ਸੇਂਟ ਸੋਲਜ਼ਰ ਡਿਵਾਈਨ ਪਬਲਿਕ ਸਕੂਲ ਮਾਸਟਰ ਗੁਰਬੰਤਾ ਸਿੰਘ ਮਾਰਗ ਦੇ ਵਿਦਿਆਰਥੀ ਮਾਹੀਨ ਸੇਠੀ ਨੇ ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਕਰਵਾਏ ਜੇ.ਈ.ਈ ਐਡਵਾਂਸਡ 'ਚ ਆਲ ਇੰਡੀਆ 999ਵਾਂ ਰੈਂਕ ਪ੍ਰਾਪਤ ਕੀਤਾ ਹੈ¢ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਸ ਨੇ ਜੇਈਈ-1 ਤੇ ਜੇਈਈ-2 ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਗਰੁੱਪ ਤੇ ਮਾਪਿਆਂ ਦਾ ਮਾਣ ਵਧਾਇਆ¢ ਮਾਹੀਨ ਸੇਠੀ ਨੇ ਕਿਹਾ ਕਿ ਉਹ ਆਪਣੇ ਮਾਪਿਆਂ ਤੋਂ ਪ੍ਰੇਰਿਤ ਹੈ ਤੇ ਉਹ ਇੰਜੀਨੀਅਰਿੰਗ ਪੇਸ਼ੇ ਵਿੱਚ ਜਾਣਾ ਚਾਹੁੰਦਾ ਹੈ | ਮਾਹੀਨ ਸੇਠੀ ਦੀ ਮਾਤਾ ਪੂਨਮ ਸੇਠੀ ਡੇਵੀਏਟ ਵਿੱਚ ਸੇਵਾ ਨਿਭਾਉਂਦੇ ਹਨ ਤੇ ਪਿਤਾ ਸ੍ਰੀ ਗੌਰਵ ਸੇਠੀ ਐਲਪੀਯੂ ਵਿੱਚ ਸੇਵਾ ਨਿਭਾਉਂਦੇ ਹਨ ¢ ਇਸੇ ਤਰ੍ਹਾਂ ਹੀ ਅਦਿਤਿਆ ਗੁਪਤਾ ਨੇ 13632ਵਾਂ ਰੈਂਕ ਪ੍ਰਾਪਤ ਕਰਦੇ ਹੋਏ ਇਹ ਪ੍ਰੀਖਿਆ ਪਾਸ ਕਰਕੇ ਗਰੁੱਪ ਤੇ ਪਰਿਵਾਰਕ ਮੈਂਬਰਾਂ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਗਰੁੱਪ ਚੇਅਰਮੈਨ ਅਨਿਲ ਚੋਪੜਾ ਤੇ ਵਾਈਸ ਚੇਅਰਪਰਸਨ ਸ੍ਰੀਮਤੀ ਸੰਗੀਤਾ ਚੋਪੜਾ ਨੇ ਮਾਹੀਨ ਸੇਠੀ ਤੇ ਉਸਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਉਸਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ¢