22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਨਗਰ ਨਿਗਮ ਤੇ ਟਰੈਫਿਕ ਪੁਲਿਸ ਦੀਆਂ ਟੀਮਾਂ ਨੇ ਬਾਜ਼ਾਰਾਂ 'ਚ ਕੀਤੇ ਨਾਜਾਇਜ਼ ਕਬਜ਼ੇ ਹਟਵਾਏ <br/>

Ad Position 21
No active advertisement
ਅਜੀਤ ਡੈਸਕ 04-06-2025
ਜਲੰਧਰ, 3 ਜੂਨ (ਸ਼ੈਲੀ)-ਅੱਜ ਇੱਕ ਸਾਂਝੀ ਕਾਰਵਾਈ ਦੌਰਾਨ ਨਗਰ ਨਿਗਮ ਤੇ ਟਰੈਫਿਕ ਪੁਲਿਸ ਦੀਆਂ ਟੀਮਾਂ ਨੇ ਸ਼ਹਿਰ ਦੇ ਕਈ ਬਾਜ਼ਾਰਾਂ 'ਚ ਚੱਕਰ ਲਗਾਕੇ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਬਾਹਰ ਰੁਕਿਆ ਸਮਾਨ ਚੁਕਵਾਕੇ ਕੀਤੇ ਗਏ ਨਾਜਾਇਜ਼ ਕਬਜ਼ੇ ਹਟਵਾਏ | ਇਸ ਦੌਰਾਨ ਏਸੀਪੀ ਟਰੈਫਿਕ ਮਹੇਸ਼ ਕੁਮਾਰ ਤੇ ਇੰਸਪੈਕਟਰ ਸੁਖਜਿੰਦਰ ਸਿੰਘ ਵੀ ਟੀਮਾਂ ਦੇ ਨਾਲ ਸਨ | ਇਸ ਦੌਰਾਨ ਦੋਵਾਂ ਟੀਮਾਂ ਨੇ ਰੈਣਕ ਬਾਜ਼ਾਰ ਤੇ ਨਾਲ ਲੱਗਦੇ ਬਾਜ਼ਾਰਾਂ 'ਚ ਚੱਕਰ ਲਗਾਏ ਤੇ ਦੁਕਾਨਾਂ ਦੇ ਬਾਹਰ ਕੀਤੇ ਕਬਜ਼ੇ ਹਟਵਾਏ | ਜਾਣਕਾਰੀ ਦਿੰਦੇ ਹੋਏ ਏਸੀਪੀ ਟਰੈਫਿਕ ਮਹੇਸ਼ ਕੁਮਾਰ ਨੇ ਦੱਸਿਆ ਕਿ ਇਸ ਦੌਰਾਨ ਜਿਨ੍ਹਾਂ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਦੇ ਬਾਹਰ ਸਾਮਾਨ ਰੱਖ ਕੇ ਸੜਕ 'ਤੇ ਨਾਜਾਇਜ਼ ਕਬਜ਼ੇ ਕੀਤੇ ਸਨ, ਉਨ੍ਹਾਂ ਨੂੰ ਹਟਾ ਦਿੱਤਾ ਗਿਆ ਤੇ ਉਨ੍ਹਾਂ ਦਾ ਸਾਮਾਨ ਦੁਕਾਨਾਂ ਦੇ ਅੰਦਰ ਰੱਖਵਾਇਆ ਗਿਆ ਅਤੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੀਆਂ ਦੁਕਾਨਾਂ ਦਾ ਸਾਮਾਨ ਬਾਹਰ ਨਾ ਰੱਖਣ | ਜੇਕਰ ਕੋਈ ਦੁਕਾਨ ਦੇ ਬਾਹਰ ਸਾਮਾਨ ਰੱਖ ਕੇ ਸੜਕ 'ਤੇ ਰੁਕਾਵਟ ਪਾਉਂਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ | ਇਸ ਦੌਰਾਨ ਟੀਮਾਂ ਨੇ ਕਈ ਦੁਕਾਨਦਾਰਾਂ ਦਾ ਸਾਮਾਨ ਵੀ ਜ਼ਬਤ ਕਰ ਲਿਆ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕਪੁਰਾ ਮਾਰਕੀਟ 'ਚ ਖੁੱਲ੍ਹੇ ਸ਼ਰਾਬ ਦੇ ਠੇਕੇ ਦੇ ਵਿਰੋਧ 'ਚ ਲੋਕਾਂ ਵਲੋਂ ਧਰਨਾ ਪ੍ਰਦਰਸ਼ਨ <br/> ਅਗਲੀ ਖ਼ਬਰ ਨਿਗਮ ਦੇ ਕਈ ਮੁਲਾਜ਼ਮਾਂ ਨੂੰ ਹੋਰ ਦਿੱਤੇ ਕੰਮ
Ad Position 24