ਜਲੰਧਰ, 2 ਜੂਨ (ਹਰਵਿੰਦਰ ਸਿੰਘ ਫੁੱਲ)-ਜ਼ਿਲੇ੍ਹ 'ਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਰ.ਐਮ. ਅਤੇ ਸਮੈਮ ਸਕੀਮ ਅਧੀਨ ਕਿਸਾਨਾਂ ਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਖੇਤੀਬਾੜੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀ ਵਲੋਂ ਡਰਾਅ ਕੱਢੇ ਗਏ¢ ਇਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਸਮੇਤ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਜ਼ਿਲੇ੍ਹ ਵਿਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਸਰਕਾਰ ਵਲੋਂ ਕਰਾਪ ਰੈਜ਼ੀਡਿਊ ਮੈਨੇਜਮੈਂਟ (ਸੀ.ਆਰ.ਐਮ.) ਸਕੀਮ 2025-26 ਤਹਿਤ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ 'ਤੇ 22 ਅਪ੍ਰੈਲ ਤੋਂ 12 ਮਈ 2025 ਤੱਕ ਅਰਜ਼ੀਆਂ ਪ੍ਰਾਪਤ ਕੀਤੀਆਂ ਗਈਆਂ ਸਨ¢ ਡਾ. ਅਗਰਵਾਲ ਨੇ ਦੱਸਿਆ ਕਿ ਪ੍ਰਾਪਤ ਅਰਜ਼ੀਆਂ ਦਾ ਡਰਾਅ ਕੱਢਦੇ ਹੋਏ 154 ਵੱਖ-ਵੱਖ ਮਸ਼ੀਨਾਂ ਤੇ 38 ਕਸਟਮ ਹਾਇਰਿੰਗ ਗਰੁੱਪਾਂ ਨੂੰ ਮਸ਼ੀਨਾਂ ਖ਼ਰੀਦਣ ਦੀ ਪ੍ਰਵਾਨਗੀ ਦਿੱਤੀ ਗਈ ਹੈ¢ ਉਨ੍ਹਾਂ ਜ਼ਿਲੇ੍ਹ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਏ ਬਿਨ੍ਹਾਂ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਦਾ ਖੇਤ ਵਿੱਚ ਹੀ ਸੁਚੱਜਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ¢ ਇਸ ਦੇ ਨਾਲ ਸਬ-ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜ਼ੇਸ਼ਨ (ਸਮੈਮ) ਸਕੀਮ ਤਹਿਤ ਵੀ ਕਿਸਾਨਾਂ ਵਲੋਂ ਪੋਰਟਲ 'ਤੇ ਪ੍ਰਾਪਤ ਅਰਜ਼ੀਆਂ ਦੇ ਡਰਾਅ ਕੱਢੇ ਗਏ, ਜਿਸ ਦÏਰਾਨ ਵਿਅਕਤੀਗਤ ਕਿਸਾਨਾਂ ਨੂੰ 57 ਵੱਖ-ਵੱਖ ਮਸ਼ੀਨਾਂ ਤੇ 12 ਕਸਟਮ ਹਾਇਰਿੰਗ ਸੈਂਟਰਾਂ ਨੂੰ ਮਸ਼ੀਨਰੀ ਖ਼ਰੀਦਣ ਦੀ ਪ੍ਰਵਾਨਗੀ ਦਿੱਤੀ ਗਈ ਹੈ¢ ਉਨਾਂ ਦੱਸਿਆ ਕਿ ਸਕੀਮ ਅਧੀਨ ਜ਼ਿਲੇ੍ਹ ਵਿਚ ਝੋਨੇ ਦੀ ਬਦਲਵੀਆਂ ਫ਼ਸਲਾਂ ਜਿਵੇਂ ਮੱਕੀ ਨੂੰ ਉਤਸ਼ਾਹਿਤ ਕਰਨ ਲਈ 78 ਨਿਯੂਮੈਟਿਕ ਪਲਾਂਟਰਾਂ ਨੂੰ ਪਹਿਲ ਦੇ ਆਧਾਰ 'ਤੇ ਪ੍ਰਵਾਨ ਕੀਤਾ ਗਿਆ¢ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਕੀਮਾਂ ਅਧੀਨ ਲਾਭਪਾਤਰੀਆਂ ਨੂੰ ਵਿਭਾਗ ਦੀਆਂ ਹਦਾਇਤਾਂ ਅਨੁਸਾਰ 14 ਦਿਨ ਦੇ ਅੰਦਰ-ਅੰਦਰ ਮਸ਼ੀਨਾਂ ਖ਼ਰੀਦਣ ਦਾ ਸਮਾਂ ਦਿੱਤਾ ਗਿਆ ਹੈ¢ ਮੀਟਿੰਗ 'ਚ ਮੁੱਖ ਖੇਤੀਬਾੜੀ ਅਫ਼ਸਰ ਰਣਧੀਰ ਸਿੰਘ ਠਾਕੁਰ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਵਿੰਦਰ ਜੀਤ ਸਿੰਘ, ਖੇਤੀਬਾੜੀ ਇੰਜੀਨੀਅਰ ਇੰਜ. ਹਰਚਰਨ ਸਿੰਘ, ਜਸਵੀਰ ਸਿੰਘ ਢੀਂਡਸਾ, ਲੀਡ ਬੈਂਕ ਮੈਨੇਜਰ ਮੋਹਨ ਸਿੰਘ ਮੋਤੀ, ਅਗਾਂਹਵਾਧੂ ਕਿਸਾਨ ਸੁਖਵੰਤ ਸਿੰਘ ਅਤੇ ਸੁਖਵੀਰ ਸਿੰਘ, ਜੂਨੀਅਰ ਤਕਨੀਸ਼ੀਅਨ ਰਮਨ ਕੁਮਾਰ ਅਤੇ ਸੁਖ਼ਵਿੰਦਰ ਸਿੰਘ ਆਦਿ ਮÏਜੂਦ ਸਨ¢