12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਗੋਬਿੰਦ ਸਰਵਰ ਸਕੂਲ ਵਿਖੇ ਸ਼ਹੀਦੀ ਦਿਹਾੜਾ ਮਨਾਇਆ <br/>

Ad Position 21
No active advertisement
ਗੋਬਿੰਦ ਸਰਵਰ ਸਕੂਲ ਵਿਖੇ ਸ੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਛਬੀਲ ਦੀ ਸੇਵਾ ਕਰਦੇ ਸਮੇਂ ਸਕੂਲ ਦੇ ਵਿਦਿਆਰਥੀ, ਸਕੂਲ ਸਟਾਫ਼ ਤੇ ਹੋਰ | ਤਸਵੀਰ : ਰੂਪਰਾ ਸਟੂਡੀਓ <br/> 01-06-2025
ਮਹਿਤਪੁਰ, 31 ਮਈ (ਲਖਵਿੰਦਰ ਸਿੰਘ)-ਗੋਬਿੰਦ ਸਰਵਰ ਸੀਨੀਅਰ ਸੈਕੰਡਰੀ ਸਕੂਲ ਬੁਲੰਦਪੁਰੀ ਸਾਹਿਬ ਵਿਖੇ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੱਚਿਆਂ ਤੇ ਸਕੂਲ ਸਟਾਫ਼ ਵਲੋਂ ਮਨਾਇਆ | ਸਕੂਲ ਦੇ ਬੱਚਿਆਂ ਵਲੋਂ ਸ਼ਬਦ ਗਾਇਨ ਕੀਤਾ ਗਏ ਤੇ ਵੱਖ-ਵੱਖ ਬੁਲਾਰਿਆਂ ਨੇ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ 'ਤੇ ਚਾਨਣਾ ਪਾਇਆ | ਬੋਲਦਿਆਂ ਸਕੂਲ ਦੇ ਐੱਮ. ਡੀ. ਪੀ. ਪੀ. ਸਿੰਘ ਨੇ ਆਖਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੀ ਮਿਸਾਲ ਸਾਰੇ ਸੰਸਾਰ ਵਿਚ ਕਿਧਰੇ ਨਹੀਂ ਮਿਲਦੀ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਕੁਲਵੰਤ ਕੌਰ ਤੇ ਵਾਈਸ ਪਿ੍ੰਸੀਪਲ ਸ. ਮੰਗਲ ਸਿੰਘ ਨੇ ਵੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਬੱਚਿਆਂ ਨੂੰ ਰੱਬ ਦੇ ਭਾਣੇ ਅੰਦਰ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ |

Ad Position 22
No active advertisement
ਪਿਛਲੀ ਖ਼ਬਰ ਦਿੱਲੀ ਸਰਕਾਰ ਨੇ '84 ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨੌਕਰੀਆਂ ਦੇ ਕੇ ਰਾਹਤ ਦਿੱਤੀ-ਮੈਸਨ ਅਗਲੀ ਖ਼ਬਰ ਢੀਂਡਸਾ ਨੇ ਹਮੇਸ਼ਾ ਪੰਜਾਬ ਦੇ ਹਿਤਾਂ ਲਈ ਕੰਮ ਕੀਤਾ-ਮਠਾੜੂ <br/>
Ad Position 24