪਲਾਈ ਕਰਦੇ ਸਨ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਦੋਸ਼ੀਆਂ ਦਾ ਪੁਲਿਸ ਰਿਮਾਂਡ ਲੈ ਕੇ ਉਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ |