ਸ਼ਾਹਕੋਟ, 1 ਜੂਨ (ਸੁਖਦੀਪ ਸਿੰਘ)-ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ 419ਵਾਂ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ-ਭਾਵਨਾ ਨਾਲ ਮਨਾਇਆ | ਇਸ ਮੌਕੇ ਸਵੇਰ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਸ਼ਾਮ ਸਮੇਂ ਗੁਰਮਤਿ ਸਮਾਗਮ ਹੋਇਆ, ਜਿਸ 'ਚ ਉਚੇਚੇ ਤੌਰ 'ਤੇ ਪੁੱਜੇ ਗਿਆਨੀ ਸਤਨਾਮ ਸਿੰਘ ਜੋਗੇਵਾਲਾ ਟਕਸਾਲ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਗੁਰਦੁਆਰਾ ਸਾਹਿਬ ਦੇ ਹੈੱਡਗ੍ਰੰਥੀ ਭਾਈ ਮੰਗਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਸਮਾਪਤੀ ਉਪਰੰਤ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ, ਸਾਬਕਾ ਪ੍ਰਧਾਨ ਹਰਬੰਸ ਸਿੰਘ, ਸਾਬਕਾ ਪ੍ਰਧਾਨ ਡਾ. ਅਰਵਿੰਦਰ ਸਿੰਘ ਰੂਪਰਾ, ਹੈੱਡਗ੍ਰੰਥੀ ਭਾਈ ਮੰਗਲ ਸਿੰਘ, ਜਨਰਲ ਸਕੱਤਰ ਮਾਸਟਰ ਚਰਨਜੀਤ ਸਿੰਘ, ਮੀਤ ਪ੍ਰਧਾਨ ਕਮਲਜੀਤ ਸਿੰਘ ਧੰਜਲ, ਖਜ਼ਾਨਚੀ ਲਖਵਿੰਦਰ ਸਿੰਘ ਸੋਖੀ ਤੇ ਹਰਭਜਨ ਸਿੰਘ ਰੂਪਰਾ, ਜਗਤਾਰ ਸਿੰਘ ਮਿਸਤਰੀ, ਅਰਸ਼ਵੀਰ ਸਿੰਘ, ਮਾਸਟਰ ਪ੍ਰਭਦੀਪ ਸਿੰਘ, ਕਮਲ, ਸੁਖਵਿੰਦਰ ਸਿੰਘ ਚਤਰੱਥ, ਧਰਮਿੰਦਰ ਸਿੰਘ ਰੂਪਰਾ, ਪਰਮਜੀਤ ਸਿੰਘ ਝੀਤਾ ਸਾਬਕਾ ਪ੍ਰਧਾਨ, ਬਿਕਰਮਜੀਤ ਸਿੰਘ ਸੁਖੀਜਾ, ਭਾਈ ਜਸਵਿੰਦਰ ਸਿੰਘ ਸੋਢੀ, ਗੁਰਮੁੱਖ ਸਿੰਘ ਬਾਟੂ, ਡਾਇਰੈਕਟਰ ਮਨਜੀਤ ਸਿੰਘ, ਮਾਸਟਰ ਸਤਿੰਦਰ ਸਿੰਘ, ਸੀਨੀਅਰ ਫ਼ਾਰਮੇਸੀ ਅਫ਼ਸਰ ਸੁਰਿੰਦਰਪਾਲ ਸਿੰਘ ਸਚਦੇਵਾ, ਨਰਸਿੰਗ ਸਿਸਟਰ ਜਸਵਿੰਦਰ ਕੌਰ ਸਚਦੇਵਾ, ਪਿ੍ੰਸੀਪਲ ਹਰਵਿੰਦਰ ਕੌਰ, ਜਸਪ੍ਰੀਤ ਸਿੰਘ ਜੱਸੀ ਟੇਲਰ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |