ਫਿਲੌਰ, 2 ਜੂਨ (ਸਤਿੰਦਰ ਸ਼ਰਮਾ)-ਦਲਿਤ ਸਮਾਜ ਪੰਜਾਬ ਦੇ ਆਗੂ ਅੰਮਿ੍ਤਪਾਲ ਭੋਂਸਲੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਦੇ ਨਿਰਾਦਰ ਸੰਬੰਧੀ ਮਾਮਲੇ ਨੂੰ ਲੈ ਕੇ ਬੀਤੀ ਸ਼ਾਮ ਨੂੰ ਸ੍ਰੀ ਗੁਰੂ ਰਵਿਦਾਸ ਭਵਨ ਫਿਲੌਰ ਵਿਖੇ ਮੀਟਿੰਗ ਕੀਤੀ ਗਈ ਜਿਸ ਵਿਚ ਸਮੂਹਿਕ ਤੌਰ 'ਤੇ ਫੈਸਲਾ ਲਿਆ ਗਿਆ ਕਿ ਜੇਕਰ 48 ਘੰਟੇ ਦੇ ਅੰਦਰ ਅੰਦਰ ਪੁਲਿਸ ਪ੍ਰਸ਼ਾਸਨ ਦੋਸ਼ੀਆਂ ਨੂੰ ਗਿ੍ਫ਼ਤਾਰ ਨਹੀਂ ਕਰਦਾ ਤਾਂ 4 ਜੂਨ ਨੂੰ 5 ਵਜੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਰੋਸ ਪ੍ਰਦਰਸ਼ਨ ਨੂੰ ਸਫਲ ਬਨਾਉਣ |