12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਅਕਾਲ ਅਕੈਡਮੀ ਬੋਪਾਰਾਏ ਕਲਾਂ ਵਿਖੇ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 01-06-2025
ਜਲੰਧਰ, 31 ਮਈ (ਜਸਪਾਲ ਸਿੰਘ)-ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਬੋਪਾਰਾਏ ਕਲਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ | ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਹੋਇਆ ਅਕਾਲ ਅਕੈਡਮੀ ਬੋਪਾਰਾਏ ਕਲਾਂ ਵਿਖੇ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਗੁਰਬਾਣੀ ਦੇ ਜਾਪ ਤੇ ਗੁਰਮਤਿ ਵਿਚਾਰਾਂ ਕੀਤੀਆਂ ਗਈਆਂ | ਇਸ ਦੇ ਨਾਲ ਹੀ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ | ਇਹ ਸਮਾਗਮ ਅਕਾਲ ਅਕੈਡਮੀ ਬੋਪਾਰਾਏ ਕਲਾਂ ਦੇ ਪਿ੍ੰਸੀਪਲ ਦੀ ਰਹਿਨੁਮਈ ਹੇਠ ਹੋਇਆ | ਇਸ ਸੰਬੰਧੀ ਅਕਾਲ ਅਕੈਡਮੀ ਦੇ ਪਿ੍ੰਸੀਪਲ ਗਗਨਮੀਤ ਕÏਰ ਨੇ ਵਿਦਿਆਰਥੀਆ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਤੇ ਜੀਵਨ 'ਤੇ ਚਾਨਣਾ ਪਾਉਦੇ ਹੋਏ ਉਨ੍ਹਾਂ ਦੇ ਦੱਸੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਹੋਮਿਓਪੈਥੀ ਕੈਂਪ ਦੌਰਾਨ 365 ਮਰੀਜ਼ਾਂ ਦੀ ਜਾਂਚ <br/> ਅਗਲੀ ਖ਼ਬਰ ਮੋਟਰਸਾਈਕਲ ਤੇ ਕਾਰ ਦੀ ਟੱਕਰ 'ਚ 2 ਨੌਜਵਾਨ ਜ਼ਖ਼ਮੀ <br/>
Ad Position 24