08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਫੈਡਰੇਸ਼ਨ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੂੰ ਸ਼ਰਧਾਂਜਲੀਆਂ ਭੇਟ <br/>

Ad Position 21
No active advertisement
ਅਜੀਤ ਡੈਸਕ 02-06-2025
ਜਲੰਧਰ, 1 ਜੂਨ (ਜਸਪਾਲ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਦੀ ਆਤਮਿਕ ਸ਼ਾਂਤੀ ਲਈ ਪਾਠ ਦੇ ਭੋਗ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਹੋਈ | ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਮੱਖਣ ਸਿੰਘ ਦੇ ਜਥੇ ਨੇ ਕੀਰਤਨ ਕੀਤਾ | ਉਪਰੰਤ ਵੱਖ-ਵੱਖ ਪੰਥਕ ਤੇ ਨਿਹੰਗ ਸਿੰਘ ਜਥੇਬੰਦੀਆਂ, ਰਾਜਸੀ ਪਾਰਟੀਆਂ ਤੇ ਸਮਾਜਿਕ ਸੰਗਠਨਾਂ ਦੇ ਆਗੂਆਂ ਤੋਂ ਇਲਾਵਾ ਵਕੀਲ ਭਾਈਚਾਰੇ ਨਾਲ ਸੰਬੰਧਿਤ ਪ੍ਰਮੁੱਖ ਸ਼ਖਸੀਅਤਾਂ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਈਆਂ | ਇਸ ਮੌਕੇ ਵੱਖ-ਵੱਖ ਸ਼ਖਸੀਅਤਾਂ ਨੇ ਵਿਛੜੀ ਰੂਹ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਵਲੋਂ ਫੈਡਰੇਸ਼ਨ ਦੀ ਮਜ਼ਬੂਤੀ ਲਈ ਪਾਏ ਗਏ ਯੋਗਦਾਨ ਨੂੰ ਯਾਦ ਕੀਤਾ | ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰਮੁਹੰਮਦ) ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਜਿੱਥੇ ਇਕ ਕਾਬਿਲ ਵਕੀਲ ਸਨ, ਉੱਥੇ ਪੰਥਕ ਸਫਾਂ ਅੰਦਰ ਵੀ ਇਕ ਸਤਿਕਾਰਤ ਸ਼ਖਸ਼ੀਅਤ ਸਨ ਤੇ ਉਨ੍ਹਾਂ ਦੇ ਇਸ ਤਰ੍ਹਾਂ ਛੋਟੀ ਉਮਰ 'ਚ ਹੀ ਤੁਰ ਜਾਣ ਨਾਲ ਪੰਥ ਤੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ | ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਐਡਵੋਕੇਟ ਪਰਮਿੰਦਰ ਸਿੰਘ ਢੀਗਰਾ ਦੇ ਗ੍ਰਹਿ ਵਿਖੇ ਪੁੱਜੇ ਕੇ ਉਨ੍ਹਾਂ ਦੇ ਪਿਤਾ ਕੁਲਦੀਪ ਸਿੰਘ ਢੀਂਗਰਾ ਤੇ ਪਰਿਵਾਰ ਦੇ ਹੋਰਨਾਂ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਸਵਾਮੀ ਸ਼ਾਂਤਾਨੰਦ ਗੋਪਾਲ ਨਗਰ ਵਾਲਿਆਂ ਨੇ ਜ਼ਿੰਦਗੀ ਅਤੇ ਮੌਤ ਦੇ ਫ਼ਲਸਫ਼ੇ 'ਤੇ ਚਾਨਣਾ ਪਾਇਆ | ਇਸ ਮੌਕੇ ਅੰਤਿਮ ਅਰਦਾਸ 'ਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆ ਦੇ ਵੱਡੇ ਬੇਟੇ ਭਾਈ ਈਸ਼ਰ ਸਿੰਘ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸੀਨੀਅਰ ਆਗੂ ਕੰਵਰਚੜਤ ਸਿੰਘ, ਭਾਈ ਗਗਨਦੀਪ ਸਿੰਘ ਰਿਆੜ, ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ, ਜਗਰੂਪ ਸਿੰਘ ਚੀਮਾ, ਡਾਕਟਰ ਕਾਰਜ ਸਿੰਘ, ਗੁਰਮੁੱਖ ਸਿੰਘ ਸੰਧੂ, ਸੁਖਵਿੰਦਰ ਸਿੰਘ ਦੀਨਾ ਨਗਰ, ਪਰਮਜੀਤ ਸਿੰਘ ਤਨੇਲ, ਬਲਬੀਰ ਸਿੰਘ ਫੁਗਲਾਣਾ, ਭਾਈ ਕੁਲਬੀਰ ਸਿੰਘ ਬੜਾ ਪਿੰਡ, ਜਸਬੀਰ ਸਿੰਘ ਖਡੂਰ, ਸ਼ਮਸੇਰ ਸਿੰਘ ਚੀਮਾ, ਸ਼ਿਵਕਵਰ ਸਿੰਘ ਸੰਧੂ, ਅਵਨਿੰਦਰ ਸਿੰਘ ਮਿੰਟੂ, ਐਚ. ਐਸ. ਬਾਵਾ, ਜਥੇਦਾਰ ਗੁਰਜੀਤ ਸਿੰਘ ਤਲਵੰਡੀ, ਅਵਾਜ-ਏ-ਕੌਮ ਦੇ ਮੁਖੀ ਭਾਈ ਹਰਜਿੰਦਰ ਸਿੰਘ ਜਿੰਦਾ, ਪਰਮਿੰਦਰ ਸਿੰਘ ਖਾਲਸਾ, ਦਮਦਮੀ ਟਕਸਾਲ ਦੇ ਬੁਲਾਰੇ ਭਾਈ ਸੁਖਦੇਵ ਸਿੰਘ, ਨਾਗਰ ਸਿੰਘ ਗਿੱਲ, ਕੁਲਦੀਪ ਸਿੰਘ ਢੀਂਗਰਾ, ਸੁਖਮਿੰਦਰ ਸਿੰਘ ਰਾਜਪਾਲ, ਜਤਿੰਦਰਪਾਲ ਸਿੰਘ ਮਝੈਲ, ਗੁਰਨਾਮ ਸਿੰਘ ਸੈਣੀ, ਚਰਨਦੀਪ ਸਿੰਘ ਹੈਪੀ, ਮਨਜੀਤ ਸਿੰਘ ਕਰਤਾਰਪੁਰ, ਬਿ੍ਜ ਮੋਹਨ ਪੁਰੀ ਆਦਿ ਆਗੂਆਂ ਨੇ ਪਰਮਿੰਦਰ ਸਿੰਘ ਢੀਂਗਰਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋ ਕੇ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਬਾਬਾ ਬਲਬੀਰ ਸਿੰਘ 96 ਕਰੌੜੀ ਬੁੱਢਾ ਦਲ ਵਲੋਂ ਭਾਈ ਹਰਜੀਤ ਸਿੰਘ ਜਲੰਧਰ, ਅਜੀਤ ਸਿੰਘ ਨਾਢਾ ਸਾਹਿਬ, ਫੈਡਰੇਸ਼ਨ ਆਗੂ ਜੋਗਿੰਦਰ ਸਿੰਘ ਜੋਗੀ, ਰਣਜੀਤ ਸਿੰਘ ਰਾਣਾ, ਸਰਬਜੀਤ ਸਿੰਘ ਮੱਕੜ ਸਾਬਕਾ ਵਿਧਾਇਕ, ਐਡਵੋਕੇਟ ਕਰਮਪਾਲ ਸਿੰਘ ਗਿੱਲ, ਐਡਵੋਕੇਟ ਜੀ. ਐਸ. ਪਰੂਥੀ, ਅਜੀਤ ਸਿੰਘ ਸਰਹੱਦੀ ਤੇ ਹੋਰ ਸ਼ਖਸ਼ੀਅਤਾਂ ਵੀ ਮੌਜੂਦ ਸਨ | ਇਸ ਮੌਕੇ ਡਾ. ਰਮਨਦੀਪ ਕੌਰ ਢੀਂਗਰਾ ਦਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਤੇ ਪੰਥਕ ਜਥੇਬੰਦੀਆਂ ਦੀ ਤਰਫੋਂ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਵਲੋਂ ਸਨਮਾਨ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਮੋਬਾਈਲ ਰਿਪੇਅਰ ਕਰਾਉਣ ਗਏ ਵਿਅਕਤੀ ਦਾ ਦੁਕਾਨ ਦੇ ਬਾਹਰੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਥਾਣਾ ਪੰਜ ਵਿਖੇ ਕਰਵਾਇਆ ਧਾਰਮਿਕ ਸਮਾਗਮ <br/>
Ad Position 24