ਕਰਤਾਰਪੁਰ, 1 ਜੂਨ (ਭਜਨ ਸਿੰਘ)-ਸਵੱਛਤਾ ਪਖਵਾੜਾ 2025 ਦੇ ਤਹਿਤ, ਸਰਕਾਰੀ ਆਈ.ਟੀ.ਆਈ. ਕਾਲਜ ਫਾਰ ਗਰਲਜ਼, ਪਿੰਡ ਕਾਲਾ ਬਾਈਆ ਦੀਆਂ ਵਿਦਿਆਰਥਣਾਂ ਨੇ ਪਾਵਰ ਗਿ੍ਡ ਕਰਤਾਰਪੁਰ ਦੇ ਸਹਿਯੋਗ ਨਾਲ ਸਵੱਛ ਭਾਰਤ ਮਿਸ਼ਨ 'ਤੇ ਇੱਕ ਪ੍ਰਭਾਵਸ਼ਾਲੀ ਨੁੱਕੜ ਨਾਟਕ ਪੇਸ਼ ਕੀਤਾ | ਇਹ ਸਮਾਗਮ ਗੁਰਦੁਆਰਾ ਗੰਗਸਰ ਸਾਹਿਬ, ਨੇੜੇ ਨਗਰ ਸੁਧਾਰ ਟਰੱਸਟ ਕਰਤਾਰਪੁਰ ਮਾਰਕੀਟ ਦੇ ਸਾਹਮਣੇ ਆਯੋਜਿਤ ਕੀਤਾ ਗਿਆ | ਇਸ ਮੌਕੇ ਪਾਵਰ ਗਰਿਡ ਕਰਤਾਰਪੁਰ ਦੇ ਸੀਨੀਅਰ ਜਨਰਲ ਮੈਨੇਜਰ, ਸ਼੍ਰੀ ਵਾਈ.ਸੀ.ਐਸ. ਰਾਓ ਅਤੇ ਡਿਪਟੀ ਜਨਰਲ ਮੈਨੇਜਰ ਸ਼੍ਰੀ ਬਲਵਿੰਦਰ ਕੁਮਾਰ ਨੇ ਆਖਿਆ ਕਿ ਮਿਸ਼ਨ ਦੀ ਸ਼ੁਰੂਆਤ ਭਾਰਤ ਦੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਕੀਤੀ ਗਈ ਸੀ, ਤੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਗਏ ਨੁੱਕੜ ਨਾਟਕ ਨੇ ਸਪੱਸ਼ਟ ਤੌਰ 'ਤੇ ਇਹ ਸੰਦੇਸ਼ ਦਿੱਤਾ ਕਿ ਜੇਕਰ ਅਸੀਂ ਆਪਣੇ ਘਰ, ਸਕੂਲ, ਦਫਤਰ ਅਤੇ ਆਲੇ ਦੁਆਲੇ ਦੇ ਵਾਤਾਵਰਣ ਨੂੰ ਸਾਫ਼ ਰੱਖਦੇ ਹਾਂ, ਤਾਂ ਅਸੀਂ ਇੱਕ ਵਿਕਸਤ ਅਤੇ ਖੁਸ਼ਹਾਲ ਭਾਰਤ ਬਣਾਉਣ ਵਿੱਚ ਯੋਗਦਾਨ ਪਾ ਸਕਦੇ ਹਾਂ | ਇਸ ਮੌਕੇ ਜਨਰਲ ਮੈਨੇਜਰ, ਵਾਈ.ਸੀ.ਐਸ. ਰਾਓ ਅਤੇ ਡਿਪਟੀ ਜਨਰਲ ਮੈਨੇਜਰ ਸ਼੍ਰੀ ਬਲਵਿੰਦਰ ਕੁਮਾਰ ਨੇ ਪਿ੍ੰਸੀਪਲ ਸ਼੍ਰੀਮਤੀ ਮੋਨਿਕਾ , ਸਮਰਪਿਤ ਅਧਿਆਪਕਾਂ, ਪ੍ਰਤਿਭਾਸ਼ਾਲੀ ਵਿਦਿਆਰਥੀਆਂ, ਪਾਵਰ ਗਿ੍ਡ ਕਰਮਚਾਰੀਆਂ ਅਤੇ ਕਰਤਾਰਪੁਰ ਸ਼ਹਿਰ ਦੇ ਸਥਾਨਕ ਨਾਗਰਿਕਾਂ ਦਾ ਇਸ ਸਮਾਗਮ ਵਿੱਚ ਸ਼ਾਮਲ ਹੋਣ ਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਧੰਨਵਾਦ ਕੀਤਾ |