16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਡਾ. ਅੰਬੇਡਕਰ ਦੇ ਬੁੱਤ ਨਾਲ ਛੇੜ ਛਾੜ ਨਿੰਦਣਯੋਗ- ਰਾਜੂ

Ad Position 21
No active advertisement
ਅਜੀਤ ਡੈਸਕ 03-06-2025
ਜਲੰਧਰ, 2 ਜੂਨ (ਹਰਵਿੰਦਰ ਸਿੰਘ ਫੁੱਲ)-ਫਿਲੌਰ ਦੇ ਪਿੰਡ ਨੰਗਲ ਵਿਖੇ ਸ਼ਰਾਰਤੀ ਅਨਸਰਾਂ ਵਲੋਂ ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜ ਛਾੜ ਕਰਨ ਦੀ ਸਖ਼ਤ ਨਿੰਦਾ ਕਰਦੇ ਹੋਏ ਸਿਟੀ ਵਾਲਮੀਕਿ ਸਭਾ ਦਾ ਚੇਅਰਮੈਨ ਰਾਜ ਕੁਮਾਰ ਰਾਜੂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬਾਬਾ ਸਾਹਿਬ ਦੇ ਬੁੱਤ ਦੀ ਛੇੜ ਛਾੜ ਕਰਨ ਵਾਲੇ ਦੋਸ਼ੀ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤੇ ਬੁੱਤਾਂ ਦੀ ਰਾਖੀ ਕੀਤੀ ਜਾਵੇ | ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਵਾਰ ਵਾਰ ਬੁੱਤਾਂ ਨਾਲ ਹੋ ਰਹੀਆਂ ਅਜਿਹੀਆਂ ਘਟਨਾਵਾਂ ਨਾਲ ਸਮਾਜ ਵਿਚ ਰੋਹ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਇਹੋ ਜਿਹੀਆਂ ਘਟਨਾਵਾਂ ਨੂੰ ਰੋਕਿਆ ਨਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ | ਉਨ੍ਹਾਂ ਸਮਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਭਾਈਚਾਰਾ ਬਣਾ ਕੇ ਰੱਖਣ | ਇਸ ਮੌਕੇ ਅਨਿਲ ਹੰਸ, ਸੋਮਾ ਗਿੱਲ, ਪੰਕਜ ਸਹੋਤਾ, ਹਨੀ ਸਹੋਤਾ, ਰਿਚੀ ਭਾਟੀਆ ਆਦਿ ਨਾਲ ਸਨ |
Ad Position 22
No active advertisement
ਪਿਛਲੀ ਖ਼ਬਰ ਕਮਿਸ਼ਨਰੇਟ ਪੁਲਿਸ ਵਲੋਂ ਇੱਕ ਮਹੀਨੇ 'ਚ 14 ਭਗੌੜੇ ਗਿ੍ਫ਼ਤਾਰ ਅਗਲੀ ਖ਼ਬਰ ਹਲਕਾ ਕਰਤਾਰਪੁਰ 'ਚ ਸੱਤਾਧਾਰੀ ਧਿਰ ਵਲੋਂ ਆਮ ਲੋਕਾਂ 'ਤੇ ਪਾਏ ਜਾ ਰਹੇ ਝੂਠੇ ਪਰਚੇ- ਐਡਵੋਕੇਟ ਬਲਵਿੰਦਰ ਕੁਮਾਰ <br/>...
Ad Position 24