22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸੁਖਦੇਵ ਵਸ਼ਿਸ਼ਟ, ਰਵਿੰਦਰ ਕੁਮਾਰ ਤੇ ਰਾਜਨ ਅਰੋੜਾ ਦੀ ਜ਼ਮਾਨਤ ਦੀਆਂ ਅਰਜ਼ੀਆਂ 'ਤੇ ਸੁਣਵਾਈ ਅੱਜ

Ad Position 21
No active advertisement
ਅਜੀਤ ਡੈਸਕ 04-06-2025

ਜਲੰਧਰ, 3 ਜੂਨ (ਸ਼ਿਵ, ਭੱਲਾ)-ਭਿ੍ਸ਼ਟਾਚਾਰ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਵਿਧਾਇਕ ਰਮਨ ਅਰੋੜਾ ਤੇ ਉਸ ਦੇ ਕਰੀਬੀ ਮਹੇਸ਼ ਮੁਖੀਜਾ ਦੋਵਾਂ ਨੂੰ ਅਦਾਲਤ ਵਲੋਂ ਜੁਡੀਸ਼ੀਅਲ ਹਿਰਾਸਤ 'ਚ ਭੇਜਿਆ ਜਾ ਚੁੱਕਾ ਹੈ ਤੇ ਸਭ ਤੋਂ ਪਹਿਲਾਂ ਇਸ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਨਗਰ ਨਿਗਮ ਦੇ ਏ.ਟੀ.ਪੀ ਸੁਖਦੇਵ ਵਸ਼ਿਸ਼ਟ ਨੇ ਇਸ ਮਾਮਲੇ 'ਚ ਆਪਣੀ ਜ਼ਮਾਨਤ ਦੀ ਅਰਜ਼ੀ ਲਗਾ ਦਿੱਤੀ ਹੈ ਤੇ ਉਨ੍ਹਾਂ ਦੇ ਨਾਲ ਹੀ ਰਮਨ ਅਰੋੜਾ ਦੇ ਲੜਕੇ ਰਾਜਨ ਅਰੋੜਾ ਨੇ ਵੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਲਗਾਈ ਹੈ ਤੇ ਨਾਲ ਹੀ ਨਗਰ ਨਿਗਮ ਦੇ ਇੱਕ ਹੋਰ ਏ.ਟੀ.ਪੀ ਰਵਿੰਦਰ ਕੁਮਾਰ ਨੇ ਵੀ ਗਿ੍ਫ਼ਤਾਰੀ ਦੇ ਡਰ ਤੋਂ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਲਗਾਈ ਹੈ | ਇਨ੍ਹਾਂ ਸਾਰੀਆਂ ਦੀ ਜ਼ਮਾਨਤ ਦੀਆਂ ਅਰਜ਼ੀਆਂ 'ਤੇ ਸੁਣਵਾਈ 4 ਜੂਨ ਬੁੱਧਵਾਰ ਨੂੰ ਹੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ 'ਚ ਹੋਵੇਗੀ |
ਗੁਰਦੁਆਰਾ ਸੈਂਟਰਲ ਟਾਊਨ ਵਿਖੇ ਗੁਰਮਤਿ ਸਮਾਗਮ ਕੱਲ੍ਹ
ਜਲੰਧਰ, 3 ਜੂਨ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਦੇ ਜਰਨਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ 5 ਜੂਨ ਦਿਨ ਵੀਰਵਾਰ ਸ਼ਾਮ 6.30 ਤੋਂ ਰਾਤ 10 ਵਜੇ ਤੱਕ ਹਰਿਮੰਦਰ ਸਾਹਿਬ ਵਿਖੇ ਵਾਪਰੇ 1984 ਵਿਚ ਸਾਕਾ ਨੀਲਾ ਤਾਰਾ ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਭਾਈ ਸ਼ੁਭਦੀਪ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ) ਰਾਤ 8.30 ਤੋ 10 ਵਜੇ ਤੱਕ ਗੁਰਬਾਣੀ ਕੀਰਤਨ ਦੀ ਹਾਜ਼ਰੀ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਨਿਗਮ ਦੇ ਕਈ ਮੁਲਾਜ਼ਮਾਂ ਨੂੰ ਹੋਰ ਦਿੱਤੇ ਕੰਮ ਅਗਲੀ ਖ਼ਬਰ ਸਨਅਤਕਾਰਾਂ ਵਲੋਂ ਪਾਵਰ ਕੁਆਲਿਟੀ ਮੀਟਰ ਬਾਰੇ ਜਾਰੀ ਨੋਟਿਸ ਵਾਪਸ ਲੈਣ ਦੀ ਮੰਗ <br/>
Ad Position 24