ਜਲੰਧਰ, 3 ਜੂਨ (ਪਵਨ ਖਰਬੰਦਾ)-ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਇਕਾਈ ਜਲੰਧਰ ਦੀ ਮੀਟਿੰਗ ਸੂਬਾ ਆਗੂ ਜਿਲ੍ਹਾ ਆਗੂ ਦਿਸ਼ਕਰਨ ਕੌਰ, ਰਜਨੀ, ਸੰਗੀਤਾ, ਮੀਨਾ ਰਾਣੀ, ਸਾਰਿਕ, ਸੁਮਨ, ਸੁਸ਼ੀਲ ਅੰਗੂਰਾਲ, ਬਲਜੀਤ ਸਿੰਘ, ਇਕਬਾਲ ਸਿੰਘ, ਹਰਜਿੰਦਰ ਪਾਲ, ਹਰੀ ਸ਼ੰਕਰ, ਗੁਰਮੀਤ ਸਿੰਘ, ਅਸ਼ਵਨੀ, ਸੁਨੀਤ ਸਰੀਨ ਆਦਿ ਦੀ ਅਗਵਾਈ ਵਿੱਚ ਹੋਈ, ਜਿਸ 'ਚ ਕੰਪਿਊਟਰ ਅਧਿਆਪਕਾਂ ਵਲੋਂ 5 ਜੂਨ ਦਿਨ ਵੀਰਵਾਰ ਨੂੰ ਲੁਧਿਆਣਾ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਸੰਬੰਧੀ ਵਿਚਾਰ ਚਰਚਾ ਕੀਤੀ ਗਈ | ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਅੜੀਅਲ ਤੇ ਬੇਰੁਖੀ ਵਾਲੇ ਰਵੱਈਏ ਤੇ ਸਿੱਖਿਆ ਮੰਤਰੀ ਪੰਜਾਬ ਦੇ 15 ਸਤੰਬਰ ਦੇ ਕੀਤੇ ਐਲਾਨ ਤੋਂ ਲਗਾਤਾਰ ਭੱਜਣ ਕਰਕੇ ਸੰਘਰਸ਼ ਕਮੇਟੀ ਵਲੋਂ 5 ਜੂਨ ਨੂੰ ਲੁਧਿਆਣਾ ਵਿਖੇ ਸੂਬਾਈ ਰੈਲੀ ਕਰਨ ਦਾ ਫੈਸਲਾ ਕੀਤਾ ਗਿਆ, ਜਿਸ 'ਚ ਸੂਬੇ ਭਰ ਦੇ ਕੰਪਿਊਟਰ ਅਧਿਆਪਕ ਆਪਣੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਦੇ ਹੋਏ ਆਪਣੇ ਹੱਕਾਂ ਦੇ ਲਈ ਆਵਾਜ਼ ਬੁਲੰਦ ਕਰਨਗੇ ਤੇ ਡੀਸੀ ਦਫਤਰ ਲੁਧਿਆਣਾ ਤੋਂ ਐਮ.ਐਲ.ਏ. ਕੈਡੀਡੇਟ ਸੰਜੀਵ ਕੁਮਾਰ ਅਰੋੜਾ ਦੇ ਦਫਤਰ ਤੱਕ ਰੋਸ ਮਾਰਚ ਕਰਨਗੇ | ਉਨ੍ਹਾਂ ਸਾਫ ਕੀਤਾ ਕਿ ਜੇਕਰ ਸਮਾਂ ਰਹਿੰਦੇ ਕੰਪਿਊਟਰ ਅਧਿਆਪਕਾਂ ਦੇ ਹੱਕ ਬਹਾਲ ਨਾ ਕੀਤੇ ਗਏ ਤਾਂ ਉਹ ਸੰਘਰਸ਼ ਨੂੰ ਹੋਰ ਤੇਜ ਕਰ ਦੇਣਗੇ ਤੇ ਲੁਧਿਆਣਾ ਜ਼ਿਮਨੀ ਚੋਣ 'ਚ ਪੰਜਾਬ ਸਰਕਾਰ ਦੇ ਹਰ ਮੰਤਰੀ ਦਾ ਘਿਰਾਓ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਤੇ ਸਬੰਧਿਤ ਵਿਭਾਗ ਦੀ ਹੋਵੇਗੀ |