ਜਲੰਧਰ, 3 ਜੂਨ (ਹਰਵਿੰਦਰ ਸਿੰਘ ਫੁੱਲ)-ਜੂਨ 1984 'ਚ ਅਪ੍ਰੇਸ਼ਨ ਨੀਲਾ ਤਾਰਾ ਦੌਰਾਨ ਸ਼੍ਰੀ ਦਰਬਾਰ ਸਾਹਿਬ ਉੱਤੇ ਕੀਤੇ ਹਮਲੇ ਦੌਰਾਨ ਸੈਂਕੜੇ ਬੇਦੋਸ਼ੇ ਸਿੰਘ ਸਿੰਘਣੀਆਂ ਤੇ ਬੱਚਿਆਂ ਨੂੰ ਸ਼ਹੀਦ ਕੀਤਾ ਗਿਆ ਸੀ | ਇਸ ਹਮਲੇ ਦੌਰਾਨ 20ਵੀਂ ਸਦੀ ਦੇ ਮਹਾਨ ਜਰਨੈਲ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਭਾਈ ਸੁਬੇਗ ਸਿੰਘ ਵੀ ਸ਼ਹੀਦੀਆਂ ਪ੍ਰਾਪਤ ਕਰ ਗਏ ਸਨ | ਇਨ੍ਹਾਂ ਮਹਾਨ ਸਿੰਘ, ਸਿੰਘਣੀਆਂ ਤੇ ਬੱਚਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਇੱਕ ਵਿਸ਼ਾਲ ਰੋਸ ਮਾਰਚ 6 ਜੂਨ ਦਿਨ ਸ਼ੁੱਕਰਵਾਰ ਸ਼ਾਮ 4.30 ਵਜੇ ਤੋਂ ਗੁਰਦੁਆਰਾ ਰਾਮਗੜ੍ਹੀਆ ਨੇੜੇ ਪਟੇਲ ਚੌਕ ਤੋਂ ਕੱਢਿਆ ਜਾਵੇਗਾ ਜੋ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਬਸਤੀ ਅੱਡਾ, ਪੁਲੀ ਅਲੀ ਮੁਹੱਲਾ, ਭਗਵਾਨ ਵਾਲਮੀਕੀ ਚੌਕ, ਅੰਬੇਦਕਰ ਚੌਕ, ਨਕੋਦਰ ਚੌਕ, ਗੁਰੂ ਨਾਨਕ ਮਿਸ਼ਨ ਚੌਕ, ਬੱਸ ਸਟੈਂਡ 'ਤੇ ਜਾ ਕੇ ਸਮਾਪਤ ਹੋਵੇਗਾ | ਇਹ ਜਾਣਕਾਰੀ ਦਿੰਦੇ ਹੋਏ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਜਸਬੀਰ ਸਿੰਘ ਬੱਗਾ, ਸਤਪਾਲ ਸਿੰਘ ਸਿਦਕੀ, ਪਰਮਪ੍ਰੀਤ ਸਿੰਘ ਵਿੱਟੀ, ਹਰਜੋਤ ਸਿੰਘ ਲੱਕੀ, ਬਾਬਾ ਬਲਵਿੰਦਰ ਸਿੰਘ, ਵਿਕੀ ਸਿੰਘ ਖ਼ਾਲਸਾ, ਅਮਨਦੀਪ ਸਿੰਘ ਬੱਗਾ ਨੇ ਇੱਕ ਸਾਂਝੇ ਬਿਆਨ ਵਿਚ ਕਿਹਾ ਕਿ ਰੋਸ ਮਾਰਚ ਪੂਰਨ ਰੂਪ 'ਚ ਸ਼ਾਂਤਮਈ ਢੰਗ ਨਾਲ ਕੱਢਿਆ ਜਾਵੇਗਾ | ਸੰਗਤਾਂ ਸ਼ਹੀਦ ਸਿੰਘਾਂ ਦੀ ਜੈ ਜੈ ਕਾਰ ਕਰਦੀਆਂ ਹੋਈਆਂ ਹੱਥਾਂ 'ਚ ਖ਼ਾਲਸਾਈ ਨਿਸ਼ਾਨ ਸਾਹਿਬ ਫੜ ਕੇ ਯਾਦ ਕਰਨਗੀਆਂ | ਜਿਨ੍ਹਾਂ ਸਿੰਘਾਂ ਨੇ ਦਰਬਾਰ ਸਾਹਿਬ ਦੀ ਆਨ ਸ਼ਾਨ ਤੇ ਮਰਿਆਦਾ ਦੀ ਰੱਖਿਆ ਲਈ ਕੁਰਬਾਨੀਆਂ ਦਿੱਤੀਆਂ | ਉਨ੍ਹਾਂ ਨੂੰ ਸਿੱਖ ਕੌਮ ਕਦੀ ਵੀ ਨਹੀਂ ਭੁੱਲੇਗੀ | ਉਨ੍ਹਾਂ ਕਿਹਾ ਕਿ ਇਸ ਰੋਸ ਮਾਰਚ ਕੱਢਣ ਦਾ ਮੁੱਖ ਮਕਸਦ ਆਉਣ ਵਾਲੀ ਪੀੜੀ ਨੂੰ ਉਸ ਸਮੇਂ ਦੀ ਜ਼ਾਲਮ ਸਰਕਾਰ ਵਲੋਂ ਕੀਤੇ ਅੱਤਿਆਚਾਰ ਬਾਰੇ ਜਾਣੂ ਕਰਵਾਇਆ ਜਾ ਸਕੇ | ਇਸ ਮੌਕੇ ਪ੍ਰਭਜੋਤ ਸਿੰਘ, ਪਲਵਿੰਦਰ ਸਿੰਘ ਬਾਬਾ, ਤਰਲੋਚਨ ਸਿੰਘ ਭਸੀਨ, ਦਿਲਪ੍ਰੀਤ ਸਿੰਘ, ਪਰਜਿੰਦਰ ਸਿੰਘ, ਲਖਵਿੰਦਰ ਸਿੰਘ, ਪ੍ਰਭਜੋਤ ਸਿੰਘ ਬੇਦੀ, ਸਵਰਨ ਸਿੰਘ ਚੱਡਾ, ਬਲਜੀਤ ਸਿੰਘ ਸ਼ੰਟੀ, ਜਸਵੀਰ ਸਿੰਘ, ਬਲਦੇਵ ਸਿੰਘ, ਨਿਰਮਲ ਸਿੰਘ, ਸਰਬਜੀਤ ਸਿੰਘ, ਗੁਰਬਚਨ ਸਿੰਘ, ਸਤਨਾਮ ਸਿੰਘ ਬੰਟੀ, ਸੁਖਵਿੰਦਰ ਸਿੰਘ ਬੰਟੀ, ਸਨੀ ਰਠੋਰ, ਗੁਰਪਿਆਰ ਸਿੰਘ, ਪ੍ਰਭਜੋਤ ਸਿੰਘ, ਪਲਵਿੰਦਰ ਸਿੰਘ ਬਾਬਾ, ਦਿਲਪ੍ਰੀਤ ਸਿੰਘ , ਸੁਰਨ ਸਿੰਘ ਚੱਢਾ, ਬਲਜੀਤ ਸਿੰਘ ਸ਼ੈਂਟੀ , ਪਰਮਜੀਤ ਸਿੰਘ, ਹਰਪ੍ਰੀਤ ਸਿੰਘ ਰੌਬਿਨ, ਗੁਰਵਿੰਦਰ ਸਿੰਘ, ਹਰਵਿੰਦਰ ਸਿੰਘ ਚਿੱਟਕਾਰਾ, ਬਾਬਾ ਬਲਵਿੰਦਰ ਸਿੰਘ, ਮਨਮੀਤ ਸਿੰਘ, ਅਰਸ਼ਦੀਪ ਸਿੰਘ ਹਾਜ਼ਰ ਸਨ |