ਖੋਹਬਾਜ਼ੀ ਦੇ ਮਾਮਲੇ 'ਚ ਬਰੀ
ਅਜੀਤ ਡੈਸਕ
04-06-2025
ਜਲੰਧਰ, 3 ਜੂਨ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਨੇ ਖੋਹਬਾਜ਼ੀ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਸ਼ਕਤੀ ਅਰੋੜਾ ਉਰਫ਼ ਰੋਕੀ ਪੁੱਤਰ ਪ੍ਰਦੀਪ ਕੁਮਾਰ ਵਾਸੀ ਸ਼ਹੀਦ ਬਾਬੂ ਲਾਭ ਸਿੰਘ ਨਗਰ, ਜਲੰਧਰ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ | ਉਕਤ ਦੇ ਖ਼ਿਲਾਫ਼ ਮਿਤੀ 4 ਮਾਰਚ 2021 ਨੂੰ ਥਾਣਾ ਆਦਮਪੁਰ ਵਿਖੇ ਅਲਕਾ ਵਾਸੀ ਅਵਤਾਰ ਨਗਰ, ਜਲੰਧਰ ਦੀ ਸ਼ਿਕਾਇਤ 'ਤੇ ਉਸ ਦੀ ਸੋਨੇ ਦੀ ਚੇਨ ਖੋਹਣ ਦਾ ਮਾਮਲਾ ਦਰਜ ਕੀਤਾ ਗਿਆ ਸੀ, ਪਰ ਅੱਜ ਅਦਾਲਤ ਨੇ ਦੋਸ਼ ਸਾਬਤ ਨਾ ਹੋਣ 'ਤੇ ਉਕਤ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ |