16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਬਲਾਕ ਪੱਧਰੀ ਪੋਸਟਰ ਮੇਕਿੰਗ ਮੁਕਾਬਲੇ 'ਚੋਂ ਸੀਚੇਵਾਲ ਸਕੂਲ ਦਾ ਵਿਦਿਆਰਥੀ ਅੱਵਲ <br/>

Ad Position 21
No active advertisement
ਅਜੀਤ ਡੈਸਕ 03-06-2025
ਮਲਸੀਆਂ, 2 ਜੂਨ (ਦਲਜੀਤ ਸਿੰਘ ਸਚਦੇਵਾ)- ਬਲਾਕ ਪੱਧਰੀ ਪੋਸਟਰ ਮੇਕਿੰਗ ਮੁਕਾਬਲੇ 'ਚ ਸਰਕਾਰੀ ਮਿਡਲ ਸਕੂਲ ਸੀਚੇਵਾਲ ਦੇ ਵਿਦਿਆਰਥੀ ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦਿਆਂ ਸਕੂਲ ਮੁਖੀ ਗੌਰਵ ਕੁਮਾਰ ਨੇ ਦੱਸਿਆ ਕਿ ਪੀ.ਐੱਮ ਸ਼੍ਰੀ ਸ. ਦਰਬਾਰਾ ਸਿੰਘ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲਸੀਆਂ ਵਿਖੇ ਵਿਸ਼ਵ ਵਾਤਾਵਰਨ ਦਿਵਸ ਸੰਬੰਧੀ ਪੋਸਟਰ ਮੇਕਿੰਗ ਮੁਕਾਬਲੇ ਪਲਾਸਟਿਕ ਮੁਕਤ ਵਾਤਾਵਰਨ, ਪੌਦੇ ਲਗਾਉਣ ਦੀ ਮੁਹਿੰਮ ਤੇ ਪਾਣੀ ਬਚਾਉਣ ਦੀ ਥੀਮ 'ਤੇ ਆਧਾਰਿਤ ਕਰਵਾਏ ਗਏ, ਜਿਸ 'ਚ ਬਲਾਕ ਸ਼ਾਹਕੋਟ-1-2 ਤੇ ਲੋਹੀਆਂ ਅਧੀਨ ਆਉਂਦੇ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ | ਇਸ ਮੌਕੇ ਬਲਾਕ ਨੋਡਲ ਅਫ਼ਸਰ ਸ਼ਾਹਕੋਟ-1-ਕਮ-ਪਿ੍ੰਸੀਪਲ ਹਰਪ੍ਰੀਤ ਸਿੰਘ ਸੋਂਧੀ, ਬਲਾਕ ਨੋਡਲ ਅਫ਼ਸਰ ਸ਼ਾਹਕੋਟ-2-ਕਮ-ਪਿ੍ੰਸੀਪਲ ਜਸਪਾਲਜੀਤ ਕੌਰ ਤੇ ਪਿ੍ੰਸੀਪਲ ਸੰਜੀਵ ਕੁਮਾਰ ਬਲਾਕ ਨੋਡਲ ਅਫ਼ਸਰ ਲੋਹੀਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | 6ਵੀਂ ਤੋਂ 8ਵੀਂ ਵਰਗ ਦੇ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ 'ਚੋਂ ਸਰਕਾਰੀ ਮਿਡਲ ਸਕੂਲ ਸੀਚੇਵਾਲ ਦੇ ਵਿਦਿਆਰਥੀ ਪਿ੍ੰਸ ਨੇ ਪਹਿਲਾ ਸਥਾਨ ਹਾਸਲ ਕੀਤਾ | ਇਸ ਮੁਕਾਬਲੇ ਦੀ ਤਿਆਰੀ ਸਕੂਲ ਦੇ ਡਰਾਇੰਗ ਟੀਚਰ ਕਰਮਦੀਪ ਸਿੰਘ ਸਚਦੇਵਾ ਵਲੋਂ ਕਰਵਾਈ ਗਈ | ਸਕੂਲ ਮੁਖੀ ਗੌਰਵ ਕੁਮਾਰ ਨੇ ਕਿਹਾ ਕਿ ਇਸ ਬੱਚੇ ਨੇ ਪੂਰੇ ਬਲਾਕ 'ਚ ਸੀਚੇਵਾਲ ਸਕੂਲ ਦਾ ਨਾਂਅ ਚਮਕਾਇਆ ਹੈ |

Ad Position 22
No active advertisement
ਪਿਛਲੀ ਖ਼ਬਰ ਡਾ.ਅੰਬੇਡਕਰ ਦੇ ਬੁੱਤ ਨਾਲ ਛੇੜਛਾੜ <br/> ਅਗਲੀ ਖ਼ਬਰ ਨੂਰਮਹਿਲ 'ਚ 3 ਮੈਡੀਕਲ ਦੁਕਾਨਾਂ ਤੇ ਘਰ 'ਚ ਚੋਰੀ <br/>
Ad Position 24