08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਗੁਰਦੁਆਰਾ ਸਿੰਘ ਸਭਾ ਸੈਦਪੁਰ ਝਿੜੀ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ <br/>

Ad Position 21
No active advertisement
ਗੁਰਦੁਆਰਾ ਸਿੰਘ ਸਭਾ, ਸੈਦਪੁਰ ਝਿੜੀ (ਸ਼ਾਹਕੋਟ) ਵਿਖੇ ਗੁਰਮਤਿ ਸਮਾਗਮ ਮੌਕੇ ਕੀਰਤਨ ਕਰਦਾ ਭਾਈ ਬਲਵੀਰ ਸਿੰਘ ਡੱਲੇ ਵਾਲਿਆਂ ਦਾ ਜਥਾ | ਤਸਵੀਰ- ਸੁਖਦੀਪ ਸਿੰਘ <br/> 02-06-2025
ਸ਼ਾਹਕੋਟ, 1 ਜੂਨ (ਸੁਖਦੀਪ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ, ਸੈਦਪੁਰ ਝਿੜੀ (ਸ਼ਾਹਕੋਟ) ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਰਸੋਂ ਤੋਂ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਸਵੇਰ ਸਮੇਂ ਭੋਗ ਪਾਏ ਗਏ, ਉਪਰੰਤ ਰਾਗੀ ਭਾਈ ਬਲਵੀਰ ਸਿੰਘ ਡੱਲੇ ਵਾਲਿਆਂ ਦੇ ਜਥੇ ਨੇ ਕਥਾ ਤੇ ਕੀਰਤਨ ਕਰਕੇ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ | ਗ੍ਰੰਥੀ ਭਾਈ ਵਰਿੰਦਰ ਸਿੰਘ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ ਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ | ਸੰਗਤਾਂ ਵਲੋਂ ਨਿਸ਼ਾਨ ਸਾਹਿਬ ਦੀ ਸੇਵਾ ਕੀਤੀ ਗਈ | ਇਸ ਮੌਕੇ ਅਜੀਤ ਸਿੰਘ, ਰਣਬੀਰ ਸਿੰਘ, ਕਰਨੈਲ ਸਿੰਘ, ਜਸਵਿੰਦਰ ਸਿੰਘ, ਰੁਪਿੰਦਰਜੀਤ ਸਿੰਘ, ਬਲਵਿੰਦਰ ਸਿੰਘ, ਕੇਵਲ ਸਿੰਘ, ਸਰਬਜੀਤ ਸਿੰਘ, ਰਣਜੀਤ ਸਿੰਘ, ਗੁਲਜ਼ਾਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਢੀਂਗਰਾ ਦੀ ਹੱਤਿਆ ਮਾਮਲੇ 'ਚ ਦੋਸ਼ੀਆਂ ਦਾ ਤਿੰਨ ਦਿਨਾਂ ਦਾ ਰਿਮਾਂਡ ਵਧਿਆ ਅਗਲੀ ਖ਼ਬਰ ਲੋਹੀਆਂ 'ਚ ਦੁਪਹਿਰ ਸਮੇਂ ਪਿਸਤੌਲ ਦਿਖਾ ਕੇ ਰਾਹਗੀਰ ਕੋਲੋਂ ਸੋਨਾ ਤੇ ਨਕਦੀ ਲੁੱਟੇ <br/>
Ad Position 24