ਲੋਹੀਆਂ ਖਾਸ, 1 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਗੁਰਦਵਾਰਾ ਗਿਆਨ ਸਾਗਰ ਸਾਹਿਬ (ਗੁ: ਬਜ਼ਾਰ ਵਾਲਾ) ਲੋਹੀਆਂ ਖਾਸ ਵਿਖ਼ੇ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦੀ ਸ਼ਹੀਦੀ ਨੂੰ ਸਮਰਪਿਤ ਹੁੰਦਿਆਂ ਸਲਾਨਾ ਸਮਾਗਮ ਸਮੂਹ ਸੰਗਤਾਂ ਵਲੋਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਤੇ ਸਮੂਹ ਸੰਗਤਾਂ ਵਲੋਂ ਪਿਛਲੇ ਦਿਨਾਂ ਤੋਂ ਚੱਲ ਰਹੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ 40-ਪਾਠਾਂ ਦੀ ਲੜੀ ਦੇ ਸੰਪੂਰਨਤਾ ਸਹਿਤ ਭੋਗ ਪਾਏ ਗਏ | ਉਪਰੰਤ ਹੈੱਡ ਗ੍ਰੰਥੀ ਗਿਆਨੀ ਕੁਲਬੀਰ ਸਿੰਘ ਦੇ ਜਥੇ ਨੇ ਕੀਰਤਨ ਤੇ ਕਥਾ ਵਿਚਾਰਾਂ ਤੇ ਬੀਬੀਆਂ ਦੇ ਜਥੇ ਵਲੋਂ ਸਮੇਤ ਛੋਟੇ ਬੱਚਿਆਂ ਦੇ ਕੀਰਤਨੀ ਜਥਿਆਂ ਵਲੋਂ ਵੀ ਕੀਰਤਨ ਦੇ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਬੀਬੀ ਬਲਵਿੰਦਰ ਕੌਰ, ਮਨਜੀਤ ਕੌਰ, ਭਜਨ ਕੌਰ, ਨਿਰਮਲ ਕੌਰ, ਹਰਜਿੰਦਰ ਕੌਰ, ਬਲਜੀਤ ਕੌਰ, ਮਨਦੀਪ ਕੌਰ, ਸ਼ਰਨਜੀਤ ਕੌਰ, ਸੰਦੀਪ ਕੌਰ, ਸੁੱਖਵਿੰਦਰ ਕੌਰ, ਕੁਲਵਿੰਦਰ ਕੌਰ, ਅਮਿ੍ਤਪਾਲ ਕੌਰ, ਪਲਵਿੰਦਰ ਕੌਰ, ਮਨਜੀਤ ਕੌਰ, ਹਰਪ੍ਰੀਤ ਕੌਰ, ਪਰਮਜੀਤ ਕੌਰ, ਕੁਲਦੀਪ ਕੌਰ, ਜਸਵਿੰਦਰ ਕੌਰ, ਕਿਰਨਦੀਪ ਕੌਰ, ਮਨਿੰਦਰ ਕੌਰ, ਹਰਲੀਨ ਕੌਰ, ਗੁਰਲੀਨ ਕੌਰ, ਨਵਰਤਨ ਕੌਰ, ਸਾ. ਚੇਅਰਮੈਨ ਤੀਰਥ ਸਿੰਘ, ਪਰਮਿੰਦਰ ਸਿੰਘ ਖ਼ਾਲਸਾ, ਗ੍ਰੰਥੀ ਸਿੰਘ ਸੰਤੋਖ ਸਿੰਘ, ਕੁਲਵੰਤ ਸਿੰਘ ਪਨੇਸਰ, ਸੰਦੀਪ ਸਿੰਘ ਪਲਾਹਾ, ਸੁੱਖਵਿੰਦਰ ਸਿੰਘ, ਦਵਿੰਦਰ ਸਿੰਘ ਦੇਵਗਨ, ਮਾ.ਪਰਮਿੰਦਰ ਸਿੰਘ, ਮੱਖਣ ਸਿੰਘ ਮੇਨੇਜਰ, ਕੁਲਵੰਤ ਸਿੰਘ ਰਾਜੂ, ਰਾਣਜੀਤ ਸਿੰਘ, ਤਰੁਨਪ੍ਰੀਤ ਸਿੰਘ ਪਨੇਸਰ, ਉਤੱਮਵੀਰ ਸਿੰਘ, ਰਿੰਕੂ ਖ਼ਾਲਸਾ, ਜਤਿੰਦਰਪਾਲ ਸਿੰਘ ਖ਼ਾਲਸਾ, ਅਵਤਾਰ ਸਿੰਘ, ਜਸਵਿੰਦਰ ਸਿੰਘ ਕੰਗ, ਜੋਗਿੰਦਰ ਸਿੰਘ, ਹਰਸਿਮਰਨ ਸਿੰਘ, ਗੁਰਸਿਮਰਨ ਸਿੰਘ,ਅਰਸ਼ਦੀਪ ਸਿੰਘ, ਤਜਿੰਦਰ ਸਿੰਘ, ਮਨਜਿੰਦਰ ਸਿੰਘ, ਦਿਲਰਾਜ ਸਿੰਘ, ਵੇਦ ਪ੍ਰਕਾਸ਼, ਚਰਨਜੀਤ ਸਿੰਘ, ਰਛਪਾਲ ਸਿੰਘ ਆਦਿ ਹਾਜਰ ਸਨ |