ਸ਼ਾਹਕੋਟ, 31 ਮਈ (ਦਲਜੀਤ ਸਿੰਘ ਸਚਦੇਵਾ)-ਦਿੱਲੀ ਦੀ ਭਾਜਪਾ ਸਰਕਾਰ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨੌਕਰੀਆਂ ਦੇ ਕੇ ਰਾਹਤ ਦਿੱਤੀ ਹੈ | ਇਹ ਪ੍ਰਗਟਾਵਾ ਭਾਜਪਾ ਮੰਡਲ ਸ਼ਾਹਕੋਟ ਦੇ ਪ੍ਰਧਾਨ ਸੰਜਮ ਮੈਸਨ ਨੇ ਗੱਲਬਾਤ ਕਰਦਿਆਂ ਕੀਤਾ | ਮੈਸਨ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਦੇ ਨੌਕਰੀਆਂ ਦੇਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਿੱਲੀ 'ਚ ਲੰਮਾ ਸਮਾਂ ਰਾਜ ਕੀਤਾ, ਪਰ 1984 ਦੇ ਪੀੜਤਾਂ ਦੀ ਕਦੇ ਸਾਰ ਨਹੀਂ ਲਈ, ਪਰ ਦਿੱਲੀ 'ਚ ਨਵੀਂ ਬਣੀ ਭਾਜਪਾ ਸਰਕਾਰ ਨੇ ਥੋੜੇ ਸਮੇਂ ਵਿਚ ਹੀ ਨੌਕਰੀਆਂ ਦੇ ਕੇ ਪੀੜਤਾਂ ਦੀ ਬਾਂਹ ਫੜੀ | ਮੈਸਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦਿੱਲੀ ਦੀ ਸੂਬਾ ਭਾਜਪਾ ਸਰਕਾਰ ਵਲੋਂ ਭਵਿੱਖ 'ਚ ਪੀੜਤ ਪਰਿਵਾਰਾਂ ਦੀ ਹਰ ਪੱਖੋਂ ਸਹਾਇਤਾ ਕੀਤੀ ਜਾਵੇਗੀ ਤੇ ਆਮ ਲੋਕਾਂ ਦੀ ਭਲਾਈ ਲਈ ਵੀ ਵੱਡੇ ਪੱਧਰ 'ਤੇ ਕੰਮ ਕੀਤੇ ਜਾਣਗੇ |