16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ <br/>

Ad Position 21
No active advertisement
ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਬਸ਼ੀਰਪੁਰਾ ਵਿਖੇ ਭਾਈ ਚਰਨਜੀਤ ਸਿੰਘ ਦਾ ਜਥਾ ਕੀਰਤਨ ਕਰਦਾ ਹੋਇਆ | ਅਜੀਤ ਤਸਵੀਰ <br/> 03-06-2025
ਚੁਗਿੱਟੀ/ਜੰਡੂਸਿੰਘਾ, 2 ਜੂਨ (ਲਾਗੂ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਮਰਗੜ੍ਹ ਬਸ਼ੀਰਪੁਰਾ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਮਤਿ ਸਮਾਗਮ ਕਰ ਕੇ ਮਨਾਇਆ ਗਿਆ | ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਨੰਨ੍ਹੇ-ਮੁੰਨ੍ਹੇ ਬੱਚਿਆਂ ਅਤੇ ਮੁੱਖ ਗ੍ਰੰਥੀ ਭਾਈ ਚਰਨਜੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕਰ ਕੇ ਗੁਰੂ ਸਾਹਿਬ ਦੀ ਲਾਸਾਨੀ ਸ਼ਹੀਦੀ 'ਤੇ ਚਾਨਣਾ ਪਾਇਆ ਅਤੇ ਸੰਗਤਾਂ ਨੂੰ ਗੁਰੂ ਦੇ ਲੜ ਲੱਗਣ ਤੇ ਨਾਮ ਸਿਮਰਨ ਦਾ ਜਾਪ ਕਰਨ ਦੀ ਅਪੀਲ ਕੀਤੀ | ਇਸ ਦੌਰਾਨ ਇਲਾਕੇ ਦੀਆਂ ਸਮੂਹ ਸੰਗਤਾਂ ਨੇ ਭਰਪੂਰ ਯੋਗਦਾਨ ਪਾਇਆ | ਸਮਾਪਤੀ ਬਾਅਦ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਸਮਾਣਾ ਰੈਲੀ ਨੂੰ ਯੂਨਾਈਟਿਡ ਪਾਸਟਰਜ਼ ਐਸੋਸੀਏਸ਼ਨ ਜਲੰਧਰ ਵਲੋਂ ਅਗਲੀ ਖ਼ਬਰ ਦੁਆਬਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ <br/>
Ad Position 24