16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਬਾਜਵਾ ਕਲਾਂ 'ਚ ਚੋਰ ਗਰੋਹ ਸਰਗਰਮ, ਦਰਜਨ ਮੋਟਰਾਂ ਤੋਂ ਤਾਰਾਂ ਚੋਰੀ <br/>

Ad Position 21
No active advertisement
ਪਿੰਡ ਬਾਜਵਾ ਕਲਾਂ 'ਚ ਮੋਟਰਾਂ ਤੋਂ ਤਾਰਾਂ ਚੋਰੀਆਂ ਹੋਣ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੋਟਰਾਂ ਦੇ ਮਾਲਕ | ਤਸਵੀਰ : ਦਲਜੀਤ ਸਿੰਘ ਸਚਦੇਵਾ <br/> 03-06-2025
ਸ਼ਾਹਕੋਟ, 2 ਜੂਨ (ਦਲਜੀਤ ਸਿੰਘ ਸਚਦੇਵਾ)-ਪਿੰਡ ਬਾਜਵਾ ਕਲਾਂ (ਸ਼ਾਹਕੋਟ) 'ਚ ਬੀਤੀ ਰਾਤ ਚੋਰਾਂ ਵਲੋਂ ਕਿਸਾਨਾਂ ਦੀਆਂ ਦਰਜਨ ਦੇ ਕਰੀਬ ਮੋਟਰਾਂ ਤੋਂ ਤਾਰ੍ਹਾਂ ਚੋਰੀ ਕੀਤੀਆਂ ਗਈਆਂ ਹਨ | ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ ਪੁੱਤਰ ਸੁਖਵਿੰਦਰ ਸਿੰਘ, ਜਸਵੀਰ ਸਿੰਘ ਪੁੱਤਰ ਗੁਰਦਿਆਲ ਸਿੰਘ, ਅਜੈਬ ਸਿੰਘ ਪੁੱਤਰ ਗੁਰਦਿਆਲ ਸਿੰਘ, ਬਚਿੱਤਰ ਸਿੰਘ ਪੁੱਤਰ ਸੋਹਣ ਸਿੰਘ, ਗਗਨਦੀਪ ਸਿੰਘ ਪੁੱਤਰ ਕਰਨਜੀਤ ਸਿੰਘ, ਪਰਵਿੰਦਰ ਸਿੰਘ ਪੁੱਤਰ ਹਰਬੰਸ, ਰਣਜੀਤ ਸਿੰਘ ਪੁੁੱਤਰ ਮਹਿੰਦਰ ਸਿੰਘ, ਮੰਗਜੀਤ ਸਿੰਘ ਪੁੱਤਰ ਤਰਲੋਕ ਸਿੰਘ, ਪਰਮਜੀਤ ਸਿੰਘ ਪੁੱਤਰ ਕਰਮ ਸਿੰਘ, ਗੁਰਪਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ, ਨਿਰਮਲ ਸਿੰਘ ਪੁੱਤਰ ਗੁਰਬਖ਼ਸ਼ ਸਿੰਘ, ਜੈਲ ਸਿੰਘ ਪੁੱਤਰ ਹਰੀ ਸਿੰਘ ਤੇ ਰਜਿੰਦਰ ਸਿੰਘ ਪੁੱਤਰ ਹਰਦੀਪ ਸਿੰਘ (ਸਾਰੇ ਵਾਸੀ ਪਿੰਡ ਬਾਜਵਾ ਕਲਾਂ) ਨੇ ਦੱਸਿਆ ਕਿ ਪਿੰਡ ਤੋਂ ਬਾਹਰ ਜ਼ਮੀਨਾਂ ਵਿਚ ਸਾਡੀਆਂ ਮੋਟਰਾਂ ਲੱਗੀਆਂ ਹੋਈਆਂ ਹਨ ਤੇ ਸਾਡੇ ਖੂਹ 'ਤੇ ਖੇਤੀਬਾੜੀ ਦੇ ਸਾਧਨ ਵੀ ਖੜ੍ਹੇ ਹੁੰਦੇ ਹਨ | ਬੀਤੀ ਰਾਤ ਚੋਰ ਸਾਡੀਆਂ ਮੋਟਰਾਂ ਤੋਂ ਤਾਰਾਂ ਚੋਰੀ ਕਰਕੇ ਲੈ ਗਏ | ਤਾਰਾਂ ਚੋਰੀ ਹੋਣ ਕਾਰਨ ਸਾਡੀਆਂ ਮੋਟਰਾਂ ਬੰਦ ਪਈਆਂ ਹਨ, ਜਿਸ ਕਾਰਨ ਅਸੀਂ ਫ਼ਸਲਾਂ ਨੂੰ ਪਾਣੀ ਲਾਉਣ ਤੋਂ ਬੈਠੇ ਹਾਂ | ਉਨ੍ਹਾਂ ਕਿਹਾ ਕਿ ਮੋਟਰਾਂ ਤੋਂ ਪਹਿਲਾਂ ਵੀ ਕਈ ਵਾਰ ਚੋਰੀਆਂ ਹੋਣ ਕਾਰਨ ਸਾਡਾ ਬਹੁਤ ਨੁਕਸਾਨ ਹੋ ਚੁੱਕਾ ਹੈ, ਜਿਸ ਕਾਰਨ ਅਸੀਂ ਚੋਰਾਂ ਤੋਂ ਬਹੁਤ ਤੰਗ ਆ ਚੁੱਕੇ ਹਾਂ | ਲੋਕਾਂ ਵਿਚ ਪਾਇਆ ਜਾ ਰਿਹਾ ਹੈ ਕਿ ਚੋਰੀ ਸੰਬੰਧੀ ਦਰਖ਼ਾਸਤ ਸ਼ਾਹਕੋਟ ਪੁਲਿਸ ਨੂੰ ਦੇਣ ਦੇ ਬਾਵਜੂਦ ਪੁਲਿਸ ਨੇ ਪਿੰਡ ਵਿਚ ਆ ਕੇ ਮੌਕਾ ਦੇਖਣਾ ਵੀ ਜ਼ਰੂਰੀ ਨਹੀਂ ਸਮਝਿਆ | ਉਨ੍ਹਾਂ ਐੱਸ.ਐੱਸ.ਪੀ (ਦਿਹਾਤੀ) ਜਲੰਧਰ ਹਰਵਿੰਦਰ ਸਿੰਘ ਵਿਰਕ ਤੋਂ ਮੰਗ ਕੀਤੀ ਕਿ ਚੋਰਾਂ ਦੀ ਭਾਲ ਕਰਕੇ ਸਾਨੂੰ ਇਨਸਾਫ਼ ਦਿਵਾਇਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਐਡ: ਜਸਵੀਰ ਸਿੰਘ ਨੇ ਬਾਜਵਾ ਖੁਰਦ ਸਕੂਲ ਦੇ ਬੱਚਿਆਂ ਨੂੰ ਵੰਡੀ ਸਟੇਸ਼ਨਰੀ <br/> ਅਗਲੀ ਖ਼ਬਰ ਟਿਊਬਵੈੱਲਾਂ ਦੀ ਬਿਜਲੀ ਸਪਲਾਈ 15 ਦਿਨਾਂ ਤੋਂ ਬੰਦ <br/>
Ad Position 24