ਮਲਸੀਆਂ, 31 ਮਈ (ਦਲਜੀਤ ਸਿੰਘ ਸਚਦੇਵਾ)-ਪਿੰਡ ਰੂਪੇਵਾਲ (ਸ਼ਾਹਕੋਟ) ਤੋਂ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਮਠਾੜੂ ਨੇ ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਜਾਣ ਨਾਲ ਪੰਜਾਬ ਦੇ ਸਿਆਸੀ ਖੇਤਰ ਨੂੰ ਵੱਡਾ ਘਾਟਾ ਪਿਆ ਹੈ | ਉਨ੍ਹਾਂ ਕਿਹਾ ਕਿ ਢੀਂਡਸਾ ਨੇ ਹਮੇਸ਼ਾ ਪੰਜਾਬ ਦੇ ਹਿਤਾਂ ਲਈ ਕੰਮ ਕੀਤਾ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਉਹ ਜ਼ਮੀਨ ਨਾਲ ਜੁੜੇ ਹੋਏ ਆਗੂ ਸਨ, ਜਿਨ੍ਹਾਂ ਨੇ ਸਿਆਸਤ 'ਚ ਉੱਚ ਮੁਕਾਮ ਹਾਸਿਲ ਕੀਤਾ | ਉਨ੍ਹਾਂ ਕਿਹਾ ਕਿ ਢੀਂਡਸਾ ਨੇ ਵੱਖ-ਵੱਖ ਅਹੁਦਿਆਂ 'ਤੇ ਰਹਿ ਕੇ ਸਿਰਫ਼ ਲੋਕ ਸੇਵਾ ਕੀਤੀ ਤੇ ਹਮੇਸ਼ਾ ਸਿਧਾਂਤਾ ਦੀ ਸਿਆਸਤ ਕੀਤੀ |