ਕਮਿਸ਼ਨਰੇਟ ਪੁਲਿਸ ਵਲੋਂ ਇੱਕ ਮਹੀਨੇ 'ਚ 14 ਭਗੌੜੇ ਗਿ੍ਫ਼ਤਾਰ
ਅਜੀਤ ਡੈਸਕ
03-06-2025
ਜਲੰਧਰ, 2 ਜੂਨ (ਸ਼ੈਲੀ)- ਕਮਿਸ਼ਨਰੇਟ ਪੁਲਿਸ ਦੀ ਪੀ.ਓ ਸਟਾਫ ਤੇ ਥਾਣਿਆਂ ਦੀ ਪੁਲਿਸ ਵਲੋਂ ਸ਼ਹਿਰ 'ਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਵੱਲ ਪੁਲਿਸ ਕਮਿਸ਼ਨਰ ਧੰਨਪ੍ਰੀਤ ਕਤੌਰ ਦੀ ਅਗਵਾਈ ਹੇਠ ਕਾਰਵਾਈ ਕਰਦਿਆਂ ਮਈ ਮਹੀਨੇ ਦੌਰਾਨ 14 ਨਾਮਜ਼ਦ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਜਲੰਧਰ ਧੰਨਪ੍ਰੀਤ ਕੌਰ ਨੇ ਦੱਸਿਆ ਕਿ ਪੀ ਓ ਸਟਾਫ ਤੇ ਪੁਲਿਸ ਸਟੇਸ਼ਨ ਦੀਆਂ ਟੀਮਾਂ ਨੇ ਉੱਨਤ ਨਿਗਰਾਨੀ ਤਕਨਾਲੋਜੀ, ਤਕਨੀਕੀ ਸਹਾਇਤਾ ਤੇ ਰਣਨੀਤਕ ਯੋਜਨਾਬੰਦੀ ਦੀ ਸਹਾਇਤਾ ਨਾਲ ਸੁਚੱਜੇ ਢੰਗ ਨਾਲ ਛਾਪੇਮਾਰੀ ਕੀਤੀ | ਨਤੀਜੇ ਵਜੋਂ ਵੱਖ-ਵੱਖ ਅਪਰਾਧਿਕ ਮਾਮਲਿਆਂ 'ਚ ਲੋੜੀਂਦੇ 14 ਨਾਮਜ਼ਦ ਦੋਸ਼ੀਆਂ ਨੂੰ ਗਿ੍ਫ਼ਡਤਾਰ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਿਰਫ਼ 30 ਦਿਨਾਂ 'ਚ 14 ਭਗੌੜੇ ਅਪਰਾਧੀਆਂ ਦੀ ਗਿ੍ਫ਼ਤਾਰੀ ਸਾਡੇ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸਮਰਪਿਤ ਯਤਨਾਂ ਨੂੰ ਉਜਾਗਰ ਕਰਦੀ ਹੈ |