22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਰਮਨ ਅਰੋੜਾ ਦੇ ਕਰੀਬੀ ਮਹੇਸ਼ ਮਖੀਜਾ ਨੂੰ ਜੇਲ ਭੇਜਿਆ <br/>

Ad Position 21
No active advertisement
ਅਜੀਤ ਡੈਸਕ 04-06-2025
ਜਲੰਧਰ, 3 ਜੂਨ (ਸ਼ਿਵ, ਭੱਲਾ)-ਵਿਧਾਇਕ ਰਮਨ ਅਰੋੜਾ ਦੇ ਕਰੀਬੀ ਦੱਸੇ ਜਾਂਦੇ ਤੇ ਆੜ੍ਹਤੀ ਮਹੇਸ਼ ਮਖੀਜਾ ਨੂੰ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ 'ਚ ਪੇਸ਼ ਕੀਤਾ ਗਿਆ ਜਿੱਥੇ ਕਿ ਉਨ੍ਹਾਂ ਨੂੰ ਜੇਲ੍ਹ (ਜੁਡੀਸ਼ੀਅਲ ਹਿਰਾਸਤ) ਵਿਚ ਭੇਜ ਦਿੱਤਾ ਗਿਆ ਹੈ | ਅਦਾਲਤ ਵਲੋਂ ਮਹੇਸ਼ ਮਖੀਜਾ ਨੂੰ 16 ਤੱਕ ਜੁਡੀਸ਼ੀਅਲ ਹਿਰਾਸਤ 'ਚ ਭੇਜਿਆ ਗਿਆ ਹੈ | ਮਹੇਸ਼ ਮਖੀਜਾ ਨੂੰ ਵਿਜੀਲੈਂਸ ਬਿਊਰੋ ਨੇ ਕੁੱਝ ਦਿਨ ਪਹਿਲਾਂ ਹੀ ਭਿ੍ਸ਼ਟਾਚਾਰ ਦੇ ਦੋਸ਼ਾਂ 'ਚ ਗਿ੍ਫ਼ਤਾਰ ਕੀਤੇ ਗਏ ਵਿਧਾਇਕ ਰਮਨ ਅਰੋੜਾ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਸੀ | ਦੱਸਿਆ ਜਾਂਦਾ ਹੈ ਕਿ ਵਿਜੀਲੈਂਸ ਬਿਊਰੋ ਨੇ ਮਹੇਸ਼ ਮਖੀਜਾ ਕੋਲ ਜਾਇਦਾਦਾਂ ਜਾਂ ਹੋਰ ਮਾਮਲਿਆਂ 'ਚ ਜਾਣਕਾਰੀ ਲੈਣ ਲਈ ਪੁੱਛਗਿੱਛ ਕੀਤੀ ਸੀ | ਜਦੋਂ ਰਮਨ ਅਰੋੜਾ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ ਤਾਂ ਮਹੇਸ਼ ਮਖੀਜਾ ਉਸ ਵੇਲੇ ਹੀ ਗ਼ਾਇਬ ਹੋ ਗਿਆ ਸੀ | ਜਿਸ ਨੂੰ ਬਾਅਦ 'ਚ ਗਿ੍ਫ਼ਤਾਰ ਕੀਤਾ ਗਿਆ ਸੀ | ਉਧਰ ਵਿਜੀਲੈਂਸ ਬਿਊਰੋ ਵਲੋਂ ਹੁਣ ਰਮਨ ਅਰੋੜਾ ਮਾਮਲੇ 'ਚ ਸਿਰਫ਼ ਰਮਨ ਅਰੋੜਾ ਦੇ ਕੁੜਮ ਰਾਜੂ ਮਦਾਨ ਤੇ ਰਮਨ ਅਰੋੜਾ ਦੇ ਬੇਟੇ ਰਾਜਨ ਅਰੋੜਾ ਦੀ ਭਾਲ ਹੈ ਜਿਸ ਲਈ ਵਿਜੀਲੈਂਸ ਬਿਊਰੋ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਰਮਨ ਅਰੋੜਾ ਮਾਮਲੇ 'ਚ ਵਿਜੀਲੈਂਸ ਨੇ ਹੁਣ ਰਾਜੂ ਮਦਾਨ ਤੇ ਰਾਜਨ ਅਰੋੜਾ ਤੋਂ ਹੀ ਪੁੱਛਗਿੱਛ ਕਰਨੀ ਹੈ | ਰਾਜਨ ਅਰੋੜਾ ਨੇ ਉਂਜ ਗਿ੍ਫ਼ਤਾਰੀ ਤੋਂ ਬਚਣ ਲਈ ਅਗਾੳਾੂ ਜ਼ਮਾਨਤ ਦੀ ਅਰਜ਼ੀ ਲਗਾਈ ਹੈ | ਰਮਨ ਅਰੋੜਾ ਮਾਮਲੇ 'ਚ ਹੁਣ ਤੱਕ ਅਦਾਲਤ ਵਲੋਂ ਵਿਧਾਇਕ ਰਮਨ ਅਰੋੜਾ, ਨਗਰ ਨਿਗਮ ਦੇ ਏ. ਟੀ. ਪੀ. ਸੁਖਦੇਵ ਵਸ਼ਿਸ਼ਟ, ਮਹਿਲਾ ਬਿਲਡਿੰਗ ਇੰਸਪੈਕਟਰ ਹਰਪ੍ਰੀਤ ਕੌਰ ਨੂੰ ਜੇਲ੍ਹ (ਜੁਡੀਸ਼ੀਅਲ ਹਿਰਾਸਤ) ਵਿਚ ਭੇਜਿਆ ਹੋਇਆ ਹੈ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸੋਨਲ ਵੈੱਲਫੇਅਰ ਐਸੋਸੀਏਸ਼ਨ ਦੇ ਵਫ਼ਦ ਨੇ ਅਭਿਜੀਤ ਸਿਨਹਾ, ਗ੍ਰਹਿ ਮੰਤਰਾਲੇ... ਅਗਲੀ ਖ਼ਬਰ ਫਰਦ ਕੇਂਦਰਾਂ ਦੇ ਕਰਮਚਾਰੀਆਂ ਨੇ ਤਨਖਾਹਾਂ ਨਾ ਮਿਲਣ ਕਰਕੇ ਕੀਤੀ ਅਣਮਿੱਥੇ ਸਮੇਂ ਦੀ ਹੜਤਾਲ <br/>
Ad Position 24