ਜਲੰਧਰ, 2 ਜੂਨ (ਪਵਨ ਖਰਬੰਦਾ)-ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਲਈ ਗਈ ਜੇਈਈ ਐਡਵਾਂਸ ਦੀ ਪ੍ਰੀਖਿਆ ਦੌਰਾਨ ਜਲੰਧਰ ਦੇ ਕਈ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਹੈ | ਇਸ ਦੇ ਤਹਿਤ ਹੀ ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ ਜੇਈਈ ਐਡਵਾਂਸਡ 2025 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਲਈ ਗਈ ਪ੍ਰੀਖਿਆ ਦੌਰਾਨ ਇੰਨੋਸੈਂਟ ਸਕੂਲ ਮਾਡਲ ਟਾਊਨ ਦੇ ਵਿਦਿਆਰਥੀਆਂ ਦਾ ਕੋਮਨ ਰੈਂਕ ਸ਼ਾਨਦਾਰ ਰਿਹਾ¢ ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਅਰਪਿਤ ਗੁਪਤਾ ਨੇ 1979 ਰੈਂਕ ਪ੍ਰਾਪਤ ਕੀਤਾ ਜਦੋਂ ਕਿ ਏਕਮਬੀਰ ਸਿੰਘ ਨੇ ਕੋਮਨ ਰੈਂਕ 2445 ਪ੍ਰਾਪਤ ਕੀਤਾ¢ ਇਸ ਮÏਕੇ ਇੰਨੋਸੈਂਟ ਹਾਰਟਸ ਦੇ ਚੇਅਰਮੈਨ ਡਾ. ਅਨੂਪ ਬੋਰੀ ਨੇ ਵਿਦਿਆਰਥੀਆਂ ਤੇ ਸਟਾਫ ਮੈਂਬਰਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਸਫਲਤਾ 'ਤੇ ਵਧਾਈ ਦਿੱਤੀ¢ ਪਿ੍ੰਸੀਪਲ ਰਾਜੀਵ ਪਾਲੀਵਾਲ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ¢
ਪੁਲਿਸ ਡੀ ਏ ਵੀ ਸੂਕਲ ਦੇ ਗੁਰਨੂਰ ਸਿੰਘ ਨੇ ਜੇਈਈ ਐਡਵਾਂਸਡ 2025 ਦੀ ਪ੍ਰੀਖਿਆ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਪੁਲਿਸ ਡੀ ਏ ਵੀ ਪਬਲਿਕ ਸਕੂਲ ਦੇ ਪ੍ਰਬੰਧਕਾਂ ਨੇ ਜੇ ਈ ਈ ਐਡਵਾਂਸ ਦਾ ਨਤੀਜਾ ਆਉਣ ਉਪਰੰਤ ਤੇ ਸਕੂਲ ਦੇ ਵਿਦਿਆਰਥੀ ਗੁਰਨੂਰ ਸਿੰਘ ਵਲੋਂ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਉਪਰੰਤ ਕਿਹਾ ਕਿ ਇਹ ਪੁਲਿਸ ਡੀ ਏ ਵੀ ਪਬਲਿਕ ਸਕੂਲ ਪੀ ਏ ਪੀ ਕੈਂਪਸ ਜਲੰਧਰ ਕੈਂਟ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ 12ਵੀਂ ਜਮਾਤ ਦੇ ਗੁਰਨੂਰ ਸਿੰਘ ਨੇ ਜੇਈਈ ਐਡਵਾਂਸਡ ਪ੍ਰੀਖਿਆ 2025 ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਾਸ ਕਰ ਲਈ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਗੁਰਨੂਰ ਸਿੰਘ ਨੇ ਜੇਈਈ ਐਡਵਾਂਸਡ ਪ੍ਰੀਖਿਆ 2025 ਵਿੱਚ ਪੂਰੇ ਭਾਰਤ ਵਿੱਚ 1976ਵਾਂ ਰੈਂਕ ਪ੍ਰਾਪਤ ਕੀਤਾ | ਗੁਰਨੂਰ ਸਿੰਘ ਨੇ ਜੇਈਈ ਮੇਨਜ਼ ਪ੍ਰੀਖਿਆ 2025 ਵਿੱਚ 99.92 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਸਨ ਤੇ ਉਸਨੇ 12ਵੀਂ ਜਮਾਤ ਵਿੱਚ 96.6% ਅੰਕ ਪ੍ਰਾਪਤ ਕੀਤੇ ਸਨ | ਪਿ੍ੰਸੀਪਲ ਡਾ. ਰਸ਼ਮੀ ਵਿਜ ਤੇ ਸਾਰੇ ਅਧਿਆਪਕਾਂ ਨੇ ਉਸ ਨੂੰ ਤੇ ਉਸਦੇ ਮਾਪਿਆਂ ਨੂੰ ਉਸਦੀ ਸਫਲਤਾ 'ਤੇ ਵਧਾਈ ਦਿੱਤੀ |
ਜੇ.ਈ.ਈ. ਮੇਨਜ਼ ਦੇ ਨਤੀਜੇ 'ਚ ਜਲੰਧਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਅਜੀਤ ਡੈਸਕ
03-06-2025