ਜਲੰਧਰ, 1 ਜੂਨ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਵਿਸ਼ੇਸ਼ ਉਪਰਾਲੇ ਕੀਤਾ ਜਾ ਰਹੇ ਹਨ | ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਮੀਰੀ ਪੀਰੀ ਦਰਬਾਰ ਹਾਲ ਵਿਖੇ ਸਮੂਹ ਸਿੰਘ ਸਭਾਵਾਂ ਵਲੋਂ ਹੋਈ ਸਮੂਹਿਕ ਮੀਟਿੰਗ 'ਚ ਫ਼ੈਸਲਾ ਕੀਤਾ ਗਿਆ | ਸਮੂਹ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਦੇ ਮੁਖੀਆਂ ਨੇ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸੁਚੱਜੇ ਢੰਗ ਨਾਲ ਤੇ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਵੇ | ਸੰਗਤ ਦੀ ਸਹੂਲਤ ਲਈ ਹਰ ਯੋਗ ਪ੍ਰਬੰਧ ਕੀਤੇ ਜਾਣ | ਬੇਅੰਤ ਸਿੰਘ ਸਰਹੱਦੀ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਕਾਸ਼ ਪੁਰਬ ਦੇ ਸਮੁੱਚੇ ਪ੍ਰੋਗਰਾਮਾਂ ਦੀ ਜਾਣਕਾਰੀ ਦਿੱਤੀ | ਉਨ੍ਹਾਂ ਬਾਕੀ ਸਮਾਗਮਾਂ ਤੋਂ ਇਲਾਵਾ 8 ਜੂਨ ਨੂੰ ਸਜਾਏ ਜਾਣ ਵਾਲੇ ਮਹਾਨ ਨਗਰ ਕੀਰਤਨ 'ਚ ਵੱਡੀ ਪੱਧਰ 'ਤੇ ਸੰਗਤੀ ਰੂਪ ਵਿਚ ਸ਼ਾਮਿਲ ਹੋ ਕੇ ਨਗਰ ਕੀਰਤਨ ਦੀ ਰੌਣਕ ਵਧਾਉਣ ਦੀ ਅਪੀਲ ਕੀਤੀ | ਇਸੇ ਤਰ੍ਹਾਂ 11 ਜੂਨ ਨੂੰ ਅੰਮਿ੍ਤ ਸੰਚਾਰ ਵਿਚ ਵੀ ਵੱਧ ਤੋਂ ਵੱਧ ਪ੍ਰਾਣੀਆਂ ਨੂੰ ਪ੍ਰੇਰਿਤ ਕਰਕੇ ਗੁਰੂ ਵਾਲੇ ਬਣਾਇਆ ਜਾਵੇ | ਮੀਟਿੰਗ ਦੇ ਅੰਤ 'ਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਕਿਰਪਾਲ ਸਿੰਘ ਨੇ ਆਏ ਹੋਏ ਮੁਖੀ ਸੱਜਣਾਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ | ਇਸ ਮੌਕੇ ਚੇਅਰਮੈਨ ਕੋਰ ਕਮੇਟੀ ਹਰਜੀਤ ਸਿੰਘ ਐਡਵੋਕੇਟ, ਧਾਰਮਿਕ ਕਮੇਟੀ ਦੇ ਚੇਅਰਮੈਨ ਦਵਿੰਦਰ ਸਿੰਘ ਰਹੇਜਾ, ਸੀਨੀਅਰ ਮੀਤ ਪ੍ਰਧਾਨ ਕੁਲਵੰਤ ਬੀਰ ਸਿੰਘ, ਅਮਰੀਕ ਸਿੰਘ, ਸਤਿੰਦਰਪਾਲ ਸਿੰਘ ਛਾਬੜਾ, ਗੁਰਮੀਤ ਸਿੰਘ, ਸਕੱਤਰ ਇੰਦਰਪਾਲ ਸਿੰਘ, ਜਗਜੀਤ ਸਿੰਘ ਖ਼ਜ਼ਾਨਚੀ, ਇੰਦਰਪਾਲ ਸਿੰਘ, ਅਮਨਜੀਤ ਸਿੰਘ ਭੋਲਾ ਛਾਬੜਾ, ਇੰਦਰਪਾਲ ਸਿੰਘ ਅਰੋੜਾ, ਚਰਨਜੀਤ ਸਿੰਘ ਲੁਬਾਣਾ, ਅਮਰਜੀਤ ਸਿੰਘ ਭਾਟੀਆ ਮੀਡੀਆ ਇੰਚਾਰਜ, ਕੁਲਵਿੰਦਰ ਸਿੰਘ ਚੀਮਾ, ਡਾ. ਪ੍ਰੀਤਮ ਸਿੰਘ, ਗੁਰਜੀਤ ਸਿੰਘ ਪੋਪਲੀ, ਗੁਰਿੰਦਰ ਸਿੰਘ ਮਝੈਲ, ਜਤਿੰਦਰ ਸਿੰਘ ਮਝੈਲ, ਕਰਮਜੀਤ ਸਿੰਘ, ਪ੍ਰੀਤਮ ਸਿੰਘ, ਤਰਲੋਚਨ ਸਿੰਘ ਛਾਬੜਾ, ਬਲਦੇਵ ਸਿੰਘ, ਪਰਮਿੰਦਰ ਸਿੰਘ ਦਸਮੇਸ਼ ਨਗਰ, ਹਰਪਾਲ ਸਿੰਘ ਚੱਢਾ, ਹਰਜੋਤ ਸਿੰਘ ਲੱਕੀ, ਪਰਮਿੰਦਰ ਸਿੰਘ ਡਿੰਪੀ, ਅਮਰਜੀਤ ਸਿੰਘ ਬਜਾਜ, ਗੁਰਮੀਤ ਸਿੰਘ ਬਿੱਟੂ, ਮਹੇਸ਼ਇੰਦਰ ਸਿੰਘ ਧਾਮੀ, ਅਮਰੀਕ ਸਿੰਘ, ਮਹਿੰਦਰ ਸਿੰਘ ਅਨੇਜਾ, ਪ੍ਰੀਤਮ ਸਿੰਘ, ਪ੍ਰਸ਼ੋਤਮ ਸਿੰਘ, ਦਵਿੰਦਰ ਸਿੰਘ, ਸੁਰਿੰਦਰ ਸਿੰਘ ਸਿਆਲ, ਮਹਿੰਦਰ ਸਿੰਘ ਬਵੇਜਾ, ਜਸਕੀਰਤ ਸਿੰਘ ਜੱਸੀ, ਅੰਗਰੇਜ਼ ਸਿੰਘ ਨਿਹੰਗ, ਰਣਜੀਤ ਸਿੰਘ ਸੰਤ, ਹਰਜਿੰਦਰ ਸਿੰਘ ਜਿੰਦਾ, ਗੁਰਜੀਤ ਸਿੰਘ ਟੱਕਰ, ਆਦਿ ਹਾਜ਼ਰ ਸਨ |
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ <br/>
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼ ਵਿਖੇ ਹੋਈ ਮੀਟਿੰਗ ਵਿਚ ਸ਼ਾਮਿਲ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਦੇ ਆਗੂ | ਤਸਵੀਰ- ਮੁਨੀਸ਼ <br/>
02-06-2025