12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਰਕਾਰੀ ਮਿਡਲ ਸਕੂਲ ਸੀਚੇਵਾਲ 'ਚ ਕਰਵਾਈ ਮਾਪੇ-ਅਧਿਆਪਕ ਮਿਲਣੀ <br/>

Ad Position 21
No active advertisement
ਸਰਕਾਰੀ ਮਿਡਲ ਸਕੂਲ ਸੀਚੇਵਾਲ 'ਚ ਕਰਵਾਈ ਮਾਪੇ-ਅਧਿਆਪਕ ਮਿਲਣੀ ਦੌਰਾਨ ਬੱਚਿਆਂ ਦੇ ਮਾਪਿਆਂ ਨਾਲ ਸਕੂਲ ਮੁਖੀ ਗੌਰਵ ਕੁਮਾਰ ਤੇ ਹੋਰ | ਤਸਵੀਰ : ਦਲਜੀਤ ਸਿੰਘ ਸਚਦੇਵਾ <br/> 01-06-2025
ਮਲਸੀਆਂ, 31 ਮਈ (ਦਲਜੀਤ ਸਿੰਘ ਸਚਦੇਵਾ)-ਸਰਕਾਰੀ ਮਿਡਲ ਸਕੂਲ ਸੀਚੇਵਾਲ ਵਿਖੇ ਮਾਪੇ-ਅਧਿਆਪਕ ਮਿਲਣੀ ਬਲਾਕ ਨੋਡਲ ਅਫ਼ਸਰ-ਕਮ-ਪਿ੍ੰਸੀਪਲ ਜਸਪਾਲਜੀਤ ਕੌਰ ਤੇ ਸਕੂਲ ਮੁਖੀ ਗੌਰਵ ਕੁਮਾਰ ਦੀ ਅਗਵਾਈ ਹੇਠ ਕਰਵਾਈ ਗਈ | ਇਸ ਮੌਕੇ ਸਕੂਲ ਮੁਖੀ ਗੌਰਵ ਕੁਮਾਰ ਤੇ ਸਟਾਫ਼ ਨੇ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਜਾਣੂ ਕਰਵਾਇਆ ਤੇ ਸਕੂਲ ਨੂੰ ਹੋਰ ਵਧੀਆ ਢੰਗ ਨਾਲ ਚਲਾਉਣ ਸੰਬੰਧੀ ਉਨ੍ਹਾਂ ਦੇ ਸੁਝਾਅ ਵੀ ਮੰਗੇ | ਉਨ੍ਹਾਂ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ 'ਚ ਮਾਪੇ ਆਪਣੇ ਬੱਚਿਆਂ ਦਾ ਘਰਾਂ ਵਿਚ ਵਿਸ਼ੇਸ਼ ਧਿਆਨ ਰੱਖਣ ਤੇ ਉਨ੍ਹਾਂ ਨੂੰ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਨ | ਇਸ ਮੌਕੇ ਐੱਸ. ਐੱਸ ਮਾਸਟਰ ਜਸਪ੍ਰੀਤ ਸਿੰਘ, ਸਤਨਾਮ ਸਿੰਘ ਕੰਪਿਊਟਰ ਅਧਿਆਪਕ, ਕਰਮਦੀਪ ਸਿੰਘ ਸਚਦੇਵਾ ਡਰਾਇੰਗ ਟੀਚਰ, ਸਾਇੰਸ ਮਿਸਟ੍ਰੈੱਸ ਕੰਚਨ ਭਾਰਦਵਾਜ, ਸੰਤੋਸ਼ ਕੁਮਾਰੀ ਆਂਗਣਵਾੜੀ ਵਰਕਰ, ਸਰਬਜੀਤ ਕੌਰ ਆਂਗਣਵਾੜੀ ਵਰਕਰ, ਕਮਲਜੀਤ ਕੌਰ, ਪਰਮਜੀਤ ਕੌਰ, ਰਾਜੇਸ਼ ਕੁਮਾਰ ਈ. ਟੀ. ਟੀ. ਅਧਿਆਪਕ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ਪੁਲਿਸ ਨੇ ਚੋਰੀ ਦੇ ਗਹਿਣੇ ਤੇ ਸਕੂਟਰੀ ਬਰਾਮਦ ਕਰ ਕੇ 2 ਦੋਸ਼ੀਆਂ ਨੂੰ ਕੀਤਾ ਗਿ੍ਫ਼ਤਾਰ <br/> ਅਗਲੀ ਖ਼ਬਰ ਦਿੱਲੀ ਸਰਕਾਰ ਨੇ '84 ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨੌਕਰੀਆਂ ਦੇ ਕੇ ਰਾਹਤ ਦਿੱਤੀ-ਮੈਸਨ
Ad Position 24