22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਗੁਰਦੁਆਰਾ ਸ਼ਹੀਦ ਅਸਥਾਨ ਨਵਾਂ ਕਿਲ੍ਹਾ ਵਿਖੇ ਜੋੜ ਮੇਲਾ 9 ਤੋਂ

Ad Position 21
No active advertisement
ਅਜੀਤ ਡੈਸਕ 04-06-2025
ਸ਼ਾਹਕੋਟ, 3 ਜੂਨ (ਬਾਂਸਲ)-ਗੁਰਦੁਆਰਾ ਸ਼ਹੀਦ ਅਸਥਾਨ ਨਵਾਂ ਕਿਲਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਚਾਨਾ ਨੇ ਦੱਸਿਆ ਕਿ ਗੁਰਦਆਰਾ ਸ਼ਹੀਦ ਅਸਥਾਨ ਵਿਖੇ ਐਨ.ਆਰ.ਆਈ. ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ 9 ਜੂਨ ਤੋਂ 11 ਜੂਨ ਤੱਕ ਮਨਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ 9 ਜੂਨ ਨੂੰ 28 ਸ਼੍ਰੀ ਅਖੰਡ ਪਾਠਾਂ ਦੀ ਲੜੀ ਦੀ ਆਰੰਭਤਾ ਹੋਵੇਗੀ ਤੇ 11 ਜੂਨ ਨੂੰ ਸਵੇਰੇ 10 ਵਜੇ ਪਾਠਾਂ ਦੇ ਭੋਗ ਪਾਏ ਜਾਣਗੇ | ਉਪਰੰਤ ਖੁੱਲ੍ਹੇ ਪੰਡਾਲ 'ਚ ਧਾਰਮਿਕ ਦੀਵਾਨ ਸਜਾਇਆ ਜਾਵੇਗਾ ਜਿਸ ਵਿਚ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਹਜ਼ੂਰੀ ਰਾਗੀ ਭਾਈ ਦਿਲਬਾਗ ਸਿੰਘ ਦਾ ਕੀਰਤਨੀ ਜਥਾ, ਭਾਈ ਹਰਨੇਕ ਸਿੰਘ ਬੁਲੰਦਾ ਤੇ ਭਾਈ ਸਤਨਾਮ ਸਿੰਘ ਸਿਦਕੀ ਦਾ ਢਾਡੀ ਜਥਾ ਪੰਡਾਲ ਵਿਚ ਜੁੜ ਬੈਠੀ ਸੰਗਤ ਨੂੰ ਗੁਰਬਾਣੀ ਤੇ ਗੁਰ ਇਤਿਹਾਸ ਨਾਲ ਜੋੜਨਗੇ | ਉਨ੍ਹਾਂ ਦੱਸਿਆ ਕਿ 10 ਜੂਨ ਨੂੰ ਕਮਲ ਬਲੱਡ ਬੈਂਕ ਜਲੰਧਰ ਦੀ ਟੀਮ ਵਲੋਂ ਖੂਨਦਾਨ ਕੈਂਪ ਲਗਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ਦੇ ਬੀ.ਡੀ.ਪੀ.ਓ ਦਫ਼ਤਰ 'ਚ ਭਿ੍ਸ਼ਟਾਚਾਰ ਦਾ ਬੋਲਬਾਲਾ <br/> ਅਗਲੀ ਖ਼ਬਰ ਸ਼ਾਹਕੋਟ ਦੇ ਵਾਰਡ ਨੰਬਰ 8 'ਚ 'ਸਮਾਜ ਸੇਵਾ ਕਮੇਟੀ' ਦਾ ਗਠਨ <br/>
Ad Position 24