ਮਹਿਤਪੁਰ, 3 ਜੂਨ (ਲਖਵਿੰਦਰ ਸਿੰਘ)- ਇੰਸ. ਬਲਬੀਰ ਸਿੰਘ ਮੁੱਖ ਅਫ਼ਸਰ ਥਾਣਾ ਮਹਿਤਪੁਰ ਦੀ ਪੁਲਿਸ ਪਾਰਟੀ ਵਲੋਂ ਹੈਰੋਇਨ ਤੇ ਨਸ਼ੀਲੀਆ ਗੋਲੀਆਂ ਸਪਲਾਈ ਕਰਨ ਵਾਲੇ 2 ਦੋਸ਼ੀ ਗਿ੍ਫ਼ਤਾਰ ਕਰਨ 'ਚ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ | ਉਕਾਂਰ ਸਿੰਘ ਬਰਾੜ ਉਪ ਪੁਲਿਸ ਕਪਤਾਨ ਸਬ.ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਇੰਸ.ਬਲਬੀਰ ਸਿੰਘ ਮੁੱਖ ਅਫ਼ਸਰ ਥਾਣਾ ਮਹਿਤਪੁਰ ਦੀ ਟੀਮ ਗੁਰਨਾਮ ਸਿੰਘ ਨੇ ਦੱਸਿਆ ਕਿ ਦੋਸ਼ੀ ਰਕੇਸ਼ ਕੁਮਾਰ ਪੁੱਤਰ ਪ੍ਰਦੀਪ ਕੁਮਾਰ ਵਾਸੀ ਮੁਹੱਲਾ ਰਿਸ਼ੀ ਨਗਰ ਨਕੋਦਰ ਨੂੰ ਕਾਬੂ ਕਰਕੇ 100 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਜਿਸ ਪਾਸੋਂ ਪੁੱਛ ਗਿੱਛ ਕੀਤੀ ਗਈ ਜਿਸਨੇ ਦੱਸਿਆ ਸੀ ਕਿ ਉਸਨੇ ਇਹ ਹੈਰੋਇਨ ਹਿੰਮਤ ਗਿੱਲ ਪੁੱਤਰ ਪਰਸ਼ੋਤਮ ਲਾਲ ਵਾਸੀ ਨਕੋਦਰ ਪਾਸੋ ਲਿਆਦੀ ਸੀ, ਜਿਸਨੂੰ ਨਾਮਜ਼ਦ ਕਾਬੂ ਕੀਤਾ ਗਿਆ ਜਿਸ ਪਾਸੋਂ 260 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਹੈ | ਜਿਸਨੂੰ ਵੀ ਪੁੱਛ-ਗਿੱਛ ਕੀਤੀ ਜਾਵੇਗੀ ਕਿ ਇਹ ਸਮਾਨ ਕਿਹੜੇ ਸਾਧਨਾਂ ਰਾਂਹੀ ਕਿੱਥੋ ਅਤੇ ਕਿਵੇਂ ਲਿਆਂਦਾ ਗਿਆ ਹੈ | ਇਸੇ ਤਰ੍ਹਾਂ ਨਿਰੰਜਣ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਇਲਾਕਾ ਥਾਣਾ ਮਹਿਤਪੁਰ ਦੇ ਵੱਖ-ਵੱਖ ਏਰੀਏ 'ਚ ਕਾਸੋ ਅਪ੍ਰੇਸ਼ਨ ਕੀਤਾ ਗਿਆ ਹੈ | ਨਸ਼ੇ ਦੇ ਖ਼ਿਲਾਫ਼ ਸ਼ਪੈਸ਼ਲ ਮੁਹਿੰਮ ਦੌਰਾਨ ਗਸ਼ਤ ਵਾ ਨਾਕਾਬੰਦੀ ਕਰਕੇ ਇੱਕ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਹਨਾਂ ਪਾਸੋਂ 20 ਨਸ਼ੀਲੀਆ ਗੋਲੀਆ ਬਰਾਮਦ ਹੋਣ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ |