16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਪ੍ਰਵਾਸੀਆਂ ਦੇ ਪਛਾਣ ਪੱਤਰਾਂ ਦੀ ਜਾਂਚ ਕਰਵਾਉਣ ਲਈ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ <br/>

Ad Position 21
No active advertisement
ਤਹਿਸੀਲਦਾਰ ਮਨਿੰਦਰ ਸਿੰਘ ਸਿੱਧੂ ਨੂੰ ਮੰਗ ਪੱਤਰ ਸੌਂਪਦੇ ਹੋਏ ਭੀਮਾ ਪਹਿਲਵਾਨ, ਸੰਜਮ ਮੈਸਨ, ਸੀਤਾ ਰਾਮ ਠਾਕੁਰ, ਪਰਵਿੰਦਰ ਮੈਸਨ, ਹਰਪਾਲ ਮੈਸਨ, ਐਡਵੋਕੇਟ ਅੰਕਿਤ ਪਰਾਸ਼ਰ ਤੇ ਹੋਰ | ਤਸਵੀਰ : ਦਲਜੀਤ ਸਿੰਘ ਸਚਦੇਵਾ <br/> 03-06-2025
ਮਾਮਲਾ ਸ਼ਾਹਕੋਟ 'ਚ ਪ੍ਰਵਾਸੀ ਵਿਅਕਤੀਆਂ ਦੀ ਗਿਣਤੀ 'ਚ ਹੋਏ ਵਾਧੇ ਦਾ

ਸ਼ਾਹਕੋਟ, 2 ਜੂਨ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਦੇ ਪਤਵੰਤੇ ਸੱਜਣਾਂ ਨੇ ਸ਼ਹਿਰ ਵਿਚ ਕੰਮ ਕਰ ਰਹੇ ਪ੍ਰਵਾਸੀ ਵਿਅਕਤੀਆਂ ਦੇ ਪਛਾਣ ਪੱਤਰਾਂ ਦੀ ਜਾਂਚ ਕਰਵਾਉਣ ਸੰਬੰਧੀ ਤਹਿਸੀਲਦਾਰ ਸ਼ਾਹਕੋਟ ਮਨਿੰਦਰ ਸਿੰਘ ਸਿੱਧੂ ਨੂੰ ਭੀਮਾ ਪਹਿਲਵਾਨ ਦੀ ਅਗਵਾਈ ਹੇਠ ਮੰਗ ਪੱਤਰ ਸੌਂਪਿਆ | ਭੀਮਾ ਪਹਿਲਵਾਨ ਨੇ ਕਿਹਾ ਕਿ ਦੇਸ਼ ਦੇ ਜ਼ਿੰਮੇਦਾਰ ਨਾਗਰਿਕ ਹੋਣ ਦੇ ਨਾਤੇ ਸਾਡਾ ਇਹ ਫ਼ਰਜ਼ ਬਣਦਾ ਹੈ ਕਿ ਇਲਾਕੇ ਵਿਚ ਹੋ ਰਹੀਆਂ ਸ਼ੱਕੀ ਗਤੀਵਿਧੀਆਂ ਨੂੰ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਜਾਵੇ | ਦੇਖਣ ਵਿਚ ਆ ਰਿਹਾ ਹੈ ਕਿ ਪਿਛਲੇ ਕੁਝ ਮਹੀਨਿਆਂ 'ਚ ਸ਼ਾਹਕੋਟ ਸ਼ਹਿਰ ਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਜਿਥੇ ਬਾਹਰਲੇ ਰਾਜਾਂ ਤੋਂ ਆਏ ਪ੍ਰਵਾਸੀਆਂ ਦੀ ਗਿਣਤੀ ਵਿਚ ਹੈਰਾਨੀਜਨਕ ਵਾਧਾ ਹੋਇਆ ਹੈ, ਉਥੇ ਹੀ ਇਲਾਕੇ ਵਿਚ ਲੁੱਟਾਂ-ਖੋਹਾਂ, ਔਰਤਾਂ ਨਾਲ ਛੇੜਖਾਨੀ ਤੇ ਗਲੀਆਂ-ਮੁਹੱਲਿਆਂ ਵਿਚ ਅਸਮਾਜਿਕ ਗਤੀਵਿਧੀਆਂ ਵੀ ਵੱਧ ਗਈਆਂ ਹਨ | ਉਨ੍ਹਾਂ ਕਿਹਾ ਕਿ ਅਸੀਂ ਪ੍ਰਸ਼ਾਸਨ ਨੂੰ ਮੰਗ ਪੱਤਰ ਰਾਹੀਂ ਬੇਨਤੀ ਕਰਦੇ ਹਾਂ ਕਿ ਇਲਾਕੇ 'ਚ ਕੰਮ ਕਰ ਰਹੇ ਪ੍ਰਵਾਸੀ ਵਿਅਕਤੀਆਂ ਦੇ ਪਛਾਣ ਪੱਤਰਾਂ ਦੀ ਜਾਂਚ ਕਰਵਾਈ ਜਾਵੇ ਤੇ ਦੁਕਾਨਦਾਰਾਂ ਨੂੰ ਦੁਕਾਨਾਂ 'ਚ ਕੰਮ ਕਰ ਰਹੇ ਪ੍ਰਵਾਸੀਆਂ ਬਾਰੇ ਪ੍ਰਸ਼ਾਸਨ ਨੂੰ ਜਾਣਕਾਰੀ ਦੇਣ ਲਈ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ ਭਵਿੱਖ ਵਿਚ ਹੋਣ ਵਾਲੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਸਮਾਂ ਰਹਿੰਦੀਆਂ ਰੋਕਿਆ ਜਾ ਸਕੇ | ਇਸ ਮੌਕੇ ਸੰਜਮ ਮੈਸਨ ਮੰਡਲ ਪ੍ਰਧਾਨ ਭਾਜਪਾ, ਸੀਤ ਰਾਮ ਠਾਕੁਰ, ਪਰਵਿੰਦਰ ਮੈਸਨ (ਭਿੰਦਾ ਸੁਨਿਆਰਾ), ਹਰਪਾਲ ਸਿੰਘ ਮੈਸਨ, ਬਿੱਲਾ ਵਰਮਾ, ਐਡਵੋਕੇਟ ਅੰਕਿਤ ਪਰਾਸ਼ਰ, ਜਗਦੀਸ਼ ਬੀਕਾਨੇਰੀ, ਅਮਰਜੀਤ ਸਿੰਘ ਸੈਦਪੁਰ, ਸੁਦਰਸ਼ਨ ਸੋਬਤੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਤਾਬਗੜ੍ਹ 'ਚ ਸਾਲਾਨਾ 23ਵਾਂ 'ਕ੍ਰਿਕਟ ਟੂਰਨਾਮੈਂਟ' ਧੂਮ-ਧੜੱਕੇ ਨਾਲ ਆਰੰਭ <br/> ਅਗਲੀ ਖ਼ਬਰ ਪਿੰਡ ਹਰੀਪੁਰ 'ਚ ਜਿੰਦਾ ਸ਼ਾਹ ਮਦਾਰ ਦਾ ਮੇਲਾ ਯਾਦਗਾਰੀ ਹੋ ਨਿੱਬੜਿਆ <br/>
Ad Position 24