ਜਲੰਧਰ, 2 ਜੂਨ (ਸ਼ੈਲੀ)-ਜਲੰਧਰ ਦਿਹਾਤੀ ਪੁਲਿਸ ਦੀ ਸੀ.ਆਈ.ਏ ਸਟਾਫ ਨੇ ਇੱਕ ਕਾਰਵਾਈ ਦੌਰਾਨ ਇੱਕ ਦੋਸ਼ੀ ਨੂ 100 ਗ੍ਰਾਮ ਹੈਰੋਇਨ , ਇਕ ਬਿਨ੍ਹਾਂ ਨੰਬਰੀ ਮੋਟਰਸਾਈਕਲ ਬਰਾਮਦ ਹੋਣ 'ਤੇ ਗਿ੍ਫਤਾਰ ਕੀਤਾ ਹੈ | ਦੋਸ਼ੀ ਦੀ ਪਛਾਣ ਗੁਰਸ਼ਰਨ ਸਿੰਘ ਉਰਫ਼ ਸ਼ਰਣਾ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਪਿੰਡ ਤਲਵੰਡੀ ਸਲੇਮ, ਥਾਣਾ ਸਦਰ ਨਕੋਦਰ ਵਜੋਂ ਹੋਈ ਹੈ | ਜਾਣਕਾਰੀ ਦਿੰਦੇ ਹੋਏ ਜਲੰਧਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ 30 ਮਈ ਨੂੰ ਐਸ.ਆਈ ਨਿਰਮਲ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ ਦੀ ਇੱਕ ਟੀਮ ਗਸ਼ਤ ਦੌਰਾਨ ਨਕੋਦਰ ਤੋਂ ਅੱਡਾ ਗਾਂਧਰਾਂ ਵੱਲ ਮੁੜੀ ਤੇ ਇੱਕ ਨੌਜਵਾਨ ਨੂੰ ਬਿਨ੍ਹਾਂ ਨੰਬਰ ਵਾਲੇ ਮੋਟਰਸਾਈਕਲ 'ਤੇ ਬੈਠਾ ਦਿਖਾਈ ਦਿੱਤਾ ਜੋ ਕਿ ਪੁਲਿਸ ਨੂੰ ਦੇਖ ਕੇ ਆਪਣਾ ਮੋਟਰਸਾਈਕਲ ਸਟਾਰਟ ਕੀਤਾ ਤੇ ਉੱਥੋਂ ਭੱਜਣ ਲੱਗਾ | ਸ਼ੱਕ ਦੇ ਆਧਾਰ 'ਤੇ ਐਸ.ਆਈ ਨਿਰਮਲ ਸਿੰਘ ਨੇ ਆਪਣੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸਨੂੰ ਕਾਬੂ ਕੀਤਾ ਅਤੇ ਉਸਦਾ ਨਾਮ ਪੁੱਛਿਆ ਜਿਸ 'ਤੇ ਉਸਨੇ ਆਪਣਾ ਨਾਮ ਗੁਰਸ਼ਰਨ ਸਿੰਘ ਉਰਫ਼ ਸ਼ਰਣਾ ਉਪਰੋਕਤ ਦੱਸਿਆ | ਸ਼ੱਕ ਦੇ ਆਧਾਰ 'ਤੇ ਜਦੋਂ ਉਸਦੇ ਮੋਟਰਸਾਈਕਲ ਦੀ ਤਲਾਸ਼ੀ ਲਈ ਗਈ ਤਾਂ ਉਸਦੀ ਟੂਲ ਕਿੱਟ 'ਚੋਂ ਇੱਕ ਮੋਮੀ ਲਿਫਾਫਾ ਮਿਲਿਆ ਜਿਸਨੂੰ ਖੋਲ੍ਹਣ 'ਤੇ ਉਸ 'ਚੋਂ ਹੈਰੋਇਨ ਬਰਾਮਦ ਹੋਈ ਜਿਸਦਾ ਵਜ਼ਨ ਕਰਨ 'ਤੇ ਉਹ 10 ਗ੍ਰਾਮ ਹੋਈ | ਇਸ ਸਬੰਧੀ ਕਾਰਵਾਈ ਕਰਦਿਆਂ ਸੀ.ਆਈ.ਏ ਸਟਾਫ ਦੀ ਟੀਮ ਨੇ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਸ ਦੇ ਖ਼ਿਲਾਫ ਸਦਰ ਥਾਣਾ ਨਕੋਦਰ 'ਚ ਮਾਮਲਾ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ | ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ |