ਜੰਡਿਆਲਾ ਮੰਜਕੀ, 2 ਜੂਨ (ਸੁਰਜੀਤ ਸਿੰਘ ਜੰਡਿਆਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੀ ਪਿੰਡ ਨੂੰ ਪਿੰਡ ਦੇ ਸਾਬਕਾ ਸਰਪੰਚ ਮਹਿੰਦਰ ਸਿੰਘ ਕੂੰਨਰ ਤੇ ਉਨ੍ਹਾਂ ਦੇ ਸਪੁੱਤਰ ਪ੍ਰਵਾਸੀ ਪੰਜਾਬੀ ਗੁਰਮੀਤ ਸਿੰਘ ਕੂੰਨਰ, ਕਮਲਦੀਪ ਸਿੰਘ ਕੂੰਨਰ ਵਲੋਂ ਸਕੂਲ ਨੂੰ ਸੱਠ ਹਜ਼ਾਰ ਰੁਪਏ ਦੀ ਕੀਮਤ ਦਾ ਵਾਟਰ ਕੂਲਰ ਦਾਨ ਕੀਤਾ ਗਿਆ | ਮਹਿੰਦਰ ਸਿੰਘ ਨੇ ਕਿਹਾ ਕਿ ਜੇਕਰ ਸਕੂਲ ਅੱਗੇ ਵੀ ਕੋਈ ਜ਼ਰੂਰਤ ਪੈਂਦੀ ਹੈ ਤਾਂ ਉਨ੍ਹਾਂ ਦਾ ਪਰਿਵਾਰ ਮਦਦ ਲਈ ਸਦਾ ਤਤਪਰ ਰਹੇਗਾ | ਪਿ੍ੰਸੀਪਲ ਹਰਮੇਸ਼ ਘੇੜਾ ਨੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਕੂਲ ਸਕੂਲ ਸਟਾਫ, ਪ੍ਰਬੰਧਕੀ ਕਮੇਟੀਆਂ ਤੇ ਗ੍ਰਾਮ ਪੰਚਾਇਤ ਵਲੋਂ ਦਾਨੀ ਸੱਜਣਾਂ ਨੂੰ ਸਨਮਾਨਿਤ ਕੀਤਾ ਗਿਆ | ਸਰਪੰਚ ਬਲਕਾਰ ਸਿੰਘ ਕੂੰਨਰ, ਚੇਅਰਮੈਨ ਦਵਿੰਦਰ ਸਿੰਘ, ਕਾਮਰੇਡ ਕੁਲਵੰਤ ਸਿੰਘ, ਰਾਮ ਗੋਪਾਲ ਸਾਬਕਾ ਸਰਪੰਚ, ਸਤਨਾਮ ਸਿੰਘ, ਰਿਸ਼ੀ ਕੁਮਾਰ, ਕੁਲਵੰਤ ਰਾਮ, ਤੀਰਥ ਸਿੰਘ ਬਾਸੀ, ਮੁਨੀਸ਼ ਕੁਮਾਰ, ਜਸਵਿੰਦਰ ਸਾਂਪਲਾ, ਮੰਜੂ ਰਾਣੀ, ਅੰਸ਼ੂ ਸੱਭਰਵਾਲ, ਸਰਬਜੀਤ ਕੌਰ, ਜਸਵੀਰ ਕੌਰ,ਰਜਨੀ ਸੂਦ ਆਦਿ ਵੀ ਇਸ ਮੌਕੇ ਹਾਜ਼ਰ ਸਨ |