ਜਲੰਧਰ , 2 ਜੂਨ (ਸ਼ਿਵ)-ਜਲੰਧਰ ਜ਼ਿਲ੍ਹੇ ਦੇ ਫਿਲÏਰ ਕਸਬੇ ਦੇ ਪਿੰਡ ਨਾਗਲਾ ਵਿਚ ਡਾ. ਅੰਬੇਡਕਰ ਦੇ ਬੁੱਤ ਦੇ ਅਪਮਾਨ ਦੀ ਨਿੰਦਾ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਹੈ ਕਿ ਇਸ ਸਾਲ ਹੁਣ ਤੱਕ ਡਾ. ਅੰਬੇਡਕਰ ਦੇ ਬੁੱਤ ਨੂੰ 4 ਤੋਂ ਵੱਧ ਵਾਰ ਤੋੜਿਆ ਗਿਆ ਤੇ ਅਪਮਾਨ ਕੀਤਾ ਗਿਆ ਹੈ¢ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਅਸਫ਼ਲ ਸਾਬਤ ਹੋ ਰਹੀ ਹੈ¢ ਅਜਿਹੀਆਂ ਘਟਨਾਵਾਂ ਕਾਰਨ ਦਲਿਤ ਸਮਾਜ 'ਚ ਗ਼ੁੱਸਾ ਤੇ ਰੋਸ ਹੈ¢ ਦਲਿਤ ਆਗੂ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ ਤੇ ਸਾਰੀ ਸਥਿਤੀ ਬਾਰੇ ਜਾਣਕਾਰੀ ਦੇਣ ਤੋਂ ਬਾਅਦ, ਉਹ ਇਨ੍ਹਾਂ ਬੁੱਤਾਂ ਦੀ ਸੁਰੱਖਿਆ ਦੀ ਮੰਗ ਕਰਨਗੇ |